ਪ੍ਰਧਾਨ ਮੰਤਰੀ ਦਫਤਰ

ਭਾਰਤ ਦੇ ਪ੍ਰਧਾਨ ਮੰਤਰੀ ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਦਰਮਿਆਨ ਟੈਲੀਫ਼ੋਨ ’ਤੇ ਗੱਲਬਾਤ ਹੋਈ

Posted On: 28 APR 2020 9:49PM by PIB Chandigarh

ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਮਹਾਮਹਿਮ ਜਸਟਿਨ ਟਰੂਡੋ ਨਾਲ ਫ਼ੋਨ ਤੇ ਗੱਲਬਾਤ ਕੀਤੀ।

ਦੋਵੇਂ ਆਗੂਆਂ ਨੇ ਕੋਵਿਡ–19 ਮਹਾਮਾਰੀ ਸਬੰਧੀ ਦੁਨੀਆ ਦੀ ਮੌਜੂਦਾ ਸਥਿਤੀ ਬਾਰੇ ਵਿਚਾਰਵਟਾਂਦਰਾ ਕੀਤਾ। ਉਨ੍ਹਾਂ ਅੰਤਰਰਾਸ਼ਟਰੀ ਇਕਜੁੱਟਤਾ ਤੇ ਤਾਲਮੇਲ, ਸਪਲਾਈਲੜੀਆਂ ਨੂੰ ਕਾਇਮ ਰੱਖਣ ਤੇ ਖੋਜ ਗਤੀਵਿਧੀਆਂ ਚ ਆਪਸੀ ਤਾਲਮੇਲ ਬਣਾ ਕੇ ਰੱਖਣ ਦੇ ਮਹੱਤਵ ਤੇ ਸਹਿਮਤੀ ਪ੍ਰਗਟਾਈ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕੈਨੇਡਾ ਚ ਮੌਜੂਦ ਭਾਰਤੀ ਨਾਗਰਿਕਾਂ, ਖ਼ਾਸ ਤੌਰ ਤੇ ਭਾਰਤੀ ਵਿਦਿਆਰਥੀਆਂ ਨੂੰ ਦਿੱਤੀ ਸਹਾਇਤਾ ਤੇ ਸਮਰਥਨ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਟਰੂਡੋ ਨੇ ਭਾਰਤ ਵਿੱਚ ਕੈਨੇਡੀਅਨ ਨਾਗਰਿਕਾਂ ਲਈ ਭਾਰਤ ਸਰਕਾਰ ਵੱਲੋਂ ਦਿੱਤੀ ਗਈ ਮਦਦ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਭਰੋਸਾ ਦਿਵਾਇਆ ਕਿ ਫ਼ਾਰਮਾਸਿਊਟੀਕਲ ਖੇਤਰ ਵਿੱਚ ਭਾਰਤ ਦੀਆਂ ਉਤਪਾਦਕ ਸਮਰੱਥਾਵਾਂ, ਹਰ ਸੰਭਵ ਯੋਗਤਾ ਤੱਕ, ਕੈਨੇਡਾ ਸਮੇਤ ਵਿਸ਼ਵ ਦੇ ਨਾਗਰਿਕਾਂ ਦੀ ਮਦਦ ਲਈ ਉਪਲਬਧ ਰਹਿਣਗੀਆਂ।

ਦੋਵੇਂ ਆਗੂਆਂ ਨੇ ਸਹਿਮਤੀ ਪ੍ਰਗਟਾਈ ਕਿ ਭਾਰਤ ਤੇ ਕੈਨੇਡਾ ਦਰਮਿਆਨ ਭਾਈਵਾਲੀ ਇਸ ਮਹਾਮਾਰੀ ਨਾਲ ਲੜਨ ਦੀਆਂ ਅੰਤਰਰਾਸ਼ਟਰੀ ਕੋਸ਼ਿਸ਼ਾਂ, ਖਾਸ ਤੌਰ ਤੇ ਕੋਵਿਡ–19 ਦੀ ਵੈਕਸੀਨ ਲੱਭਣ ਜਾਂ ਉਸ ਦੇ ਉਪਚਾਰਾਤਮਕ ਸਮਾਧਾਨਾਂ ਦੇ ਉਦੇਸ਼ ਨਾਲ ਖੋਜ ਤੇ ਟੈਕਨੋਲੋਜੀ ਵਿੱਚ ਤਾਲਮੇਲ ਰਾਹੀਂ ਅਰਥਪੂਰਨ ਯੋਗਦਾਨ ਪਾ ਸਕਦੀ ਹੈ।

 

******

ਵੀਆਰਆਰਕੇ/ਕੇਪੀ(Release ID: 1619138) Visitor Counter : 154