ਸ਼ਹਿਰੀ ਹਵਾਬਾਜ਼ੀ ਮੰਤਰਾਲਾ

ਦੇਸ਼ ਭਰ ਵਿੱਚ ਜ਼ਰੂਰੀ ਅਤੇ ਮੈਡੀਕਲ ਵਸਤਾਂ ਦੀ ਨਿਰੰਤਰ ਸਪਲਾਈ ਸੁਨਿਸ਼ਚਿਤ ਕਰਨ ਲਈ ਹੁਣ ਤੱਕ 490 ਲਾਈਫ਼ਲਾਈਨ ਉਡਾਨ ਫਲਾਈਟਾਂ ਸੰਚਾਲਿਤ ਕੀਤੀਆਂ ਗਈਆਂ

Posted On: 09 MAY 2020 3:06PM by PIB Chandigarh

 

ਏਅਰ ਇੰਡੀਆ, ਅਲਾਇੰਸ ਏਅਰ, ਭਾਰਤੀ ਵਾਯੂ ਸੈਨਾ ਅਤੇ ਪ੍ਰਾਈਵੇਟ ਵਾਹਕਾਂ ਦੁਆਰਾ ਲਾਈਫ਼ਲਾਈਨ ਉਡਾਨਾਂ ਦੇ ਤਹਿਤ 490 ਉਡਾਨਾਂ ਦਾ ਸੰਚਾਲਨ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 289 ਉਡਾਨਾਂ ਏਅਰ ਇੰਡੀਆ ਅਤੇ ਅਲਾਇੰਸ ਏਅਰ ਦੁਆਰਾ ਸੰਚਾਲਿਤ ਕੀਤੀਆਂ ਗਈਆਂ ਹਨ। 8 ਮਈ, 2020 ਦੀ ਤਾਰੀਖ਼ ਨੂੰ ਲਗਭਗ 6.32 ਟਨ ਦੀ ਖੇਪ ਵੰਡੀ ਗਈ ਜਿਸ ਨਾਲ ਕੁੱਲ 848.42 ਟਨ ਦੀ ਖੇਪ ਵੰਡੀ ਗਈ ਹੈ। ਅਲਾਇੰਸ ਏਅਰ ਨੇ 8 ਮਈ, 2020 ਨੂੰ 2 ਉਡਾਨਾਂ ਸੰਚਾਲਿਤ ਕੀਤੀਆਂ ਅਤੇ ਜਦੋਂ ਕਿ ਆਈਏਐੱਫ਼ ਦੁਆਰਾ 8 ਉਡਾਨਾਂ ਸੰਚਾਲਿਤ ਕੀਤੀਆਂ ਗਈਆਂ| ਅੱਜ ਤੱਕ ਲਾਈਫ਼ਲਾਈਨ ਉਡਾਨ ਸੇਵਾ ਦੁਆਰਾ ਕੁੱਲ 4,73,609 ਕਿਲੋਮੀਟਰ ਤੋਂ ਵੱਧ ਦਾ ਹਵਾਈ ਸਫ਼ਰ ਤੈਅ ਕੀਤਾ ਗਿਆ ਹੈ। ਕੋਵਿਡ - 19 ਖ਼ਿਲਾਫ਼ ਭਾਰਤ ਦੀ ਲੜਾਈ ਵਿੱਚ ਸਮਰਥਨ ਦੇਣ ਲਈ ਦੇਸ਼ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਜ਼ਰੂਰੀ ਮੈਡੀਕਲ ਖੇਪ ਪਹੁੰਚਾਉਣ ਲਈ ਲਾਈਫ਼ਲਾਈਨ ਉਡਾਨਸੇਵਾ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੁਆਰਾ ਚਲਾਇਆ ਜਾ ਰਿਹਾ ਹੈ।

 

ਅਹਿਮ ਮੈਡੀਕਲ ਸਮੱਗਰੀ ਅਤੇ ਮਰੀਜ਼ਾਂ ਨੂੰ ਲਿਜਾਣ ਲਈ ਪਵਨ ਹੰਸ ਲਿਮਿਟਿਡ ਸਮੇਤ ਹੈਲੀਕੌਪਟਰ ਸੇਵਾਵਾਂ ਜੰਮੂ-ਕਸ਼ਮੀਰ, ਲੱਦਾਖ, ਆਈਲੈਂਡਸ (ਟਾਪੂਆਂ) ਅਤੇ ਉੱਤਰ - ਪੂਰਬੀ ਖੇਤਰ ਵਿੱਚ ਕੰਮ ਕਰ ਰਹੀਆਂ ਹਨ। 8 ਮਈ 2020 ਤੱਕ ਪਵਨ ਹੰਸ ਨੇ 8,00ਕ  ਕਿਲੋਮੀਟਰ ਦੀ ਦੂਰੀ ਤੈਅ ਕਰਦੇ ਹੋਏ 2.32 ਟਨ ਸਮੱਗਰੀ ਢੋਈ ਹੈ।

 

ਘਰੇਲੂ ਖੇਪ ਓਪਰੇਟਰ ਸਪਾਈਸਜੈੱਟ, ਬਲੂ ਡਾਰਟ, ਇੰਡੀਗੋ ਅਤੇ ਵਿਸਤਾਰਾ ਵਪਾਰਕ ਆਧਾਰ ਤੇ ਕਾਰਗੋ ਉਡਾਨਾਂ ਚਲਾ ਰਹੇ ਹਨਸਪਾਈਸਜੈੱਟ ਨੇ 24 ਮਾਰਚ ਤੋਂ 8 ਮਈ, 2020 ਤੱਕ 916 ਖੇਪ ਉਡਾਨਾਂ ਸੰਚਾਲਿਤ ਕੀਤੀਆਂ ਜਿਸ ਵਿੱਚ 15,46, 809 ਕਿਲੋਮੀਟਰ ਦੀ ਦੂਰੀ ਤੈਅ ਕੀਤੀ ਗਈ ਅਤੇ 6,587 ਟਨ ਖੇਪ ਢੋਈ ਗਈ। ਇਨ੍ਹਾਂ ਵਿੱਚੋਂ 337 ਅੰਤਰਰਾਸ਼ਟਰੀ ਖੇਪ ਉਡਾਨਾਂ ਸਨ। ਬਲੂ ਡਾਰਟ ਨੇ 25 ਮਾਰਚ ਤੋਂ 8 ਮਈ, 2020 ਤੱਕ 3,55, 515 ਕਿਲੋਮੀਟਰ ਦੀ ਦੂਰੀ ਨੂੰ ਤੈਅ ਕਰਦੇ ਹੋਏ 311 ਖੇਪ ਉਡਾਨਾਂ ਦਾ ਸੰਚਾਲਨ ਕੀਤਾ ਅਤੇ 5,231 ਟਨ ਮਾਲ ਢੋਇਆ। ਇਹਨਾਂ ਵਿੱਚੋਂ 16 ਅੰਤਰਰਾਸ਼ਟਰੀ ਖੇਪ ਉਡਾਨਾਂ ਸਨ। ਇੰਡੀਗੋ ਨੇ 3 ਅਪ੍ਰੈਲ ਤੋਂ 8 ਮਈ, 2020 ਤੱਕ 121 ਖੇਪ ਉਡਾਨਾਂ ਦਾ ਸੰਚਾਲਨ ਕੀਤਾ ਜਿਸ ਵਿੱਚ 1,96,263 ਕਿਲੋਮੀਟਰ ਦੀ ਦੂਰੀ ਤੈਅ ਕੀਤੀ ਗਈ ਅਤੇ ਲਗਭਗ 585 ਟਨ ਦੀ ਖੇਪ ਢੋਈ ਅਤੇ ਇਸ ਵਿੱਚ 46 ਅੰਤਰਰਾਸ਼ਟਰੀ ਉਡਾਨਾਂ ਸ਼ਾਮਲ ਸਨ। ਇਸ ਵਿੱਚ ਸਰਕਾਰ ਲਈ ਮੁਫ਼ਤ ਵਿੱਚ ਢੋਈ ਜਾਣ ਵਾਲੀ ਮੈਡੀਕਲ ਸਪਲਾਈ ਵੀ ਸ਼ਾਮਲ ਹੈ। ਵਿਸਤਾਰਾ ਨੇ 19 ਅਪ੍ਰੈਲ ਤੋਂ 8 ਮਈ, 2020 ਤੱਕ 23 ਖੇਪ ਉਡਾਨਾਂ ਦਾ ਸੰਚਾਲਨ ਕੀਤਾ ਜਿਸ ਵਿੱਚ 32,321 ਕਿਲੋਮੀਟਰ ਦੀ ਦੂਰੀ ਤੈਅ ਕੀਤੀ ਗਈ ਅਤੇ ਲਗਭਗ 150 ਟਨ ਮਾਲ ਢੋਇਆ।

 

ਅੰਤਰ ਰਾਸ਼ਟਰੀ ਖੇਤਰ ਵਿੱਚ, ਫਾਰਮਾਸਿਊਟੀਕਲ, ਮੈਡੀਕਲ ਉਪਕਰਣਾਂ ਅਤੇ ਕੋਵਿਡ - 19 ਰਾਹਤ ਖੇਪ ਦੀ ਢੋਆਈ ਲਈ ਪੂਰਬੀ ਏਸ਼ੀਆ ਦੇ ਨਾਲ ਇੱਕ ਕਾਰਗੋ ਏਅਰ-ਬ੍ਰਿੱਜ ਦੀ ਸਥਾਪਨਾ ਕੀਤੀ ਗਈ ਹੈ। ਏਅਰ ਇੰਡੀਆ ਦੁਆਰਾ ਲਿਆਂਦੇ ਗਈ ਮੈਡੀਕਲ ਖੇਪ ਦੀ ਕੁਲ ਮਾਤਰਾ 1075 ਟਨ ਹੈ। ਬਲੂ ਡਾਰਟ ਨੇ 14 ਅਪ੍ਰੈਲ ਤੋਂ 8 ਮਈ 2020 ਤੱਕ ਗੁਆਂਗਜ਼ੂ ਅਤੇ ਸ਼ੰਘਾਈ ਤੋਂ 131 ਟਨ ਅਤੇ ਹੌਂਗ ਕੌਂਗ ਤੋਂ 24 ਟਨ ਮੈਡੀਕਲ ਸਪਲਾਈ ਢੋਈ ਹੈ। ਸਪਾਈਸਜੈੱਟ ਨੇ 8 ਮਈ 2020 ਤੱਕ ਸ਼ੰਘਾਈ ਅਤੇ ਗੁਆਂਗਜ਼ੂ ਤੋਂ 205 ਟਨ ਦੀ ਮੈਡੀਕਲ ਖੇਪ ਢੋਈ ਹੈ ਅਤੇ 8 ਮਈ 2020 ਤੱਕ ਹੌਂਗ ਕੌਂਗ ਅਤੇ ਸਿੰਗਾਪੁਰ ਤੋਂ 21 ਟਨ ਮੈਡੀਕਲ ਸਪਲਾਈ ਢੋਈ।

 

****

ਆਰਜੇ / ਐੱਨਜੀ



(Release ID: 1622519) Visitor Counter : 123