ਮਾਈਕਰੋ , ਸਮਾਲ ਅਤੇ ਮੀਡੀਅਮ ਉੱਦਮ ਮੰਤਰਾਲਾ

ਸ਼੍ਰੀ ਅਰਵਿੰਦ ਕੁਮਾਰ ਸ਼ਰਮਾ ਨੇ ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

Posted On: 01 MAY 2020 7:39PM by PIB Chandigarh

ਸ਼੍ਰੀ ਅਰਵਿੰਦ ਕੁਮਾਰ ਸ਼ਰਮਾ (ਆਈਏਐੱਸ) ਨੇ ਅੱਜ ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਦੇ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਜੰਗੀ ਪੱਧਰ 'ਤੇ ਕੰਮ ਦੀ ਸ਼ੁਰੂਆਤ ਕਰਦਿਆਂ, ਉਨ੍ਹਾਂ ਮੰਤਰਾਲੇ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗਾਂ ਕੀਤੀਆਂ ਅਤੇ ਵਿਸ਼ੇਸ਼ ਤੌਰ 'ਤੇ ਕੋਵਿਡ-19 ਮਹਾਂਮਾਰੀ ਦੇ ਪ੍ਰਭਾਵ ਦੇ ਮੱਦੇਨਜ਼ਰ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ-ਵਟਾਂਦਰੇ ਕੀਤੇ। ਸ਼੍ਰੀ ਸ਼ਰਮਾ ਨੇ ਜ਼ੋਰ ਦਿੱਤਾ ਹੈ ਕਿ ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਖੇਤਰ ਸਮਾਜ ਅਤੇ ਆਰਥਿਕਤਾ ਲਈ ਬਹੁਤ ਮਹੱਤਵਪੂਰਨ ਹੈ। ਆਪਣੀਆਂ ਤਰਜੀਹਾਂ ਨੂੰ ਦਰਸਾਉਂਦੇ ਹੋਏ, ਉਨ੍ਹਾਂ ਜ਼ੋਰ ਦਿੱਤਾ ਹੈ ਕਿ ਅਸੀਂ ਮੌਜੂਦਾ ਸਥਿਤੀ ਨਾਲ ਨਜਿੱਠਣ ਤੋਂ ਬਾਅਦ, ਸਾਨੂੰ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ ਤੋਂ ਗਲੋਬਲ ਚੈਂਪੀਅਨ ਕੰਪਨੀਆਂ ਬਣਾਉਣ ਲਈ ਕੰਮ ਕਰਨ ਦੀ ਲੋੜ ਹੈ.

ਇਸ ਨਿਯੁਕਤੀ ਤੋਂ ਪਹਿਲਾਂ ਸ਼੍ਰੀ ਸ਼ਰਮਾ ਐਡੀਸ਼ਨਲ ਸਕੱਤਰ, ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਹ ਗੁਜਰਾਤ ਕਾਡਰ ਦੇ 1988 ਬੈਚ ਦੇ ਆਈਏਐੱਸ ਅਧਿਕਾਰੀ ਹਨ।

ਸ਼੍ਰੀ ਸ਼ਰਮਾ ਨੇ ਗੁਜਰਾਤ ਸਰਕਾਰ ਵਿੱਚ ਖੇਤਰ ਅਤੇ ਨੀਤੀ ਪੱਧਰ ਸਮੇਤ ਵੱਖ-ਵੱਖ ਅਹੁਦਿਆਂ ਤੇ ਕੰਮ ਕੀਤਾ ਹੈ ਅਤੇ ਉਨ੍ਹਾਂ ਨੂੰ ਰੈਗੂਲੇਟਰੀ ਅਤੇ ਵਿਕਾਸ ਪ੍ਰਸ਼ਾਸਨ, ਆਪਦਾ ਪ੍ਰਬੰਧਨ, ਕਾਰਪੋਰੇਟ ਪ੍ਰਬੰਧਨ, ਉਦਯੋਗਿਕ/ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਪੋਰਟਫੋਲੀਓ ਨੂੰ ਸੰਭਾਲਣ ਦਾ ਬਹੁਤ ਅਨੁਭਵ ਹੈ।

 

                                                                   *****

 

ਆਰਸੀਜੇ/ਇਰਸ਼ਾਦ



(Release ID: 1620271) Visitor Counter : 149


Read this release in: English , Urdu , Hindi , Tamil , Telugu