ਵਿੱਤ ਮੰਤਰਾਲਾ
‘5.09% ਜੀਐੱਸ 2022’ ਦੀ ਵਿਕਰੀ (ਰੀ-ਇਸ਼ੂ) ਲਈ ਨਿਲਾਮੀ, ‘ਨਵੇਂ 10 ਸਾਲ ਜੀਐੱਸ 2030’ ਦੀ ਵਿਕਰੀ (ਇਸ਼ੂ) ਲਈ ਨਿਲਾਮੀ, ਅਤੇ ‘7.19% ਜੀਐੱਸ 2060’ ਦੀ ਵਿਕਰੀ (ਰੀ-ਇਸ਼ੂ) ਲਈ ਨਿਲਾਮੀ
प्रविष्टि तिथि:
04 MAY 2020 9:24PM by PIB Chandigarh
ਭਾਰਤ ਸਰਕਾਰ ਨੇ (i) ‘5.09%ਸਰਕਾਰੀ ਸਟਾਕ, 2022’ ਭਾਅ ਨਿਲਾਮੀ ਦੇ ਜ਼ਰੀਏ 3,000 ਕਰੋੜ ਰੁਪਏ (ਨਾਮਮਾਤਰ) ਦੀ ਨੋਟੀਫਾਈਡ ਰਕਮ ਲਈ, (ii) ‘ਨਵੇਂ 10 ਸਾਲ ਸਰਕਾਰੀ ਸਟਾਕ, 2030’ ਅਧਾਰਿਤ ਨਿਲਾਮੀ ਦੇ ਜ਼ਰੀਏ 10,000 ਕਰੋੜ ਰੁਪਏ (ਨਾਮਮਾਤਰ) ਦੀ ਨੋਟੀਫਾਈਡ ਰਕਮ ਲਈ, (iii) ‘7.19%ਸਰਕਾਰੀ ਸਟਾਕ, 2060’ ਭਾਅ ਨਿਲਾਮੀ ਦੇ ਜ਼ਰੀਏ 6,000 ਕਰੋੜ ਰੁਪਏ (ਨਾਮਮਾਤਰ) ਦੀ ਨੋਟੀਫਾਈਡ ਰਕਮ ਲਈ ਵਿਕਰੀ (ਇਸ਼ੂ / ਰੀ-ਇਸ਼ੂ) ਕਰਨ ਦਾ ਐਲਾਨ ਕੀਤਾ ਹੈ। ਭਾਰਤ ਸਰਕਾਰ ਕੋਲ ਉਪਰੋਕਤ ਸਕਿਉਰਿਟੀਆਂ ਵਿੱਚੋਂ ਕਿਸੇ ਇੱਕ ਜਾਂ ਵਧੇਰੇ ਪ੍ਰਤੀ 2,000 ਕਰੋੜ ਰੁਪਏ ਤੱਕ ਦੀ ਵਾਧੂ ਸਬਸਕ੍ਰਿਪਸ਼ਨ ਬਰਕਰਾਰ ਰੱਖਣ ਦਾ ਵਿਕਲਪ ਹੋਵੇਗਾ। ਨਿਲਾਮੀ ਕਈ ਮੁੱਲ ਵਿਧੀਆਂ ਦੀ ਵਰਤੋਂ ਕਰਕੇ ਕੀਤੀ ਜਾਵੇਗੀ। ਇਹ ਨਿਲਾਮੀ 08 ਮਈ, 2020 (ਸ਼ੁੱਕਰਵਾਰ) ਨੂੰ ਭਾਰਤੀ ਰਿਜ਼ਰਵ ਬੈਂਕ, ਮੁੰਬਈ ਦਫ਼ਤਰ, ਫੋਰਟ, ਮੁੰਬਈ ਦੁਆਰਾ ਕੀਤੀ ਜਾਵੇਗੀ।
ਸਟਾਕਾਂ ਦੀ ਵਿਕਰੀ ਦੀ ਅਧਿਕਤਮ ਰਕਮ ਦਾ 5%ਅਧਿਕਾਰਤ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਸਰਕਾਰੀ ਸਕਿਉਰਿਟੀਆਂ ਦੀ ਨਿਲਾਮੀ ਵਿੱਚ ਗ਼ੈਰ-ਪ੍ਰਤੀਯੋਗੀ ਬੋਲੀ ਸਹੂਲਤ ਦੀ ਸਕੀਮ ਅਨੁਸਾਰ ਅਲਾਟ ਕੀਤਾ ਜਾਵੇਗਾ।
ਨਿਲਾਮੀ ਲਈ ਬੋਲੀਆਂ ਪ੍ਰਤੀਯੋਗੀ ਅਤੇ ਗ਼ੈਰ-ਪ੍ਰਤੀਯੋਗੀ ਦੋਵੇਂ ਬੋਲੀ 08 ਮਈ, 2020 ਨੂੰ ਭਾਰਤੀ ਰਿਜ਼ਰਵ ਬੈਂਕ ਕੋਰ ਬੈਂਕਿੰਗ ਸਲਿਊਸ਼ਨ (ਈ-ਕੁਬਰ) ਪ੍ਰਣਾਲੀ ’ਤੇ ਇਲੈਕਟ੍ਰੌਨਿਕ ਫਾਰਮੈਟ ਵਿੱਚ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਗ਼ੈਰ-ਪ੍ਰਤੀਯੋਗੀ ਬੋਲੀ ਸਵੇਰੇ 10.30 ਵਜੇ ਤੋਂ ਸਵੇਰੇ 11.00 ਦੇ ਵਿਚਕਾਰ ਜਮ੍ਹਾਂ ਕਰਵਾਈ ਜਾਣੀ ਚਾਹੀਦੀ ਹੈ ਅਤੇ ਪ੍ਰਤੀਯੋਗੀ ਬੋਲੀ ਸਵੇਰੇ 10.30 ਵਜੇ ਤੋਂ ਸਵੇਰੇ 11.30 ਵਜੇ ਦੇ ਵਿਚਕਾਰ ਜਮ੍ਹਾਂ ਕੀਤੀ ਜਾਣੀ ਚਾਹੀਦੀ ਹੈ।
ਨਿਲਾਮੀ ਦਾ ਨਤੀਜਾ 08 ਮਈ, 2020 (ਸ਼ੁੱਕਰਵਾਰ) ਨੂੰ ਐਲਾਨਿਆ ਜਾਵੇਗਾ ਅਤੇ ਸਫ਼ਲ ਬੋਲੀ ਲਗਾਉਣ ਵਾਲਿਆਂ ਨੂੰ 11 ਮਈ, 2020 (ਸੋਮਵਾਰ) ਨੂੰ ਭੁਗਤਾਨ ਕਰਨਾ ਹੋਵੇਗਾ।
ਸਟਾਕ 24 ਜੁਲਾਈ, 2018 ਨੂੰ ਭਾਰਤੀ ਰਿਜ਼ਰਵ ਬੈਂਕ ਦੁਆਰਾ ਜਾਰੀ ਕੀਤੇ ਸਰਕੂਲਰ ਨੰਬਰ ਆਰਬੀਆਈ/ 2018-19/ 25 ਦੁਆਰਾ ਜਾਰੀ ‘ਕੇਂਦਰ ਸਰਕਾਰ ਦੀਆਂ ਸਕਿਉਰਿਟੀਆਂ ’ਚ ਜਾਰੀ ਕੀਤੇ ਗਏ ਟ੍ਰਾਂਜੈਕਸ਼ਨ’ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ “ਜਦੋਂ ਜਾਰੀ ਕੀਤੇ ਜਾਣਗੇ” ਵਪਾਰ ਲਈ ਯੋਗ ਹੋਣਗੇ। ਇਨ੍ਹਾਂ ਨੂੰ ਸਮੇਂ-ਸਮੇਂ ’ਤੇ ਸੋਧਿਆ ਜਾਂਦਾ ਹੈ।
****
ਆਰਐੱਮ / ਕੇਐੱਮਐੱਨ
(रिलीज़ आईडी: 1621104)
आगंतुक पटल : 164