ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਬਹੁਮੁਖੀ ਪ੍ਰਤਿਭਾ ਦੇ ਧਨੀ ਅਭਿਨੇਤਾ ਇਰਫਾਨ ਖਾਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

Posted On: 29 APR 2020 6:00PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਹੁਮੁਖੀ ਪ੍ਰਤਿਭਾ ਦੇ ਧਨੀ ਅਭਿਨੇਤਾ ਇਰਫਾਨ ਖਾਨ ਦੇ ਅਕਾਲ ਚਲਾਣੇ ਤੇ ਸੋਗ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਇਰਫਾਨ ਖਾਨ ਦਾ ਅਕਾਲ ਚਲਾਣਾ ਸਿਨੇਮਾ ਅਤੇ ਰੰਗਮੰਚ ਦੀ ਦੁਨੀਆ ਲਈ ਇੱਕ ਵੱਡਾ ਘਾਟਾ ਹੈ। ਉਨ੍ਹਾਂ ਨੂੰ ਵੱਖ-ਵੱਖ ਵਿਧਾਵਾਂ ਵਿੱਚ ਉਨ੍ਹਾਂ ਦੇ ਬਹੁਮੁਖੀ ਅਭਿਨੈ ਲਈ ਯਾਦ ਕੀਤਾ ਜਾਵੇਗਾ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਨਾਲ ਹਨ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।

 

https://twitter.com/narendramodi/status/1255417621295570948

 

***

ਵੀਆਰਆਰਕੇ/ਐੱਸਐੱਚ



(Release ID: 1619462) Visitor Counter : 58