ਸਿੱਖਿਆ ਮੰਤਰਾਲਾ

ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਕੋਵਿਡ-19 ਨਾਲ ਸਬੰਧਿਤ ਵਿਦਿਆਰਥੀਆਂ, ਅਧਿਆਪਕਾਂ ਅਤੇ ਸੰਸਥਾਨਾਂ ਦੇ ਪ੍ਰਸ਼ਨਾਂ, ਸ਼ਿਕਾਇਤਾਂ ਅਤੇ ਹੋਰ ਅਕਾਦਮਿਕ ਮਾਮਲਿਆਂ ਦੀ ਨਿਗਰਾਨੀ ਲਈ ਕਈ ਕਦਮ ਉਠਾਏ

Posted On: 11 MAY 2020 12:14PM by PIB Chandigarh

ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ 29 ਅਪ੍ਰੈਲ, 2020 ਨੂੰ ਕੋਵਿਡ - 19 ਮਹਾਮਾਰੀ  ਦੇ ਮੱਦੇਨਜ਼ਰ ਪ੍ਰੀਖਿਆਵਾਂ ਅਤੇ ਅਕਾਦਮਿਕ ਕੈਲੰਡਰ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਅਨੁਸਾਰ, ਸਾਰੀਆਂ ਯੂਨੀਵਰਸਿਟੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਇਨ੍ਹਾਂ ਦਿਸ਼ਾਂ-ਨਿਰਦੇਸ਼ਾਂ ਨੂੰ ਅਪਣਾਉਂਦੇ ਅਤੇ ਲਾਗੂ ਕਰਦੇ ਹੋਏ, ਸਾਰੇ ਹਿਤਧਾਰਕਾਂ ਦੀ ਸੁਰੱਖਿਆ ਅਤੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸਬੰਧਿਤ ਵਿਅਕਤੀਆਂ ਦੀ ਸਿਹਤ ਨੂੰ ਸਰਬਉੱਚ ਤਰਜੀਹ ਦਿੰਦੇ ਹੋਏ, ਆਪਣੀਆਂ ਅਕਾਦਮਿਕ ਗਤੀਵਿਧੀਆਂ ਦੀ ਯੋਜਨਾ ਬਣਾਉਣ।   

 

ਯੂਨੀਵਰਸਿਟੀਆਂ ਨੂੰ ਇਹ ਵੀ ਬੇਨਤੀ ਕੀਤੀ ਗਈ ਹੈ ਕਿ ਉਹ ਇਸ ਮਹਾਮਾਰੀ ਦੇ ਕਾਰਨ ਪ੍ਰੀਖਿਆਵਾਂ ਅਤੇ ਹੋਰ ਅਕਾਦਮਿਕ ਗਤੀਵਿਧੀਆਂ ਨਾਲ ਸਬੰਧਿਤ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਨਾਲ ਨਜਿੱਠਣ ਲਈ ਇੱਕ ਸੈੱਲ ਸਥਾਪਿਤ ਕਰਨ ਅਤੇ ਵਿਦਿਆਰਥੀਆਂ ਨੂੰ ਇਸ ਬਾਰੇ ਸੂਚਿਤ ਕੀਤਾ ਜਾਵੇ।

 

ਇਸ ਤੋਂ ਇਲਾਵਾ, ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਕੋਵਿਡ-19 ਮਹਾਮਾਰੀ ਦੇ ਕਾਰਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸੰਸਥਾਵਾਂ ਦੇ ਪ੍ਰਸ਼ਨਾਂ, ਸ਼ਿਕਾਇਤਾਂ ਅਤੇ ਹੋਰ ਅਕਾਦਮਿਕ ਮਾਮਲਿਆਂ ਦੀ ਨਿਗਰਾਨੀ ਲਈ ਨਿਮਲਿਖਤ ਕਦਮ   ਚੁੱਕੇ ਹਨ :

 

  1. ਇੱਕ ਸਮਰਪਿਤ ਹੈਲਪਲਾਈਨ ਨੰਬਰ011 - 23236374 ਸਥਾਪਿਤ ਕੀਤਾ ਗਿਆ ਹੈ।
  2. ਇੱਕ ਈਮੇਲ ਅਡਰੈੱਸ :  covid19help.ugc[at]gmail[dot]com ਬਣਾਇਆ ਗਿਆ ਹੈ।
  3. ਵਿਦਿਆਰਥੀ ਆਪਣੀਆਂ ਸ਼ਿਕਾਇਤਾਂ  ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੇ ਮੌਜੂਦਾ ਔਨਲਾਈਨ ਵਿਦਿਆਰਥੀ ਸ਼ਿਕਾਇਤ ਨਿਵਾਰਨ ਪੋਰਟਲ https://www.ugc.ac.in/grievance/student_reg.aspx ਉੱਤੇ ਵੀ ਦਰਜ ਕਰ ਸਕਦੇ ਹਨ।
  4. ਵਿਦਿਆਰਥੀਆਂ, ਅਧਿਆਪਕਾਂ ਅਤੇ ਸੰਸਥਾਵਾਂ ਦੇ ਸਰੋਕਾਰਾਂ/ਸ਼ਿਕਾਇਤਾਂ ਦੀ ਨਿਗਰਾਨੀ ਅਤੇ ਨਿਵਾਰਨ ਲਈ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਵਿੱਚ ਇੱਕ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ।

ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਬੇਨਤੀ ਹੈ ਕਿ ਉਹ ਇਸ ਜਨਤਕ ਸੂਚਨਾ ਦੀ ਇੱਕ ਕਾਪੀ ਆਪਣੀਆਂ ਸਰਕਾਰੀ ਵੈੱਬਸਾਈਟਾਂ ਉੱਤੇ ਅੱਪਲੋਡ ਕਰਨ ਅਤੇ ਇਸ ਨੂੰ ਅਧਿਆਪਕ ਅਤੇ ਵਿਦਿਆਰਥੀ ਵਰਗ ਦੇ ਨਾਲ ਈ - ਮੇਲ ਅਤੇ ਹੋਰ ਡਿਜੀਟਲ ਮੀਡੀਆ ਜ਼ਰੀਏ ਵੀ ਸਾਂਝਾ ਕਰਨ।

 

*****

 

ਐੱਨਬੀ/ਏਕੇਜੇ/ਏਕੇ



(Release ID: 1622928) Visitor Counter : 205