ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ–19 ਬਾਰੇ ਅੱਪਡੇਟ

Posted On: 02 MAY 2020 4:36PM by PIB Chandigarh

ਭਾਰਤ ਸਰਕਾਰ ਦੇਸ਼ ਚ ਕੋਵਿਡ–19 ਦੀ ਰੋਕਥਾਮ, ਉਸ ਦਾ ਫੈਲਣਾ ਰੋਕਣ ਤੇ ਉਸ ਦੀ ਦਰਜਾਬੰਦ ਕਾਰਵਾਈ ਨੀਤੀ ਦੇ ਹਿੱਸੇ ਵਜੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਮਿਲ ਕੇ ਕਈ ਕਦਮ ਚੁੱਕ ਰਹੀ ਹੈ। ਇਨ੍ਹਾਂ ਦੀ ਨਿਯਮਿਤ ਤੌਰ ਤੇ ਉੱਚਪੱਧਰੀ ਸਮੀਖਿਆ ਤੇ ਨਿਗਰਾਨੀ ਕੀਤੀ ਜਾ ਰਹੀ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਕੱਲ੍ਹ ਪਰਸਨਲ ਪ੍ਰੋਟੈਕਟਿਵ ਇਕੁਇਪਮੈਂਟ’ (ਨਿਜੀ ਸੁਰੱਖਿਆਤਮਕ ਉਪਕਰਣ) ਦੀ ਤਰਕਪੂਰਨ ਵਰਤੋਂ ਬਾਰੇ ਵਾਧੂ ਦਿਸ਼ਾਨਿਰਦੇਸ਼ ਜਾਰੀ ਕੀਤੇ ਗਏ ਸਨ। ਇਹ ਦਿਸ਼ਾਨਿਰਦੇਸ਼ ਪਹਿਲਾਂ ਪਰਸਨਲ ਪ੍ਰੋਟੈਕਟਿਵ ਇਕੁਇਪਮੈਂਟ ਦੀ ਤਰਕਪੂਰਨ ਵਰਤੋਂਬਾਰੇ ਜਾਰੀ ਹਦਾਇਤਾਂ ਦੀ ਨਿਰੰਤਰਤਾ ਵਿੱਚ ਹਨ। ਵਿਸਤ੍ਰਿਤ ਦਿਸ਼ਾ ਨਿਰਦੇਸ਼ ਇੱਥੇ ਵੇਖੇ ਜਾ ਸਕਦੇ ਹਨ:

https://www.mohfw.gov.in/pdf/AdditionalguidelinesonrationaluseofPersonalProtectiveEquipmentsettingapproachforHealthfunctionariesworkinginnonCOVIDareas.pdf

ਹੁਣ ਤੱਕ ਕੁੱਲ 9950 ਵਿਅਕਤੀ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਦੌਰਾਨ 1061 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਸਿਹਤਯਾਬੀ ਦੀ ਕੁੱਲ ਦਰ 26.6% ਹੋ ਗਈ ਹੈ। ਹੁਣ ਪੁਸ਼ਟੀ ਹੋਏ ਮਾਮਲਿਆਂ ਦੀ ਕੁੱਲ ਗਿਣਤੀ 37,336 ਹੈ। ਕੱਲ੍ਹ ਤੋਂ, ਭਾਰਤ ਵਿੱਚ ਕੋਵਿਡ–19 ਦੇ ਪੁਸ਼ਟੀ ਹੋਏ ਮਾਮਲਿਆਂ ਦੀ ਕੁੱਲ ਗਿਣਤੀ ਵਿੱਚ 2293 ਦਾ ਵਾਧਾ ਹੋਇਆ ਹੈ।

ਕੋਵਿਡ–19 ਨਾਲ ਸਬੰਧਿਤ ਤਕਨੀਕੀ ਮਾਮਲਿਆਂ ਤੇ ਹਰ ਤਰ੍ਹਾਂ ਦੀ ਸਹੀ ਤੇ ਅੱਪਡੇਟਡ (ਤਾਜ਼ਾ) ਜਾਣਕਾਰੀ ਅਤੇ ਅਡਵਾਈਜ਼ਰੀ ਲਈ ਕਿਰਪਾ ਕਰਕੇ ਨਿਯਮਿਤ ਰੂਪ ਚ ਇੱਥੇ ਜਾਓ: https://www.mohfw.gov.in/

ਕੋਵਿਡ–19 ਨਾਲ ਸਬੰਧਿਤ ਤਕਨੀਕੀ ਸੁਆਲ technicalquery.covid19[at]gov[dot]in ਉੱਤੇ ਅਤੇ ਹੋਰ ਸੁਆਲ ncov2019[at]gov[dot]in ਉੱਤੇ ਈਮੇਲ ਰਾਹੀਂ ਭੇਜੇ ਜਾ ਸਕਦੇ ਹਨ।

ਕੋਵਿਡ–19 ਬਾਰੇ ਕਿਸੇ ਵੀ ਤਰ੍ਹਾਂ ਦੇ ਸੁਆਲ ਹੋਣ, ਤਾਂ ਕਿਰਪਾ ਕਰਕੇ ਕੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਹੈਲਪਲਾਈਨ ਨੰਬਰ: +91-11-23978046 ਜਾਂ 1075 (ਟੋਲਫ਼੍ਰੀ) ਜਾਂ 1075 (ਟੋਲਫ਼੍ਰੀ) ਉੱਤੇ ਕਾਲ ਕਰੋ। ਕੋਵਿਡ–19 ਬਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹੈਲਪਲਾਈਨ ਨੰਬਰਾਂ ਦੀ ਸੂਚੀ ਵੀ ਇੱਥੇ ਉਪਲਬਧ ਹੈ https://www.mohfw.gov.in/pdf/coronvavirushelplinenumber.pdf

 

*****

ਐੱਮਵੀ/ਐੱਸਜੀ



(Release ID: 1620469) Visitor Counter : 148