ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਮੋਦੀ ਨੇ ਸ਼ਹਿਰੀ ਹਵਾਬਾਜ਼ੀ ਖੇਤਰ ਬਾਰੇ ਚਰਚਾ ਕਰਨ ਲਈ ਸਮੀਖਿਆ ਬੈਠਕ ਕੀਤੀ

Posted On: 01 MAY 2020 5:53PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਖੇਤਰ ਨੂੰ ਵਧੇਰੇ ਸਮਰੱਥ ਬਣਾਉਣ ਵਿੱਚ ਮਦਦ ਲਈ ਇੱਕ ਵਿਸਤ੍ਰਿਤ ਬੈਠਕ ਕੀਤੀ, ਜਿਸ ਵਿੱਚ ਇਸ ਨਾਲ ਸਬੰਧਿਤ ਰਣਨੀਤੀਆਂ ਦੀ ਸਮੀਖਿਆ ਕੀਤੀ ਗਈ। ਇਸ ਵਿੱਚ ਫ਼ੈਸਲਾ ਲਿਆ ਗਿਆ ਕਿ ਭਾਰਤ ਦੇ ਹਵਾਈ ਖੇਤਰ ਦਾ ਵਿਵਸਥਤ ਤਰੀਕੇ ਨਾਲ ਪ੍ਰਭਾਵੀ ਉਪਯੋਗ ਕੀਤਾ ਜਾਣਾ ਚਾਹੀਦਾ ਹੈ, ਜਿਸ ਨਾਲ ਉਡਾਣ ਦਾ ਸਮਾਂ ਘਟਾ ਕੇ ਲੋਕਾਂ ਨੂੰ ਫ਼ਾਇਦਾ ਪਹੁੰਚਾਇਆ ਜਾ ਸਕੇ ਅਤੇ ਫ਼ੌਜੀ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਲਾਗਤ ਘਟਾ ਕੇ ਏਅਰਲਾਈਨਸ ਦੀ ਵੀ ਮਦਦ ਕੀਤੀ ਜਾ ਸਕੇ।

ਜ਼ਿਆਦਾ ਆਮਦਨ ਹਾਸਲ ਕਰਨ ਦੇ ਨਾਲ ਹੀ ਹਵਾਈ ਅੱਡਿਆਂ ਦੀ ਸਮਰੱਥਾ ਵਧਾਉਣ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਤਿੰਨ ਮਹੀਨਿਆਂ ਦੇ ਅੰਦਰ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਕੇ 6 ਵਾਧੂ ਹਵਾਈ ਅੱਡਿਆਂ ਨੂੰ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਅਧਾਰ ਉੱਤੇ ਟ੍ਰਾਂਸਫ਼ਰ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਹੈ।

ਇਸ ਮੌਕੇ ਈਡੀਜੀਸੀਏ ਪ੍ਰੋਜੈਕਟ ਦੀ ਵੀ ਸਮੀਖਿਆ ਕੀਤੀ ਗਈ। ਇਸ ਪ੍ਰੋਜੈਕਟ ਨਾਲ ਡੀਜੀਸੀਏ ਦਫ਼ਤਰ ਵਿੱਚ ਵਧੇਰੇ ਪਾਰਦਰਸ਼ਤਾ ਆਵੇਗੀ ਤੇ ਵਿਭਿੰਨ ਲਾਇਸੈਂਸਾਂ / ਮਨਜ਼ੂਰੀਆਂ ਨਾਲ ਜੁੜੀ ਪ੍ਰਕਿਰਿਆ ਵਿੱਚ ਲੱਗਣ ਵਾਲੇ ਸਮੇਂ ਵਿੱਚ ਕਮੀ ਹੋਣ ਨਾਲ ਸਬੰਧਿਤ ਧਿਰਾਂ ਨੂੰ ਮਦਦ ਮਿਲੇਗੀ।

ਇਹ ਵੀ ਫ਼ੈਸਲਾ ਲਿਆ ਗਿਆ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੇ ਇਸ ਦੇ ਤਹਿਤ ਆਉਣ ਵਾਲੇ ਸੰਗਠਨਾਂ ਵੱਲੋਂ ਕੀਤੇ ਜਾ ਰਹੇ ਸੁਧਾਰ ਬਾਰੇ ਪਹਿਲ ਇੱਕ ਸਮਾਂਬੱਧ ਤਰੀਕੇ ਨਾਲ ਹੋਣੀ ਚਾਹੀਦੀ ਹੈ।

ਇਸ ਬੈਠਕ ਵਿੱਚ ਗ੍ਰਹਿ ਮੰਤਰੀ, ਵਿੱਤ ਮੰਤਰੀ, ਰਾਜ ਮੰਤਰੀ (ਸ਼ਹਿਰੀ ਹਵਾਬਾਜ਼ੀ), ਰਾਜ ਮੰਤਰੀ (ਵਿੱਤ) ਅਤੇ ਭਾਰਤ ਸਰਕਾਰ ਦੇ ਵਿਭਿੰਨ ਸੀਨੀਅਰ ਅਧਿਕਾਰੀ ਮੌਜੂਦ ਰਹੇ।

******

ਵੀਆਰਆਰਕੇ/ਏਕੇ



(Release ID: 1620123) Visitor Counter : 129