ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਬਾਰੇ ਅੱਪਡੇਟ
प्रविष्टि तिथि:
03 MAY 2020 4:19PM by PIB Chandigarh
ਭਾਰਤ ਸਰਕਾਰ ਦੇਸ਼ ’ਚ ਕੋਵਿਡ–19 ਦੀ ਰੋਕਥਾਮ, ਉਸ ਦਾ ਫੈਲਣਾ ਰੋਕਣ ਤੇ ਉਸ ਦੀ ਦਰਜਾਬੰਦ ਕਾਰਵਾਈ ਨੀਤੀ ਦੇ ਹਿੱਸੇ ਵਜੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਮਿਲ ਕੇ ਕਈ ਕਦਮ ਚੁੱਕ ਰਹੀ ਹੈ। ਇਨ੍ਹਾਂ ਦੀ ਨਿਯਮਿਤ ਤੌਰ ’ਤੇ ਉੱਚ–ਪੱਧਰੀ ਸਮੀਖਿਆ ਤੇ ਨਿਗਰਾਨੀ ਕੀਤੀ ਜਾ ਰਹੀ ਹੈ।
ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਡਾ. ਹਰਸ਼ ਵਰਧਨ ਨੇ ਅੱਜ ਕੋਵਿਡ–19 ਦੇ ਪ੍ਰਬੰਧਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲੇਡੀ ਹਾਰਡਿੰਗ ਮੈਡੀਕਲ ਕਾਲਜ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਕੇਂਦਰੀ ਮੰਤਰੀ ਉੱਥੇ ਡਾਇਰੈਕਟਰ ਦੇ ਦਫ਼ਤਰ, ਐਮਰਜੈਂਸੀ, ਓਪੀਡੀ, ਸੈਂਪਲਿੰਗ ਕੇਂਦਰ, ਕੋਵਿਡ ਬਲਾਕ – ਜ਼ਮੀਨੀ ਤੇ ਪਹਿਲੀ ਮੰਜ਼ਿਲ ਦੇ ਅਹਿਮ ਖੇਤਰਾਂ, ਰੈੱਡ ਜ਼ੋਨ ਖੇਤਰ ਤੇ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਲਈ ਬਦਲਣ ਦੀ ਸੁਵਿਧਾ ਜਿਹੇ ਸਥਾਨਾਂ ਉੱਤੇ ਗਏ।
ਡਾ. ਹਰਸ਼ ਵਰਧਨ ਨੂੰ ਇਹ ਜਾਣ ਕੇ ਤਸੱਲੀ ਹੋਈ ਕਿ ਕੋਵਿਡ–19 ਦੀ ਇਸ ਵਿਸ਼ੇਸ਼ ਸੁਵਿਧਾ ਦਾ ਪ੍ਰਬੰਧ ਵੇਖਣ ਵਾਲੇ ਡਾਕਟਰਾਂ ਤੇ ਸਿਹਤ ਕਰਮਚਾਰੀਆਂ ਨੂੰ ਨਹਾਉਣ, ਕੱਪੜੇ ਬਦਲਣ ਤੇ ਓਨਕੌਲੋਜੀ ਭਵਨ ’ਚ ਉਨ੍ਹਾਂ ਨੂੰ ਕੀਟਾਣੂ–ਮੁਕਤ ਕਰਨ ਲਈ ਛਿੜਕਾਅ ਦੀ ਸੁਵਿਧਾ ਮੌਜੂਦ ਹੈ। ਉਨ੍ਹਾਂ ਹਸਪਤਾਲ ਪ੍ਰਸ਼ਾਸਨ ਦੇ ਜਤਨਾਂ ਦੀ ਇਸ ਲਈ ਸ਼ਲਾਘਾ ਕੀਤੀ ਕਿਉਂਕਿ ਸਥਿਤੀ ਨਾਲ ਪ੍ਰਭਾਵਸ਼ਾਲੀ ਤਰੀਕੇ ਨਿਪਟਣ ਲਈ ਇੱਕ ਦਿਨ ’ਚ ਦੋ ਵਾਰ ਮੂਹਰਲੀ ਕਤਾਰ ਦੇ ਸਿਹਤ ਕਰਮਚਾਰੀਆਂ ਨਾਲ ਨਿਯਮਿਤ ਤੌਰ ’ਤੇ ਗੱਲਬਾਤ ਕੀਤੀ ਜਾਂਦੀ ਹੈ।
ਡਾ. ਹਰਸ਼ ਵਰਧਨ ਨੇ ਭਾਰਤ ਦੀ ਜਨਤਾ ਨੂੰ ਬੇਨਤੀ ਕੀਤੀ ਕਿ ਉਹ ਲੌਕਡਾਊਨ 3.0 ਦੀ ਅੱਗੇ ਵਧਾਈ ਮਿਆਦ ਦੀ ਇੰਨ੍ਹ–ਬਿੰਨ੍ਹ ਪਾਲਣਾ ਕਰਨ, ਤਾਂ ਜੋ ਇੰਝ ਕੋਵਿਡ–19 ਦੇ ਫੈਲਣ ਦੀ ਲੜੀ ਨੂੰ ਤੋੜਨ ਲਈ ਪ੍ਰਭਾਵਸ਼ਾਲੀ ਦਖ਼ਲ ਦਿੱਤਾ ਜਾ ਸਕੇ। ਉਨ੍ਹਾਂ ਦੇਸ਼ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਕੋਵਿਡ–19 ਦੇ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਦਾ ਬਾਈਕਾਟ ਨਾ ਕਰਨ ਤੇ ਨਾ ਹੀ ਕੋਵਿਡ–19 ਦੀ ਜੰਗ ਜਿੱਤਣ ਵਾਲੇ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦਾਗ਼ੀ ਸਮਝਣ।
ਹੁਣ ਤੱਕ ਕੁੱਲ 10,632 ਵਿਅਕਤੀ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ’ਚ, 682 ਮਰੀਜ਼ ਠੀਕ ਹੋੲ ਹਨ। ਇੰਝ ਸਾਡੀ ਸਿਹਤਯਾਬੀ ਦੀ ਕੁੱਲ ਦਰ 26.59% ਹੋ ਗਈ ਹੈ। ਹੁਣ ਪੁਸ਼ਟੀ ਹੋਏ ਕੁੱਲ ਮਾਮਲਿਆਂ ਦੀ ਗਿਣਤੀ 39,980 ਹੈ। ਕੱਲ੍ਹ ਤੋਂ ਭਾਰਤ ’ਚ ਪੁਸ਼ਟੀ ਹੋਏ 2,644 ਕੇਸਾਂ ਦਾ ਵਾਧਾ ਹੋਇਆ ਹੈ।
ਕੋਵਿਡ–19 ਨਾਲ ਸਬੰਧਿਤ ਤਕਨੀਕੀ ਮਾਮਲਿਆਂ ’ਤੇ ਹਰ ਤਰ੍ਹਾਂ ਦੀ ਸਹੀ ਤੇ ਅਪਡੇਟਡ (ਤਾਜ਼ਾ) ਜਾਣਕਾਰੀ ਅਤੇ ਅਡਵਾਈਜ਼ਰੀ ਲਈ ਕਿਰਪਾ ਕਰਕੇ ਨਿਯਮਿਤ ਰੂਪ ’ਚ ਇੱਥੇ ਜਾਓ: https://www.mohfw.gov.in/
ਕੋਵਿਡ–19 ਨਾਲ ਸਬੰਧਿਤ ਤਕਨੀਕੀ ਸੁਆਲ technicalquery.covid19[at]gov[dot]in ਉੱਤੇ ਅਤੇ ਹੋਰ ਸੁਆਲ ncov2019[at]gov[dot]in ਉੱਤੇ ਈਮੇਲ ਰਾਹੀਂ ਭੇਜੇ ਜਾ ਸਕਦੇ ਹਨ।
ਕੋਵਿਡ–19 ਬਾਰੇ ਕਿਸੇ ਵੀ ਤਰ੍ਹਾਂ ਦੇ ਸੁਆਲ ਹੋਣ, ਤਾਂ ਕਿਰਪਾ ਕਰਕੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਹੈਲਪਲਾਈਨ ਨੰਬਰ: +91-11-23978046 ਜਾਂ 1075 (ਟੋਲ–ਫ਼੍ਰੀ) ਜਾਂ 1075 (ਟੋਲ–ਫ਼੍ਰੀ) ਉੱਤੇ ਕਾਲ ਕਰੋ। ਕੋਵਿਡ–19 ਬਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹੈਲਪਲਾਈਨ ਨੰਬਰਾਂ ਦੀ ਸੂਚੀ ਵੀ ਇੱਥੇ ਉਪਲਬਧ ਹੈ https://www.mohfw.gov.in/pdf/coronvavirushelplinenumber.pdf
*****
ਐੱਮਵੀ/ਐੱਸਜੀ
(रिलीज़ आईडी: 1620701)
आगंतुक पटल : 189
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam