ਸਿੱਖਿਆ ਮੰਤਰਾਲਾ

ਕੇਂਦਰੀ ਮਾਨਵ ਸੰਸਾਧਨ ਵਿਕਾਸ ਮੰਤਰੀ ਸ਼੍ਰੀ ਰਮੇਸ਼ ਪੋਖਰਿਯਾਲ ‘ਨਿਸ਼ੰਕ’ ਨੇ ਓਡੀਸ਼ਾ ਦੇ ਯੂਨੀਵਰਸਿਟੀ ਵਿਦਿਆਰਥੀਆਂ ਲਈ ਸੰਗਿਆਨਤਮਕ ਭਾਵਨਾਤਮਕ ਪੁਨਰਵਾਸ ਸੇਵਾਵਾਂ 'ਤੇ ਅਧਾਰਿਤ ਓਡੀਸ਼ਾ ਕੇਂਦਰੀ ਯੂਨੀਵਰਸਿਟੀ ਹੈਲਪਲਾਈਨ “ਭਰੋਸਾ” ਦੀ ਸ਼ੁਰੂਆਤ ਕੀਤੀ

Posted On: 11 MAY 2020 5:47PM by PIB Chandigarh

ਕੋਵਿਡ-19 ਮਹਾਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਵਿਦਿਆਰਥੀ ਤਬਕੇ ਨੂੰ ਤਣਾਅ ਤੋਂ ਛੁਟਕਾਰਾ ਦਿਵਾਉਣ ਲਈ ਕੇਂਦਰੀ ਮਾਨਵ ਸੰਸਾਧਨ ਵਿਕਾਸ ਮੰਤਰੀ, ਸ਼੍ਰੀ ਰਮੇਸ਼ ਪੋਖਰਿਯਾਲ ਨਿਸ਼ੰਕਨੇ ਅੱਜ ਕੇਂਦਰੀ ਯੂਨੀਵਰਸਿਟੀ ਓਡੀਸ਼ਾ ਦੀ ਹੈਲਪਲਾਈਨ ਭਰੋਸਾਅਤੇ ਇਸ ਦੇ ਹੈਲਪਲਾਈਨ ਨੰਬਰ 08046801010 ਦੀ ਸ਼ੁਰੂਆਤ ਨਵੀਂ ਦਿੱਲੀ ਵਿੱਚ ਵਰਚੁਅਲ ਪਲੈਟਫਾਰਮ ਰਾਹੀਂ ਕੀਤੀ। ਹੈਲਪਲਾਈਨ ਦਾ ਉਦੇਸ਼ ਓਡੀਸ਼ਾ ਦੇ ਸਾਰੇ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਸੰਗਿਆਨਤਮਕ ਭਾਵਨਾਤਮਕ ਪੁਨਰਵਾਸ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਮੌਕੇ ਓਡੀਸ਼ਾ ਰਾਜ ਮੰਤਰੀ, ਉਚੇਰੀ ਸਿੱਖਿਆ ਵਿਭਾਗ, ਓਡੀਸ਼ਾ ਸਰਕਾਰ, ਡਾ. ਅਰੁਣ ਕੁਮਾਰ ਸਾਹੂ ਵੀ ਮੌਜੂਦ ਸਨ। ਪ੍ਰੋਗਰਾਮ ਦਾ ਸੰਚਾਲਨ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋ. ਆਈ ਰਾਮਬ੍ਰਹਮਮ ਨੇ ਕੀਤਾ।

ਇਸ ਮੌਕੇ ਬੋਲਦਿਆਂ, ਸ਼੍ਰੀ ਰਮੇਸ਼ ਪੋਖਰਿਯਾਲ ਨਿਸ਼ੰਕ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਹਮਲੇ ਕਾਰਨ ਦੇਸ਼ ਇੱਕ ਮੁਸ਼ਕਲ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਗਤੀਸ਼ੀਲ ਅਗਵਾਈ ਵਿੱਚ ਮਹਾਮਾਰੀ ਨੂੰ ਰੋਕਣ ਲਈ ਭਾਰਤ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਦੀ ਰਾਖੀ ਲਈ ਮਾਨਵ ਸੰਸਾਧਨ ਵਿਕਾਸ ਮੰਤਰਾਲੇ ਦੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸਿੱਖਿਆ ਦੇ ਨਵੇਂ ਅਕਾਦਮਿਕ ਕੈਲੰਡਰ ਅਤੇ ਵਰਚੁਅਲ ਢੰਗ ਸਬੰਧੀ ਚੁੱਕੇ ਗਏ ਕਦਮਾਂ 'ਤੇ ਜ਼ੋਰ ਦਿੱਤਾ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਦੀ ਚਿੰਤਾ ਬਹੁਤ ਮਹੱਤਵ ਰੱਖਦੀ ਹੈ ਅਤੇ ਕੇਂਦਰੀ ਯੂਨੀਵਰਸਿਟੀ ਓਡੀਸ਼ਾ ਵੱਲੋਂ ਸ਼ੁਰੂ ਕੀਤੀ ਗਈ ਹੈਲਪਲਾਈਨ ਇਸ ਵੱਲ ਵੱਡਾ ਕਦਮ ਹੈ। ਉਨ੍ਹਾਂ ਹੈਲਪਲਾਈਨ ਨੂੰ ਰਸਮੀ ਤੌਰ 'ਤੇ ਲਾਂਚ ਕੀਤਾ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਲਾਭ ਲਈ, ਹੋਰਨਾਂ ਵਿੱਚ ਇਸ ਦੇ ਨੰਬਰ ਦਾ ਐਲਾਨ ਕੀਤਾ। ਕੇਂਦਰੀ ਮੰਤਰੀ ਨੇ ਹੈਲਪਲਾਈਨ ਦੇ ਉਦਘਾਟਨ ਸਮਾਰੋਹ ਵਿੱਚ ਮੌਜੂਦ ਪਤਵੰਤਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਜਿਨ੍ਹਾਂ ਵਿੱਚ ਓਡੀਸ਼ਾ ਦੇ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਾਈਸ ਚਾਂਸਲਰ, ਮੁਖੀ, ਰਜਿਸਟਰਾਰ ਅਤੇ ਫੈਕਲਟੀ ਮੈਂਬਰ ਸ਼ਾਮਲ ਸਨ। ਉਨ੍ਹਾਂ ਦੇਸ਼ ਭਰ ਦੀਆਂ ਕੇਂਦਰੀ ਤੇ ਸੂਬਾਈ ਯੂਨੀਵਰਸਿਟੀਆਂ ਤੇ ਹੋਰ ਉੱਚ ਸਿੱਖਿਆ ਸੰਸਥਾਵਾਂ ਨੂੰ ਵੀ 'ਭਰੋਸਾ' ਵਰਗੀ ਪਹਿਲਕਦਮੀ ਤੋਂ ਸੇਧ ਲੈਣ ਦੀ ਅਪੀਲ ਕੀਤੀ।

ਕੇਂਦਰੀ ਯੂਨੀਵਰਸਿਟੀ ਓਡੀਸ਼ਾ ਦੇ ਵਾਈਸ ਚਾਂਸਲਰ, ਡਾ. ਪ੍ਰੋ. ਆਈ ਰਾਮਬ੍ਰਹਮਮ ਨੇ ਕੇਂਦਰੀ ਯੂਨੀਵਰਸਿਟੀ ਓਡੀਸ਼ਾ (ਸੀਯੂਓ) ਹੈਲਪਲਾਈਨ ਭਰੋਸਾਦੀਆਂ ਮੁੱਖ ਵਿਸ਼ੇਸ਼ਤਾਵਾਂ ਤੇ ਸੇਵਾਵਾਂ ਬਾਰੇ ਚਾਨਣਾ ਪਾਇਆ ਜੋ ਕੋਵਿਡ-19 ਦੇ ਮੱਦੇਨਜ਼ਰ ਪਰੇਸ਼ਾਨ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਦੀ ਕੋਸ਼ਿਸ਼ ਕਰੇਗਾ। ਉਨ੍ਹਾਂ ਇਸ ਤੱਥ ਨੂੰ ਦੁਹਰਾਇਆ ਕਿ ਕੇਂਦਰੀ ਯੂਨੀਵਰਸਿਟੀ ਓਡੀਸ਼ਾ (ਸੀਯੂਓ) ਹੈਲਪਲਾਈਨ ਭਰੋਸਾਓਡੀਸ਼ਾ ਦੀ ਕਿਸੇ ਵੀ ਯੂਨੀਵਰਸਿਟੀ ਦੇ ਕਿਸੇ ਵੀ ਵਿਦਿਆਰਥੀ ਦੀਆਂ ਚਿੰਤਾਵਾਂ ਨੂੰ ਸਕਦਾ ਹੈ ਅਤੇ ਉਨ੍ਹਾਂ ਅੱਗੇ ਦੱਸਿਆ ਕਿ ਸੀਯੂਓ ਹੈਲਪਲਾਈਨ ਦੇ ਅਜ਼ਮਾਇਸ਼ੀ ਦੌਰ ਵਿੱਚ 400 ਤੋਂ ਵੱਧ ਕਾਲਜ਼ ਵੀ ਪ੍ਰਾਪਤ ਹੋਈਆਂ। ਸ਼੍ਰੀ ਮਧੂਸੂਦਨ ਮਿਸ਼ਰਾ, ਕਲੈਕਟਰ ਅਤੇ ਜ਼ਿਲ੍ਹਾ ਮੈਜਿਸਟਰੇਟ, ਕੋਰਪੂਟ ਅੱਜ ਇਸ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਸੀਯੂਓ ਦੀ ਭਰੋਸਾਪਹਿਲਕਦਮੀ ਦੀ ਪਰਖ ਕਾਲ ਦੌਰਾਨ ਅਹਿਮ ਭੂਮਿਕਾ ਨਿਭਾਅ ਰਹੇ ਸਨ।

ਓਡੀਸ਼ਾ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਦੇ ਮੰਤਰੀ, ਡਾ. ਅਰੁਨ ਕੁਮਾਰ ਸਾਹੂ ਨੇ ਓਡੀਸ਼ਾ ਕੇਂਦਰੀ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਇਹ ਕੋਵਿਡ-19 ਦੌਰਾਨ ਤਣਾਅ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਮਦਦ ਕਰੇਗੀ।

https://twitter.com/DrRPNishank/status/1259818081511145472

 

*****

 

ਐੱਨਬੀ/ਏਕੇਜੇ/ਏਕੇ


(Release ID: 1623193) Visitor Counter : 231