ਉੱਤਰ-ਪੂਰਬੀ ਖੇਤਰ ਵਿਕਾਸ ਮੰਤਰਾਲਾ

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਉੱਤਰ-ਪੂਰਬ ਦੇ ਅੱਠ ਰਾਜਾਂ ਦੇ ਮੁੱਖ ਸਕੱਤਰਾਂ ਤੇ ਸੀਨੀਅਰ ਅਧਿਕਾਰੀਆਂ ਨਾਲ ਕੋਵਿਡ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ

Posted On: 16 MAY 2020 9:00PM by PIB Chandigarh

ਕੇਂਦਰੀ ਉੱਤਰ ਪੂਰਬੀ ਖੇਤਰ ਦੇ ਵਿਕਾਸ (ਸੁਤੰਤਰ ਚਾਰਜ), ਪ੍ਰਧਾਨ ਮੰਤਰੀ ਦਫ਼ਤਰ, ਪਰਸੋਨਲ, ਲੋਕ ਸ਼ਿਕਾਇਤਾਂ ਤੇ ਪੈਨਸ਼ਨਾਂ, ਪ੍ਰਮਾਣੂ ਊਰਜਾ ਤੇ ਪੁਲਾੜ ਰਾਜ ਮੰਤਰੀ, ਡਾ.ਜਿਤੇਂਦਰ ਸਿੰਘ ਨੇ ਅੱਜ ਉੱਤਰ-ਪੂਰਬ ਦੇ ਅੱਠ ਰਾਜਾਂ ਦੇ ਮੁੱਖ ਸਕੱਤਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਕੋਵਿਡ ਦੀ ਸਥਿਤੀ ਬਾਰੇ ਚਰਚਾ ਕੀਤੀ

 

ਇੱਕ ਘੰਟਾ ਲੰਬੀ ਵੀਡੀਓ ਕਾਨਫਰੰਸ ਬੈਠਕ ਵਿੱਚ, ਅਰੁਣਾਚਲ ਪ੍ਰਦੇਸ਼, ਅਸਮ, ਮਣੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਸਿੱਕਮ ਅਤੇ ਤ੍ਰਿਪੁਰਾ ਦੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਵਾਸੀ ਮਜ਼ਦੂਰਾਂ ਤੇ ਹੋਰਾਂ ਦੇ ਪਲਾਇਨ ਸਬੰਧੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਦਾਨ ਕੀਤੀ, ਪ੍ਰਧਾਨ ਮੰਤਰੀ ਦੇ 20 ਲੱਖ ਕਰੋੜ ਦੇ ਆਰਥਿਕ ਪੈਕੇਜ ਦੇ ਪ੍ਰਭਾਵ ਅਤੇ ਆਉਣ ਵਾਲੇ ਦਿਨਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਛੂਟਾਂ ਦਾ ਮੁੱਲਾਂਕਣ ਵੀ ਕੀਤਾ।

 

ਕੇਂਦਰੀ ਉੱਤਰ ਪੂਰਬੀ ਖੇਤਰ ਦੇ ਵਿਕਾਸ ਰਾਜ ਮੰਤਰੀ, ਡਾ. ਜਿਤੇਂਦਰ ਸਿੰਘ ਨੇ ਕੋਰੋਨਾ ਮਹਾਮਾਰੀ ਨੂੰ ਰੋਕਣ ਲਈ ਸਾਰੀਆਂ ਰਾਜ ਸਰਕਾਰਾਂ ਵੱਲੋਂ ਸੂਝਬੂਝ ਨਾਲ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ। ਇਸ ਦੇ ਨਤੀਜੇ ਵਜੋਂ, ਡਾਕਟਰ ਜਿਤੇਂਦਰ ਸਿੰਘ ਨੇ ਕਿਹਾ ਕਿ ਉੱਤਰ-ਪੂਰਬੀ ਖਿੱਤੇ ਨੇ ਜਿਸ ਢੰਗ ਨਾਲ ਇਨ੍ਹਾਂ ਕੋਰੋਨਾ ਦੇ ਫੈਲਣ ਨੂੰ ਕਾਬੂ ਵਿੱਚ ਰੱਖਿਆ ਹੈ, ਇਸ ਦੀ ਹਰੇ ਪਾਸੇ ਪ੍ਰਸ਼ੰਸਾ ਕੀਤੀ ਜਾ ਰਹੀ ਹੈ।

 

ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਉੱਤਰ ਪੂਰਬੀ ਰਾਜਾਂ ਵੱਲ ਲੋਕਾਂ ਦੇ ਪਲਾਇਨ ਬਾਰੇ ਵਿਚਾਰ ਵਟਾਂਦਰੇ ਕਰਦਿਆਂ ਡਾ. ਜਿਤੇਂਦਰ ਸਿੰਘ ਨੇ ਕਿਹਾ, ਸਬੰਧਿਤ ਰਾਜ ਸਰਕਾਰਾਂ ਤੋਂ ਯਾਤਰੀਆਂ ਦੀ ਸੂਚੀ ਪ੍ਰਾਪਤ ਕਰਨ ਲਈ ਇੱਕ ਵਿਧੀ ਤਿਆਰ ਕੀਤੀ ਗਈ ਹੈ ਅਤੇ ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲਾ ਰੈਜ਼ੀਡੈਂਸ਼ੀਅਲ ਕਮਿਸ਼ਨਰਾਂ ਅਤੇ ਨੋਡਲ ਅਧਿਕਾਰੀਆਂ ਨਾਲ ਨਿਰਵਿਘਨ ਪ੍ਰਕਿਰਿਆ ਲਈ ਤਾਲਮੇਲ ਕਰ ਰਿਹਾ ਹੈ। ਉਨ੍ਹਾਂ ਕਿਹਾ, ਰਾਜ ਸਰਕਾਰ ਦੀ ਹਰ ਬੇਨਤੀ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਕੱਲ ਦੀ ਉਦਾਹਰਣ ਦਿੱਤਾ ਕਿ ਜਦੋਂ ਗੁਜਰਾਤ ਤੋਂ ਗੁਵਾਹਾਟੀ ਜਾਣ ਵਾਲੀ ਇਕ ਟ੍ਰੇਨ ਵਿੱਚ ਮੇਘਾਲਿਆ ਸਮੇਤ ਵੱਖ-ਵੱਖ ਰਾਜਾਂ ਦੇ ਕਈ ਯਾਤਰੀਆਂ ਨੂੰ ਵੀ ਥਾਂ ਦਿੱਤੀ ਗਈ।

 

ਗੁਵਾਹਾਟੀ ਲਈ ਹਵਾਈ ਉਡਾਣ ਦੁਬਾਰਾ ਸ਼ੁਰੂ ਕਰਨ ਲਈ ਕੁਝ ਰਾਜਾਂ ਦੀ ਮੰਗ ਦੇ ਜਵਾਬ ਵਿੱਚ ਡਾ. ਜਿਤੇਂਦਰ ਸਿੰਘ ਨੇ ਕਿਹਾ, ਇਹ ਫੈਸਲਾ ਗ੍ਰਹਿ ਮੰਤਰਾਲੇ ਅਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਢੁਕਵੇਂ ਸਮੇਂ ਤੇ ਲਿਆ ਜਾਵੇਗਾ। ਵਧੇਰੇ ਟ੍ਰੇਨਾਂ ਦੇ ਮੁੜ ਚਾਲੂ ਹੋਣ ਬਾਰੇ ਉਨ੍ਹਾਂ ਕਿਹਾ, ਇਹ ਮਾਮਲਾ ਰੇਲਵੇ ਮੰਤਰਾਲੇ ਕੋਲ ਪਹਿਲਾਂ ਹੀ ਚੁੱਕਿਆ ਜਾ ਚੁੱਕਾ ਹੈ ਅਤੇ ਉਨ੍ਹਾਂ ਨੇ ਇਸ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਡਾ. ਜਿਤੇਂਦਰ ਸਿੰਘ ਨੇ ਕਿਹਾ, ਆਉਣ ਵਾਲੇ ਦਿਨਾਂ ਵਿੱਚ ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲੇ ਦੀ ਪ੍ਰਾਥਮਿਕਤਾਵਾਂ ਵਿੱਚੋਂ ਇੱਕ ਰੁਕ ਚੁੱਕੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਨੂੰ ਮੁੜ ਤੋਂ ਸ਼ੁਰੂ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਤੇਜ਼ੀ ਨਾਲ ਨਿਬੇੜਨ ਦੀ ਕੋਸ਼ਿਸ਼ ਕੀਤੀ ਜਾਏਗੀ ਤਾਂ ਜੋ ਇਨ੍ਹਾਂ ਨੂੰ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਹੀ ਪੂਰਾ ਕੀਤਾ ਜਾ ਸਕੇ। ਇਸ ਸਬੰਧ ਵਿੱਚ, ਉਨ੍ਹਾਂ ਸਾਰੀਆਂ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਵਰਤੋਂ ਸਰਟੀਫਿਕੇਟ ਅਤੇ ਹੋਰ ਸਬੰਧਿਤ ਦਸਤਾਵੇਜ਼ ਜਮ੍ਹਾਂ ਕਰਨ ਵਿੱਚ ਤੇਜ਼ੀ ਲਿਆਉਣ ਤਾਂ ਜੋ ਉੱਤਰ ਪੂਰਬੀ ਕੌਂਸਲ ਤੇ ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲਾ ਕੋਵਿਡ ਮਹਾਮਾਰੀ ਅਤੇ ਲੌਕਡਾਊਨ ਕਾਰਨ ਖਰਾਬ ਹੋਏ ਸਮੇਂ ਨੂੰ ਹੁਣ ਯੋਗ ਬਣਾ ਸਕੇ।

 

ਮੁੱਖ ਸਕੱਤਰਾਂ ਨੇ ਆਉਣ ਵਾਲੇ ਦਿਨਾਂ ਵਿੱਚ ਸਬੰਧਿਤ ਰਾਜਾਂ ਤੇ ਵੱਖ-ਵੱਖ ਖੇਤਰਾਂ ਵਿੱਚ ਢਿੱਲ ਦੇਣ ਦੀ ਸੰਭਾਵਨਾ ਬਾਰੇ ਆਪਣਾ ਮੁੱਲਾਂਕਣ ਵੀ ਦਿੱਤਾ। ਉਨ੍ਹਾਂ ਠੱਪ ਹੋਏ ਪ੍ਰੋਜੈਕਟਾਂ ਨੂੰ ਦੁਬਾਰਾ ਸ਼ੁਰੂ ਕਰਨ ਲਈ ਉਤਸੁਕਤਾ ਵੀ ਜ਼ਾਹਰ ਕੀਤੀ।

 

ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲੇ ਦੇ ਸਕੱਤਰ ਇੰਦਰਜੀਤ ਸਿੰਘ, ਸੈਕਟਰੀ ਨੌਰਥ ਈਸਟਰਨ ਕੌਂਸਿਲ ਮੋਜਿਜ (Moses) ਅਤੇ ਉੱਤਰ ਪੂਰਬ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਇਸ ਬੈਠਕ ਵਿੱਚ ਸ਼ਾਮਲ ਹੋਏ।

 

<><><><><>

 

ਵੀਜੀ/ਐੱਸਐੱਨਸੀ



(Release ID: 1624607) Visitor Counter : 155