ਮਹਿਲਾ ਤੇ ਬਾਲ ਵਿਕਾਸ ਮੰਤਰਾਲਾ
ਸ਼੍ਰੀ ਅਜੈ ਤਿਰਕੀ ਨੇ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵਿੱਚ ਸਕੱਤਰ ਵਜੋਂ ਅਹੁਦਾ ਸੰਭਾਲ਼ਿਆ
Posted On:
01 MAY 2020 2:35PM by PIB Chandigarh
ਸ਼੍ਰੀ ਅਜੈ ਤਿਰਕੀ ਨੇ ਅੱਜ ਨਵੀਂ ਦਿੱਲੀ ਵਿੱਚ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵਿੱਚ ਸਕੱਤਰ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਉਹ ਮੱਧ ਪ੍ਰਦੇਸ਼ ਕਾਡਰ ਦੇ 1987 ਬੈਚ ਦੇ ਆਈਏਐੱਸ ਅਧਿਕਾਰੀ ਹਨ। ਉਨ੍ਹਾਂ ਨੇ ਸ਼੍ਰੀ ਰਬਿੰਦਰ ਪੰਵਾਰ ਦੀ ਥਾਂ ਲਈ ਹੈ, ਜੋ ਕੱਲ੍ਹ ਸੇਵਾਮੁਕਤੀ ਹੋ ਗਏ।
ਸਕੱਤਰ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ਼੍ਰੀ ਅਜੈ ਤਿਰਕੀ ਇਸੇ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ ਵਜੋਂ ਕੰਮ ਕਰ ਰਹੇ ਸਨ। ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵਿੱਚ ਐਡੀਸ਼ਨਲ ਸਕੱਤਰ ਵਜੋਂ ਜੁਆਇਨ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਸਾਲ 2017 ਵਿੱਚ ਭਾਰਤ ਸਰਕਾਰ ਦੇ ਮਾਨਵ ਸੰਸਾਧਨ ਵਿਕਾਸ ਮੰਤਰਾਲੇ ਦੇ ਸਕੂਲੀ ਸਿੱਖਿਆ ਤੇ ਸਾਖਰਤਾ ਵਿਭਾਗ ਵਿੱਚ ਸੰਯੁਕਤ ਸਕੱਤਰ ਵਜੋਂ ਵੀ ਕੰਮ ਕੀਤਾ ਸੀ। ਉਹ ਸਾਲ 2004 ਤੋਂ 2009 ਤੱਕ ਰੱਖਿਆ ਮੰਤਰਾਲੇ ਵਿੱਚ ਡਾਇਰੈਕਟਰ ਅਤੇ ਸੰਯੁਕਤ ਸਕੱਤਰ ਵਜੋਂ ਡੈਪੂਟੇਸ਼ਨ 'ਤੇ ਵੀ ਰਹੇ ਹਨ।
ਸ਼੍ਰੀ ਅਜੈ ਤਿਰਕੀ ਸਾਲ 2015 ਤੋਂ 2017 ਤੱਕ ਮੱਧ ਪ੍ਰਦੇਸ਼ ਸਰਕਾਰ ਦੇ ਰਾਜਪਾਲ ਦੇ ਪ੍ਰਿੰਸੀਪਲ ਸਕੱਤਰ ਵੀ ਰਹੇ ਸਨ ਤੇ ਉਨ੍ਹਾਂ ਨੂੰ ਹੋਮ ਕਾਡਰ ਵਿੱਚ ਆਪਣੀਆਂ ਨਿਯੁਕਤੀਆਂ ਵਿੱਚ ਮੈਡੀਕਲ ਸਿੱਖਿਆ, ਕਿਰਤ ਤੇ ਰੋਜ਼ਗਾਰ ਅਤੇ ਗ੍ਰਾਮੀਣ ਵਿਕਾਸ ਦੇ ਵਿਭਾਗਾਂ (ਪੋਰਟਫੋਲੀਓ) ਨੂੰ ਸੰਭਾਲਣ ਦਾ ਵਿਆਪਕ ਅਨੁਭਵ ਹੈ। ਉਹ ਮੱਧ ਪ੍ਰਦੇਸ਼ ਵਿੱਚ ਸਟੇਟ ਕੋਆਪਰੇਟਿਵ ਮਾਰਕਿਟਿੰਗ ਫੈਡਰੇਸ਼ਨ (ਮਾਰਕਫੈੱਡ) ਦੇ ਮੈਨੇਜਿੰਗ ਡਾਇਰੈਕਟਰ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਉਹ ਸਿਧੀ, ਹੋਸ਼ੰਗਾਬਾਦ ਤੇ ਰਾਏੇਪੁਰ ਦੇ ਜ਼ਿਲ੍ਹਾ ਕਲੈਕਟਰ ਵੀ ਰਹੇ।
ਇਸ ਤੋਂ ਇਲਾਵਾ, ਉਨ੍ਹਾਂ ਨੇ ਮੱਧ ਪ੍ਰਦੇਸ਼ ਵਿੱਚ ਭਾਰਤੀ ਪ੍ਰਸ਼ਾਸਕੀ ਸੇਵਾ ਦੇ ਇੱਕ ਅਧਿਕਾਰੀ ਦੇ ਰੂਪ ਵਿੱਚ ਵੱਖ-ਵੱਖ ਅਹੁਦਿਆਂ ਉੱਤੇ ਕੰਮ ਕੀਤਾ ਹੈ।
***
ਐੱਸਜੀ/ਐੱਸਬੀ
(Release ID: 1620114)
Visitor Counter : 167