ਗ੍ਰਹਿ ਮੰਤਰਾਲਾ

ਕੈਬਨਿਟ ਸਕੱਤਰ ਨੇ ਬੰਗਾਲ ਦੀ ਖਾੜੀ ਵਿੱਚ ਆਉਣ ਵਾਲੇ ਚੱਕਰਵਾਤ ਲਈ ਤਿਆਰੀ ਦਾ ਜਾਇਜ਼ਾ ਲੈਣ ਲਈ ਐੱਨਸੀਐੱਮਸੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ

Posted On: 16 MAY 2020 5:26PM by PIB Chandigarh

ਬੰਗਾਲ ਦੀ ਖਾੜੀ ਉੱਤੇ ਆਉਣ ਵਾਲੇ ਚੱਕਰਵਾਤ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਸਕੱਤਰ ਸ਼੍ਰੀ ਰਾਜੀਵ ਗਾਬਾ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਸੰਕਟ ਪ੍ਰਬੰਧਨ ਕਮੇਟੀ (ਐੱਨਸੀਐੱਮਸੀ) ਦੀ ਇੱਕ ਮੀਟਿੰਗ ਹੋਈ।

 

ਆਈਐੱਮਡੀ ਨੇ ਦੱਸਿਆ ਕਿ ਡਿਪ੍ਰੈਸ਼ਨ, ਜੋ ਕਿ ਬੰਗਾਲ ਦੀ ਖਾੜੀ ਵਿੱਚ ਵਿਕਸਿਤ ਹੋਇਆ ਹੈ, ਉਸ ਨਾਲ  ਚੱਕਰਵਾਤੀ ਤੂਫਾਨ ਵਿੱਚ ਤੇਜ਼ੀ ਆਉਣ ਦੀ ਸੰਭਾਵਨਾ ਹੈ ਅਤੇ 20 ਮਈ, 2020 ਤੱਕ ਇਸ ਦੇ ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਤਟਾਂ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਤੇਜ਼ ਰਫ਼ਤਾਰ ਹਵਾਵਾਂ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਵਰਖਾ ਅਤੇ ਸਮੁੰਦਰੀ ਲਹਿਰਾਂ ਦੀ ਸੰਭਾਵਨਾ ਹੈ।

 

ਮੀਟਿੰਗ ਦੌਰਾਨ ਸਬੰਧਿਤ ਰਾਜ ਸਰਕਾਰਾਂ ਦੇ ਅਧਿਕਾਰੀਆਂ ਨੇ ਚੱਕਰਵਾਤੀ ਤੂਫਾਨ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ  ਸਥਿਤੀ ਨਾਲ ਨਜਿੱਠਣ ਲਈ ਆਪਣੀ ਤਿਆਰੀ ਦੀ ਪੁਸ਼ਟੀ ਕੀਤੀ। ਇਸ ਤੋਂ ਇਲਾਵਾ ਰਾਜ ਸਰਕਾਰਾਂ ਨੇ ਮਛੇਰਿਆਂ ਨੂੰ ਸਮੁੰਦਰ ਵਿੱਚ ਨਾ ਜਾਣ ਦੀ ਜ਼ਰੂਰੀ ਚੇਤਾਵਨੀ ਦਿੱਤੀ ਹੈ। ਚੱਕਰਵਾਤੀ ਸ਼ੈਲਟਰਸ ਨੂੰ ਤਿਆਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਖੇਤਰਾਂ ਦੀ ਪਛਾਣ ਕੀਤੀ ਗਈ ਹੈ ਜਿੱਥੋਂ ਲੋਕਾਂ ਨੂੰ ਬਾਹਰ ਲਿਆਂਦਾ ਜਾਣਾ ਹੈ।

 

ਐੱਨਡੀਆਰਐੱਫ, ਹਥਿਆਰਬੰਦ ਬਲਾਂਅਤੇ ਇੰਡੀਅਨ ਕੋਸਟ ਗਾਰਡ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਉਹ ਰਾਜ ਸਰਕਾਰ  ਅਥਾਰਿਟੀਜ਼ ਨਾਲ ਤਾਲਮੇਲ ਕਰ ਰਹੇ ਹਨ। ਉਹ ਪਹਿਲਾਂ ਤੋਂ ਹੀ ਸਥਿਤੀ ਨਾਲ ਨਿਪਟਣ ਲਈ ਤਿਆਰੀ ਕਰ ਰਹੇ ਹਨ। ਗ੍ਰਹਿ ਮੰਤਰਾਲਾ ਵੀ ਰਾਜ ਸਰਕਾਰਾਂ ਅਤੇ ਸਬੰਧਿਤ ਕੇਂਦਰੀ ਏਜੰਸੀਆਂ ਨਾਲ ਨਿਰੰਤਰ ਸੰਪਰਕ ਵਿੱਚ ਹੈ।

 

ਕੈਬਨਿਟ ਸਕੱਤਰ ਨੇ ਮੌਜੂਦਾ ਸਥਿਤੀ ਅਤੇ ਬਚਾਅ ਤੇ ਰਾਹਤ ਕਾਰਜਾਂ ਦੀ ਤਿਆਰੀ ਦਾ ਜਾਇਜ਼ਾ ਲਿਆ ਅਤੇ ਨਿਰਦੇਸ਼ ਦਿੱਤੇ ਕਿ ਤੁਰੰਤ ਲੋੜੀਂਦੀ ਸਹਾਇਤਾ ਉਪਲੱਬਧ ਕਰਵਾਈ ਜਾਵੇ।

 

ਗ੍ਰਹਿ, ਰੱਖਿਆ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀਆਂ ਅਤੇ ਆਈਐੱਮਡੀ, ਐੱਨਡੀਐੱਮਏ ਅਤੇ ਐੱਨਡੀਆਰਐੱਫ ਦੇ ਅਧਿਕਾਰੀਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ। ਮੁੱਖ ਸਕੱਤਰਾਂ ਅਤੇ ਰਾਜ ਸਰਕਾਰਾਂ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਹਿੱਸਾ ਲਿਆ।

 

*****

ਵੀਜੇ/ਐੱਸਐੱਨਸੀ/ਵੀਐੱਮ



(Release ID: 1624594) Visitor Counter : 105