ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਕੇਂਦਰੀ ਕਰਮਚਾਰੀਆਂ ਦੀ ਰਿਟਾਇਰਮੈਂਟ ਦੀ ਉਮਰ ਨਹੀਂ ਘਟਾਈ, ਪੀਆਈਬੀ ਫੈਕਟ ਚੈੱਕ ਨੇ ਜਾਅਲੀ ਖ਼ਬਰ ਨੂੰ ਨਕਾਰਿਆ
Posted On:
26 APR 2020 10:00PM by PIB Chandigarh
ਪੱਤਰ ਸੂਚਨਾ ਦਫ਼ਤਰ (ਪੀਆਈਬੀ) ਦੀ ਫੈਕਟ ਚੈੱਕ ਯੂਨਿਟ ਨੇ ਅੱਜ ਇੱਕ ਟਵੀਟ ਵਿੱਚ ਸਪਸ਼ਟ ਕੀਤਾ ਕਿ ਕੇਂਦਰ ਸਰਕਾਰ, ਕੇਂਦਰ ਸਰਕਾਰ ਦੇ ਕਰਮਚਾਰੀਆਂ ਦੀ ਰਿਟਾਇਰਮੈਂਟ ਦੀ ਉਮਰ ਨਹੀਂ ਘਟਾ ਰਹੀ। ਇਹ ਟਵੀਟ ਇੱਕ ਵੈੱਬ ਪੋਰਟਲ ’ਤੇ ਪ੍ਰਕਾਸ਼ਿਤ ਹੋਏ ਲੇਖ ਦਾ ਜਵਾਬ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਸਰਕਾਰ ਵੱਲੋਂ ਰਿਟਾਇਰਮੈਂਟ ਦੀ ਉਮਰ ਘਟਾ ਕੇ 50 ਸਾਲ ਕਰਨ ਦੀ ਸੰਭਾਵਨਾ ਹੈ।
https://twitter.com/PIBFactCheck/status/1254266971777953793?s=20
ਇੱਕ ਹੋਰ ਟਵੀਟ ਵਿੱਚ ਪੀਆਈਬੀ ਫੈਕਟ ਚੈੱਕ ਨੇ ਅੱਜ ਵਟਸਐਪ ’ਤੇ ਭੇਜੀ ਜਾ ਰਹੀ ਇੱਕ ਹੋਰ ਖ਼ਬਰ ਨੂੰ ਗਲਤ ਠਹਿਰਾਇਆ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸਰਕਾਰ ਇੱਕ ਆਰਡੀਨੈਂਸ ਲਿਆਉਣ ਜਾ ਰਹੀ ਹੈ ਜਿਸ ਵਿੱਚ ਸਾਰੇ ਤਨਖ਼ਾਹਦਾਰ ਵਿਅਕਤੀਆਂ ਨੂੰ 18 % ਜਮ੍ਹਾਂ ਕਰਵਾਉਣਾ ਪਵੇਗਾ। ਟਵੀਟ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਸਰਕਾਰ ਅਜਿਹਾ ਕੋਈ ਵੀ ਕਾਨੂੰਨ ਬਣਾਉਣ ’ਤੇ ਵਿਚਾਰ ਨਹੀਂ ਕਰ ਰਹੀ। ਟਵੀਟ ਵਿੱਚ ਲੋਕਾਂ ਨੂੰ ਗ਼ੈਰ-ਪ੍ਰਵਾਨਿਤ ਜਾਣਕਾਰੀ ਨੂੰ ਫਾਰਵਰਡ ਨਾ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ।
https://twitter.com/PIBFactCheck/status/1254336404265435136?s=20
ਮਣੀਪੁਰ ਵਿੱਚ ਪ੍ਰਕਾਸ਼ਿਤ ਇੱਕ ਖ਼ਬਰ ਬਾਰੇ ਪੀਆਈਬੀ ਅਸਾਮ ਵੱਲੋਂ ਇੱਕ ਤੱਥ ਦੀ ਜਾਂਚ ਕੀਤੀ ਗਈ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਤਾਮੇਂਗਲੋਂਗ ਵਿੱਚ ਇੱਕ ਜ਼ਿਲ੍ਹਾ ਹਸਪਤਾਲ ਵਿੱਚ ਕੋਰੋਨਾਵਾਇਰਸ ਸੰਕਟ ਦਰਮਿਆਨ ਬੁਨਿਆਦੀ ਢਾਂਚੇ ਅਤੇ ਉਪਕਰਣਾਂ ਦੀ ਕਮੀ ਹੈ। ਰਾਜ ਦੇ ਸਿਹਤ ਵਿਭਾਗ ਨੇ ਪਹਿਲਾਂ ਹੀ ਇੱਕ ਲੇਖ ਵਿੱਚ ਇਸ ਦਾਅਵੇ ਦਾ ਖੰਡਨ ਕਰ ਦਿੱਤਾ ਹੈ।
https://twitter.com/PIB_Guwahati/status/1254076665954742272?s=20
ਪਿਛੋਕੜ
ਸੋਸ਼ਲ ਮੀਡੀਆ ‘ਤੇ ਫੇਕ ਨਿਊਜ਼ ਦੇ ਪ੍ਰਸਾਰ ਨੂੰ ਰੋਕਣ ਅਤੇ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਦੇ ਅਨੁਪਾਲਨ ਵਿੱਚ ਪੀਆਈਬੀ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਵਾਲੀਆਂ ਅਫਵਾਹਾਂ ਨੂੰ ਉਜਾਗਰ ਕਰਨ ਲਈ ਇੱਕ ਸਪੈਸ਼ਲ ਯੂਨਿਟ ਦੀ ਸਥਾਪਨਾ ਕੀਤੀ ਹੈ। ‘ਪੀਆਈਬੀਫੈਕਟਚੈੱਕ’ ਟਵਿੱਟਰ ‘ਤੇ ਇੱਕ ਪ੍ਰਮਾਣਿਤ ਹੈਂਡਲ ਹੈ, ਜੋ ਸੋਸ਼ਲ ਮੀਡੀਆ ਪਲੈਟਫਾਰਮਸ ‘ਤੇ ਟ੍ਰੈਂਡਿੰਗ ਸੰਦੇਸ਼ਾਂ ਦੀ ਨਿਗਰਾਨੀ ਕਰਦਾ ਹੈ ਅਤੇ ਫਰਜ਼ੀ ਖ਼ਬਰਾਂ ਦਾ ਪਰਦਾਫਾਸ਼ ਕਰਨ ਲਈ ਇਸ ਦੀ ਸਮੱਗਰੀ ਦੀ ਵਿਆਪਕ ਸਮੀਖਿਆ ਕਰਦਾ ਹੈ। ਇਸ ਦੇ ਇਲਾਵਾ ਟਵਿੱਟਰ ‘ਤੇ ਪੀਆਈਬੀ_ਇੰਡੀਆ ਹੈਂਡਲ ਅਤੇ ਪੀਆਈਬੀ ਦੀਆਂ ਕਈ ਖੇਤਰੀ ਯੂਨਿਟਾਂ ਦੁਆਰਾ ਟਵਿੱਟਰ ਭਾਈਚਾਰੇ ਦੇ ਹਿਤ ਵਿੱਚ ਹੈਸ਼ਟੈਗ #ਪੀਆਈਬੀਫੈਕਟਚੈੱਕ ਦੇ ਨਾਲ ਕਿਸੇ ਵੀ ਜਾਣਕਾਰੀ ਦਾ ਸਰਕਾਰੀ ਅਤੇ ਪ੍ਰਮਾਣਿਕ ਵਰਜ਼ਨ ਪੋਸਟ ਕੀਤਾ ਜਾ ਰਿਹਾ ਹੈ।
ਕੋਈ ਵੀ ਵਿਅਕਤੀ ਕਿਸੇ ਵੀ ਸੋਸ਼ਲ ਮੀਡੀਆ ਸੰਦੇਸ਼ ਟੈਕਸਟ, ਆਡੀਓ ਅਤੇ ਵੀਡੀਓ ਆਦਿ ਦੀ ਸਚਾਈ ਪਰਖਣ ਲਈ ਪੀਆਈਬੀਫੈਕਟਚੈੱਕ ਨੂੰ ਭੇਜ ਸਕਦਾ ਹੈ। ਇਸ ਨੂੰ ਔਨਲਾਈਨ ਲਿੰਕ https://factcheck.pib.gov.in/ ‘ਤੇ ਜਾਂ ਵਟਸਐਪ ਨੰਬਰ +918799711259 ਜਾਂ ਈਮੇਲ pibfactcheck[at]gmail[dot]com ਕੀਤਾ ਜਾ ਸਕਦਾ ਹੈ। ਵਿਵਰਣ ਪੀਆਈਬੀ ਦੀ ਵੈੱਬਸਾਈਟ https://pib.gov.in ‘ਤੇ ਵੀ ਉਪਲੱਬਧ ਹਨ।
****
ਐੱਸਐੱਸ
(Release ID: 1618614)
ਵਿਜ਼ੀਟਰ ਕਾਊਂਟਰ : 130