ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਥਾਈਲੈਂਡ ਦੇ ਪ੍ਰਧਾਨ ਮੰਤਰੀ ਮਹਾਮਹਿਮ ਜਨਰਲ (ਰਿਟਾਇਰਡ) ਪ੍ਰਯੁਤ ਚਾਨ-ਓ-ਚਾ ਦਰਮਿਆਨ ਫੋਨ ’ਤੇ ਗੱਲਬਾਤ ਹੋਈ

प्रविष्टि तिथि: 01 MAY 2020 7:30PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਾਈਲੈਂਡ ਦੇ ਪ੍ਰਧਾਨ ਮੰਤਰੀ ਮਹਾਮਹਿਮ ਜਨਰਲ (ਰਿਟਾਇਰਡ) ਪ੍ਰਯੁਤ ਚਾਨ-ਓ-ਚਾ ਨਾਲ ਫੋਨ ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਆਸਿਆਨ ਅਤੇ ਸਬੰਧਿਤ ਸਿਖਰ ਸੰਮੇਲਨ ਵਿੱਚ ਭਾਗ ਲੈਣ ਲਈ ਨਵੰਬਰ 2019 ਵਿੱਚ ਬੈਂਕਾਕ ਦੀ ਆਪਣੀ ਯਾਤਰਾ ਨੂੰ ਗਰਮਜੋਸ਼ੀ ਨਾਲ ਯਾਦ ਕੀਤਾ ਅਤੇ ਥਾਈਲੈਂਡ ਦੇ ਸ਼ਾਹੀ ਪਰਿਵਾਰ ਦੇ ਮੈਂਬਰਾਂ ਦੇ ਨਾਲ-ਨਾਲ ਥਾਈਲੈਂਡ ਦੇ ਲੋਕਾਂ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ।

ਦੋਵੇਂ ਨੇਤਾਵਾਂ ਨੇ ਆਪਣੇ-ਆਪਣੇ ਦੇਸ਼ਾਂ ਵਿੱਚ ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਲਈ ਉਠਾਏ ਜਾ ਰਹੇ ਕਦਮਾਂ ਦੀ ਜਾਣਕਾਰੀ ਸਾਂਝੀ ਕੀਤੀ।

ਪ੍ਰਧਾਨ ਮੰਤਰੀ ਨੇ ਮਹਾਮਾਰੀ ਖ਼ਿਲਾਫ਼ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਖੇਤਰੀ ਅਤੇ ਆਲਮੀ ਸਹਿਯੋਗ ਦੇ ਮਹੱਤਵ ਤੇ ਗੱਲ ਕੀਤੀ। ਉਨ੍ਹਾਂ ਨੇ ਥਾਈਲੈਂਡ ਦੇ ਪ੍ਰਧਾਨ ਮੰਤਰੀ ਨੂੰ ਥਾਈਲੈਂਡ ਦੀਆਂ ਦਵਾਈਆਂ ਦੀਆਂ ਜ਼ਰੂਰਤਾਂ ਵਿੱਚ ਸਹਾਇਤਾ ਕਰਨ ਲਈ ਭਾਰਤ ਦੀ ਪ੍ਰਤੀਬੱਧਤਾ ਦਾ ਭਰੋਸਾ ਦਿੱਤਾ। ਨੇਤਾਵਾਂ ਨੇ ਦੋਹਾਂ ਦੇਸ਼ਾਂ ਦੇ ਖੋਜਾਰਥੀਆਂ, ਵਿਗਿਆਨੀਆਂ ਅਤੇ ਇਨੋਵੇਟਰਾਂ ਦਰਮਿਆਨ ਜ਼ਿਆਦਾ ਸਹਿਯੋਗ ਵਧਾਉਣ ਦੀ ਇੱਛਾ ਤੇ ਸਹਿਮਤੀ ਪ੍ਰਗਟਾਈ।

ਨੇਤਾਵਾਂ ਨੇ ਇੱਕ ਦੂਜੇ ਦੇ ਖੇਤਰ ਵਿੱਚ ਮੌਜੂਦ ਆਪਣੇ ਨਾਗਰਿਕਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦੀ ਸ਼ਲਾਘਾ ਕੀਤੀ ਅਤੇ ਇਸ ਤਰ੍ਹਾਂ ਦੀ ਸਹਾਇਤਾ ਜਾਰੀ ਰੱਖਣ ਦਾ ਵਾਅਦਾ ਕੀਤਾ।

ਥਾਈਲੈਂਡ ਨਸਲੀ ਅਤੇ ਪ੍ਰਾਚੀਨ ਸੱਭਿਆਚਾਰਕ ਸਬੰਧਾਂ ਨਾਲ ਭਾਰਤ ਦੇ ਵਿਆਪਕ ਗੁਆਂਢੀ ਖੇਤਰ ਵਿੱਚ ਇੱਕ ਮਹੱਤਵਪੂਰਨ ਸਮੁੰਦਰੀ ਭਾਈਵਾਲ ਹੈ।

 

******

ਵੀਆਰਆਰਕੇ/ਐੱਸਐੱਚ


(रिलीज़ आईडी: 1620694) आगंतुक पटल : 220
इस विज्ञप्ति को इन भाषाओं में पढ़ें: English , Urdu , Bengali , Manipuri , Assamese , Gujarati , Odia , Telugu , Kannada , Malayalam