ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ

ਡਾ. ਜਿਤੇਂਦਰ ਸਿੰਘ ਨੇ ਜੰਮੂ ਤੇ ਕਸ਼ਮੀਰ ਅਤੇ ਲੱਦਾਖ ਵਿੱਚ ਕੋਵਿਡ-19 ਦੇ ਸੰਦਰਭ ਵਿੱਚ ਅਤੇ ਜੰਮੂ ਲਈ ਰੈਗੂਲਰ ਟ੍ਰੇਨ ਸੇਵਾਵਾਂ ਬਹਾਲ ਕਰਨ ਲਈ ਪ੍ਰਬੰਧਾਂ ਦੀ ਸਮੀਖਿਆ ਕੀਤੀ

Posted On: 12 MAY 2020 6:55PM by PIB Chandigarh

ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ) ਉੱਤਰ ਪੂਰਬੀ ਖੇਤਰ ਦਾ ਵਿਕਾਸ, ਪ੍ਰਧਾਨ ਮੰਤਰੀ ਦਫ਼ਤਰ, ਅਮਲਾ, ਜਨ ਸ਼ਿਕਾਇਤ, ਪੈਨਸ਼ਨ, ਪ੍ਰਮਾਣੂ ਊਰਜਾ ਅਤੇ ਪੁਲਾੜ ਮੰਤਰਾਲਾ ਵਿੱਚ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੋਵਿਡ-19 ਦੀ ਤਾਜ਼ਾ ਸਥਿਤੀ, ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਆਏ ਲੋਕਾਂ ਅਤੇ ਸ਼੍ਰਮਿਕ ਸਪੈਸ਼ਲ ਟ੍ਰੇਨਾਂ ਰਾਹੀਂ ਆ ਰਹੇ ਲੋਕਾਂ ਲਈ ਪ੍ਰਸ਼ਾਸਨ ਦੁਆਰਾ ਕੀਤੇ ਪ੍ਰਬੰਧਾਂ ਤੋਂ ਇਲਾਵਾ ਕੱਲ੍ਹ ਤੋਂ ਜੰਮੂ ਤੋਂ ਸ਼ੁਰੂ ਹੋ ਰਹੀ ਟ੍ਰੇਨ ਸੇਵਾ ਦੀ ਬਹਾਲੀ ਸਬੰਧੀ ਸਮੀਖਿਆ ਕੀਤੀ

 

ਮੰਤਰੀ ਨੇ ਡਿਪਟੀ ਕਮਿਸ਼ਨਰਾਂ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਡਿਪਟੀ ਕਮਿਸ਼ਨਰ ਕੋਵਿਡ-19 ਸੰਕਟ ਨਾਲ ਨਜਿੱਠਣ ਲਈ ਸ਼ਲਾਘਾਯੋਗ ਕੰਮ ਕਰ ਰਹੇ ਹਨ ਡਾ. ਸਿੰਘ ਨੇ ਕਿਹਾ ਕਿ ਇੱਥੋਂ ਦਾ ਪ੍ਰਬੰਧਨ ਦੂਜੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲੋਂ ਕਾਫੀ ਚੰਗਾ ਹੈ ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਕੇਸਾਂ ਦੀ ਗਿਣਤੀ ਦੁੱਗਣੀ ਹੋਣ ਦਾ ਸਮਾਂ ਰਾਸ਼ਟਰੀ ਔਸਤ ਨਾਲੋਂ ਕਾਫੀ ਵਧੀਆ ਹੈ ਉਨ੍ਹਾਂ ਨੇ ਇਸ ਗੱਲ ਤੇ ਤਸੱਲੀ ਪ੍ਰਗਟਾਈ ਕਿ ਇੱਥੇ ਕੋਵਿਡ-19 ਦੇ ਹੋ ਰਹੇ ਟੈਸਟਾਂ ਦੀ ਗਿਣਤੀ ਕਾਫੀ ਜ਼ਿਆਦਾ ਹੈ

 

ਡਾ. ਸਿੰਘ ਨੇ ਹੋਰ ਕਿਹਾ ਕਿ 50,000 ਤੋਂ ਵੱਧ ਫਸੇ ਹੋਏ ਵਿਅਕਤੀ, ਜਿਨ੍ਹਾਂ ਵਿੱਚ  ਵਿਦਿਆਰਥੀ ਵੀ ਸ਼ਾਮਲ ਹਨ, ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਵਾਪਸ ਪਹੁੰਚ ਗਏ ਹਨ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦੀ ਟੈਸਟਿੰਗ, ਕੁਆਰੰਟੀਨ ਅਤੇ ਘਰ ਭੇਜਣ ਦੇ ਚੰਗੇ ਪ੍ਰਬੰਧ ਕੀਤੇ ਹਨ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਤਾਕੀਦ ਕੀਤੀ ਕਿ ਮਾਰਕਿਟਾਂ ਨੂੰ ਇਸ ਢੰਗ ਨਾਲ ਖੋਲ੍ਹਣ ਦਾ ਪ੍ਰਬੰਧ ਕੀਤਾ ਜਾਵੇ ਕਿ ਵੱਖ-ਵੱਖ ਦਿਨਾਂ ਵਿੱਚ ਸਮਾਂ ਵੱਖ-ਵੱਖ ਹੋਵੇ ਤਾਕਿ ਸਮਾਜਿਕ ਦੂਰੀ ਦੀ ਪਾਲਣਾ ਹੋ ਸਕੇ ਮੰਤਰੀ ਨੇ ਦੁਹਰਾਇਆ ਕਿ ਗ੍ਰਹਿ ਮੰਤਰਾਲੇ ਦੀਆਂ ਹਿਦਾਇਤਾਂ ਅਨੁਸਾਰ ਆਰੋਗਯ ਸੇਤੂ ਐਪ ਨੂੰ ਡਾਊਨਲੋਡ ਕੀਤਾ ਜਾਵੇ ਤਾਕਿ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣੀ ਰਹੇ

 

****

 

ਜੇਬੀ/ਐੱਸਐੱਨਸੀ



(Release ID: 1623389) Visitor Counter : 137