ਗ੍ਰਹਿ ਮੰਤਰਾਲਾ

ਕੈਬਨਿਟ ਸਕੱਤਰ ਨੇ ਸਾਰੇ ਰਾਜਾਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਦੇ ਪ੍ਰਬੰਧਨ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਉੱਥੋਂ ਦੇ ਮੁੱਖ ਸਕੱਤਰਾਂ ਅਤੇ ਸਿਹਤ ਸਕੱਤਰਾਂ ਨਾਲ ਬੈਠਕ ਦੀ ਪ੍ਰਧਾਨਗੀ ਕੀਤੀ

Posted On: 10 MAY 2020 2:51PM by PIB Chandigarh

ਕੈਬਨਿਟ ਸਕੱਤਰ, ਸ਼੍ਰੀ ਰਾਜੀਵ ਗਾਬਾ  ਨੇ ਸਾਰੇ ਰਾਜਾਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਵਿੱਚ ਕੋਵਿਡ-19 ਦੇ ਪ੍ਰਬੰਧਨ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਉੱਥੋਂ ਦੇ ਮੁੱਖ ਸਕੱਤਰਾਂ ਅਤੇ ਸਿਹਤ ਸਕੱਤਰਾਂ ਨਾਲ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਬੈਠਕ ਦੀ ਪ੍ਰਧਾਨਗੀ ਕੀਤੀ।

 

ਬੈਠਕ ਦੀ ਸ਼ੁਰੂਆਤ ਵਿੱਚ, ਕੈਬਨਿਟ ਸਕੱਤਰ ਨੇ ਕਿਹਾ ਕਿ ਰੇਲਵੇ ਨੇ 3.5 ਲੱਖ ਤੋਂ ਜ਼ਿਆਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 350 ਤੋਂ ਜ਼ਿਆਦਾ ਸ਼੍ਰਮਿਕ ਸਪੈਸ਼ਲ ਟ੍ਰੇਨਾਂ ਚਲਾਈਆਂ ਹਨ। ਉਨ੍ਹਾਂ ਨੇ ਰਾਜ ਸਰਕਾਰਾਂ ਨੂੰ ਬੇਨਤੀ ਕੀਤੀ ਕਿ ਉਹ ਹੋਰ ਜ਼ਿਆਦਾ ਸ਼੍ਰਮਿਕ ਸਪੈਸ਼ਲ ਟ੍ਰੇਨਾਂ ਚਲਾਉਣ ਲਈ ਰੇਲਵੇ ਨਾਲ ਸਹਿਯੋਗ ਕਰਨ। ਉਨ੍ਹਾਂ ਨੇ ਵੰਦੇ ਭਾਰਤ ਮਿਸ਼ਨ ਤਹਿਤ ਵਿਦੇਸ਼ਾਂ ਤੋਂ ਭਾਰਤੀਆਂ ਦੀ ਵਾਪਸੀ ਬਾਰੇ ਰਾਜਾਂ ਦੇ ਸਹਿਯੋਗ ਦਾ ਜ਼ਿਕਰ ਕੀਤਾ।

 

ਕੈਬਨਿਟ ਸਕੱਤਰ ਨੇ ਜ਼ੋਰ ਦੇ ਕੇ ਕਿਹਾ ਕਿ ਡਾਕਟਰਾਂ, ਨਰਸਾਂ ਅਤੇ ਪੈਰਾਮੈਡਿਕਸ ਦਾ ਆਉਣਾ-ਜਾਣਾ ਨਿਰਵਿਘਨ ਹੋਣਾ ਚਾਹੀਦਾ ਹੈ ਅਤੇ ਕੋਰੋਨਾ ਜੋਧਿਆਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਸਾਰੇ ਕਦਮ ਉਠਾਏ ਜਾਣੇ ਚਾਹੀਦੇ ਹਨ।

 

ਰਾਜਾਂ ਦੇ ਮੁੱਖ ਸਕੱਤਰਾਂ ਨੇ ਆਪਣੇ-ਆਪਣੇ ਰਾਜਾਂ ਦੀ ਸਥਿਤੀ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜਿੱਥੇ ਕੋਵਿਡ ਤੋਂ ਸੁਰੱਖਿਆ ਦੀ ਲੋੜ ਹੈ, ਉੱਥੇ ਆਰਥਿਕ ਗਤੀਵਿਧੀਆਂ ਵਿੱਚ ਵੀ ਚੰਗੀ ਤਰ੍ਹਾਂ ਵਿਚਾਰ ਕੇ ਤੇਜ਼ੀ ਲਿਆਉਣਾ ਜ਼ਰੂਰੀ ਹੈ।

 

*****

 

ਵੀਜੀ/ਐੱਸਐੱਨਸੀ/ਵੀਐੱਮ



(Release ID: 1622750) Visitor Counter : 142