ਰਸਾਇਣ ਤੇ ਖਾਦ ਮੰਤਰਾਲਾ

ਇਫਕੋ ਕੋਵਿਡ-19 ਮਹਾਮਾਰੀ ਖ਼ਿਲਾਫ਼ ਲੜਨ ਦੇ ਯਤਨਾਂ ਵਿੱਚ ਸਰਕਾਰ ਦੀ ਸਹਾਇਤਾ ਲਈ ਅਹਿਮ ਰੋਲ ਅਦਾ ਕਰ ਰਿਹੈ ਹੈ-ਗੌੜਾ

Posted On: 24 APR 2020 6:12PM by PIB Chandigarh

ਰਸਾਇਣ ਤੇ ਖਾਦ ਮੰਤਰਾਲੇ ਦੀ ਅਗਵਾਈ ਵਾਲੀ ਖਾਦ ਸਹਿਕਾਰੀ ਸੰਸਥਾ ਇਫਕੋ, ਕੋਵਿਡ-19 ਮਹਾਮਾਰੀ ਦਾ ਮੁਕਾਬਲਾ ਕਰਨ ਅਤੇ ਇਸ ਦੇ ਫੈਲਣ ਦੇ ਪ੍ਰਭਾਵਾਂ ਨੂੰ ਘੱਟ ਕਰਨ ਲਈ ਸਰਕਾਰ ਦੀ ਮਦਦ ਕਰਕੇ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।

ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ਼੍ਰੀ ਡੀਵੀ ਸਦਾਨੰਦ ਗੌੜਾ ਨੇ, ਸਹਾਇਤਾ ਲਈ ਇਫਕੋ ਦੀ ਸਲਾਘਾ ਕੀਤੀ ਹੈ। ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਡਾ. ਯੂਐੱਸ ਅਵਸਥੀ ਨੂੰ ਲਿਖੇ ਇੱਕ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਫੈਲ਼ਣ ਨਾਲ ਵਿਸ਼ਵ ਇੱਕ ਬਹੁਤ ਹੀ ਮੁਸ਼ਕਿਲ ਪੜਾਅ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਦਾ ਜੀਵਨ ਅਤੇ ਆਜੀਵਿਕਾ, ਵਿਸ਼ੇਸ ਕਰਕੇ ਸਮਾਜ ਦੇ ਗ਼ਰੀਬ ਅਤੇ ਸੀਮਾਂਤ ਵਰਗ 'ਤੇ ਡੂੰਘਾ ਪ੍ਰਭਾਵ ਪੈ ਰਿਹਾ ਹੈ। ਕੋਵਿਡ-19 ਵਿਸ਼ਵ ਪੱਧਰ 'ਤੇ ਤਬਾਹੀ ਮਚਾ ਰਹੀ ਹੈ।ਇਸ ਬਿਮਾਰੀ ਨਾਲ ਇਕੱਲੇ ਲੜਿਆ ਨਹੀਂ ਜਾ ਸਕਦਾ। ਸ਼੍ਰੀ ਗੌੜਾ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਲਈ ਸਾਨੂੰ ਸਾਰਿਆਂ ਨੂੰ ਆਪਣੇ-ਆਪਣੇ ਪੱਧਰ ਉੱਤੇ ਸਮੂਹਿਕ ਕਾਰਵਾਈ ਕਰਨ ਦੀ ਲੋੜ ਹੈ।

ਕੇਂਦਰੀ ਮੰਤਰੀ ਨੇ ਪੀਐੱਮ ਕੇਅਰਸ ਲਈ 25 ਕਰੋੜ ਰੁਪਏ ਦਾ ਯੋਗਦਾਨ ਦੇਣ ਲਈ ਵੀ ਇਫਕੋ ਦੀ ਸਲਾਘਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ "ਮੈਂ ਅਭਿਭੂਤ ਹਾਂ ਅਤੇ ਮੈਂ ਇਫਕੋ ਦੇ ਮੈਨੇਜਿੰਗ ਡਾਇਰੈਕਟਰ, ਮੈਨੇਜਮੈਂਟ, ਕਰਮਚਾਰੀਆਂ ਅਤੇ ਸ਼ੇਅਰਧਾਰਕਾਂ ਦਾ ਇਸ ਨਿਰਸੁਆਰਥ ਕਾਰਜ ਲਈ ਤਹਿ ਦਿਲੋਂ ਧੰਨਵਾਦ ਕਰਨਾ ਚਾਹੁੰਦਾ ਹਾਂ। ਇਹ ਮਹਾਮਾਰੀ ਨੂੰ ਹਰਾਉਣ ਦੇ ਸਾਡੇ ਸਮੂਹਿਕ ਸੰਕਲਪ ਨੂੰ ਮਜ਼ਬੂਤ ਕਰਨ ਵਿੱਚ ਬੇਹੱਦ ਮਦਦਗਾਰ ਹੋਵੇਗਾ।"

ਇਫਕੋ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਨੇ ਸ਼੍ਰੀ ਗੌੜਾ ਦਾ ਉਨ੍ਹਾਂ ਦੇ ਉਤਸ਼ਾਹਜਨਕ ਸ਼ਬਦਾਂ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ, 'ਇਫਕੋ ਕੋਵਿਡ-19 ਖ਼ਿਲਾਫ਼ ਲੜਾਈ ਵਿੱਚ ਦੇਸ਼ ਦੇ ਨਾਲ ਖੜ੍ਹਾ ਹੈ। ਅਸੀਂ ਇਸ ਮਹਾਮਾਰੀ ਤੋਂ ਕਿਸਾਨੀ ਅਤੇ ਗ੍ਰਾਮੀਣ ਭਾਰਤ ਨੂੰ ਬਚਾਉਣ ਲਈ ਆਪਣੀ ਪੂਰੀ ਕੋਸ਼ਿਸ ਕਰਦਿਆਂ ਇਸ ਦੇ ਫੈਲਾਅ ਦੀ ਚੇਨ ਨੂੰ ਤੋੜਨ ਦੀ ਕੋਸ਼ਿਸ ਕਰ ਰਹੇ ਹਾਂ।'

ਮੰਤਰਾਲੇ ਨੇ ਕਿਹਾ ਕਿ ਖਾਦ ਕੰਪਨੀਆਂ ਆਉਣ ਵਾਲੇ ਸਾਉਣੀ ਦੇ ਸੀਜ਼ਨ ਲਈ ਖੇਤੀਬਾੜੀ ਭਾਈਚਾਰੇ ਨੂੰ ਲੋੜੀਂਦੀ ਮਾਤਰਾ ਵਿੱਚ ਖਾਦ ਸਪਲਾਈ ਕਰਨ ਲਈ ਪੂਰੀ ਸਮਰੱਥਾ ਨਾਲ ਕੰਮ ਕਰ ਰਹੀਆਂ ਹਨ।

                                                      ***

ਆਰਸੀਜੇ/ਆਰਕੇਐੱਮ


(Release ID: 1618055) ਵਿਜ਼ੀਟਰ ਕਾਊਂਟਰ : 177