ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਉੱਤਰ-ਪੂਰਬ ਦੇ 8 ਰਾਜਾਂ ਅਤੇ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਦਿੱਲੀ ਅਧਾਰਿਤ ਰੈਜ਼ੀਡੈਂਟ ਕਮਿਸ਼ਨਰਾਂ ਤੋਂ ਕੋਵਿਡ ਸਬੰਧੀ ਫੀਡਬੈਕ ਪ੍ਰਾਪਤ ਕੀਤਾ

Posted On: 15 MAY 2020 7:38PM by PIB Chandigarh

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਅੱਜ ਉੱਤਰ-ਪੂਰਬ ਦੇ ਅੱਠ ਰਾਜਾਂ ਅਤੇ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਦਿੱਲੀ ਸਥਿਤ ਰੈਜ਼ੀਡੈਂਟ ਕਮਿਸ਼ਨਰਾਂ ਤੋਂ ਕੋਵਿਡ ਸਬੰਧੀ ਫੀਡਬੈਕ ਪ੍ਰਾਪਤ ਕੀਤਾ।

 

ਇੱਕ ਘੰਟਾ ਚਲੀ ਵੀਡੀਓ ਕਾਨਫ਼ਰੰਸ ਗੱਲਬਾਤ ਦੌਰਾਨ, ਰੈਜ਼ੀਡੈਂਟ ਕਮਿਸ਼ਨਰ ਜਿਨ੍ਹਾਂ ਨੇ ਆਪਣੀ ਜਾਣਕਾਰੀ ਦਿੱਤੀ, ਉਨ੍ਹਾਂ ਵਿੱਚ ਅਰੁਣਾਚਲ ਪ੍ਰਦੇਸ਼ ਤੋਂ ਜਿਤੇਂਦਰ ਨਰਾਇਣ, ਅਸਾਮ ਤੋਂ ਕੇਸੀ ਸਮਰੀਆ, ਮਣੀਪੁਰ ਤੋਂ ਪੀ ਕੇ ਸਿੰਘਮਿਜ਼ੋਰਮ ਤੋਂ ਅਜੈ ਚੌਧਰੀ, ਨਾਗਾਲੈਂਡ ਤੋਂ ਜਿਓਤੀ ਕਲਸ਼ਸਿੱਕਮ ਤੋਂ ਅਸ਼ਵਨੀ ਕੁਮਾਰ ਚਾਂਦ, ਤ੍ਰਿਪੁਰਾ ਤੋਂ  ਚੇਤਨਯ ਮੂਰਤੀ ਅਤੇ  ਜੰਮੂ-ਕਸ਼ਮੀਰ ਤੋਂ ਨੀਰਜ ਕੁਮਾਰ ਸ਼ਾਮਲ ਸਨ।

 

ਡਾ. ਜਿਤੇਂਦਰ ਸਿੰਘ ਨੇ ਵੱਖ ਵੱਖ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨੁਮਾਇੰਦਿਆਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਸਦੇ ਲੋਕਾਂ ਦੇ ਆਪਣੇ-ਆਪਣੇ ਜੱਦੀ ਸਥਾਨਾਂ 'ਤੇ ਪਹੁੰਚਾਉਣ  ਲਈ ਪਿਛਲੇ ਦੋ-ਤਿੰਨ ਦਿਨਾਂ ਵਿੱਚ ਕੀਤੇ ਵੱਖ-ਵੱਖ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰਮਿਕ ਸਪੈਸ਼ਲ ਟ੍ਰੇਨਾਂ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ ਇਸ ਸਬੰਧੀ ਉਨ੍ਹਾਂ ਨੇ ਰੈਜ਼ੀਡੈਂਟ ਕਮਿਸ਼ਨਰਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਜਿਨ੍ਹਾਂ ਵਿੱਚੋਂ ਕਈਆਂ ਨੂੰ ਇਸ ਬਾਰੇ ਤਾਲਮੇਲ ਲਈ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ

 

 

ਡਾ. ਜਿਤੇਂਦਰ ਸਿੰਘ ਨੇ ਕਿਹਾ, ਉਨ੍ਹਾਂ ਦਾ ਦਫ਼ਤਰ ਸਾਰੀਆਂ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰਾਂ ਨਾਲ ਬਾਕਾਇਦਾ ਸੰਪਰਕ ਵਿੱਚ ਰਿਹਾ ਅਤੇ ਰੈਜ਼ੀਡੈਂਟ ਕਮਿਸ਼ਨਰਾਂ ਨੂੰ ਉਨ੍ਹਾਂ ਦੇ ਦਫ਼ਤਰ ਅਤੇ ਕੇਂਦਰ ਕੋਲ ਆਪਣੇ ਰਾਜਾਂ ਅਤੇ ਕੇਂਦਰ ਸ਼ਾਸਿਤ  ਪ੍ਰਦੇਸ਼ਾਂ ਨਾਲ ਜੁੜੇ ਮੁੱਦਿਆਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉੱਤਰ-ਪੂਰਬ ਵਿੱਚ ਕੋਰੋਨਾ ਫੈਲਣ ਵਿਰੁੱਧ ਪ੍ਰਭਾਵਸ਼ਾਲੀ ਪ੍ਰਬੰਧਨ ਦੀ ਹਰੇਕ ਨੇ ਸ਼ਲਾਘਾ ਕੀਤੀ ਹੈ, ਪਰ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਨੇ ਦੇਸ਼ ਦੇ ਕਈ ਹੋਰ ਰਾਜਾਂ ਅਤੇ ਕੇਂਦਰ ਸ਼ਾਸਿਤ  ਪ੍ਰਦੇਸ਼ਾਂ ਨਾਲੋਂ ਚੰਗਾ ਪ੍ਰਦਰਸ਼ਨ ਕੀਤਾ ਹੈ।

 

ਰੈਜ਼ੀਡੈਂਟ ਕਮਿਸ਼ਨਰਾਂ ਵਾਰੋ ਵਾਰੀ ਸਿਰ  ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦੇ ਆਪਣੇ ਰਾਜਾਂ ਜਾਂ ਕੇਂਦਰ ਸ਼ਾਸਿਤ  ਪ੍ਰਦੇਸ਼ਾਂ ਵਿੱਚ ਜ਼ਰੂਰੀ ਸਪਲਾਈ ਜਾਂ ਡਾਕਟਰੀ ਉਪਕਰਣਾਂ ਦੀ ਘਾਟ ਨਹੀਂ ਹੈ ਅਤੇ ਉਨ੍ਹਾਂ ਦੇ ਹਰੇਕ ਮਸਲੇ ਤੇ ਨਿਰੰਤਰ ਹੁੰਗਾਰੇ ਲਈ ਮੰਤਰੀ ਦਫ਼ਤਰ ਦਾ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਕਿਵੇਂ ਉਹ ਪ੍ਰਵਾਸੀ ਮਜ਼ਦੂਰਾਂ ਅਤੇ ਵਿਦਿਆਰਥੀਆਂ ਦੀ ਆਵਾਜਾਈ  ਨੂੰ ਪ੍ਰਭਾਵਸ਼ਾਲੀ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ ਤਾਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਭੀੜ ਤੋਂ ਬਚਿਆ ਜਾ ਸਕੇ ਅਤੇ ਨਾਲ ਹੀ, ਪ੍ਰਾਪਤ ਹੋਈਆਂ ਬੇਨਤੀਆਂ ਦਾ ਵੀ ਸਹੀ ਢੰਗ ਨਾਲ ਜਵਾਬ ਦਿੱਤਾ ਗਿਆ।

 

ਰੈਜ਼ੀਡੈਂਟ ਕਮਿਸ਼ਨਰਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਐਲਾਨੇ 20 ਲੱਖ ਕਰੋੜ ਦੇ ਪੈਕੇਜ ਬਾਰੇ ਸਾਰੇ ਵਰਗਾਂ ਦੇ ਲੋਕਾਂ ਵੱਲੋਂ ਸਕਾਰਾਤਮਕ ਫੀਡਬੈਕ ਵੀ ਦਿੱਤਾ। ਉਨ੍ਹਾਂ ਨੇ ਕਿਹਾ ਕਿ ਹਰ ਰਾਜ ਅਤੇ ਕੇਂਦਰ ਸ਼ਾਸਿਤ  ਪ੍ਰਦੇਸ਼ਾਂ ਵਿੱਚ ਇਸ ਦਾ ਸਰਬ ਵਿਆਪੀ ਸੁਆਗਤ ਕੀਤਾ ਗਿਆ ਹੈ।

 

<><><><><>

 

ਵੀਜੀ/ਐੱਸਐੱਨਸੀ



(Release ID: 1624477) Visitor Counter : 194