ਸਿੱਖਿਆ ਮੰਤਰਾਲਾ

ਕੇਂਦਰੀ ਮਾਨਵ ਸੰਸਾਧਨ ਵਿਕਾਸ ਮੰਤਰੀ ਨੇ ਦਸਵੀਂ ਅਤੇ ਬਾਹਰਵੀਂ ਜਮਾਤ ਦੀਆਂ ਬਾਕੀ ਪ੍ਰੀਖਿਆਵਾਂ ਦੀਆਂ ਮਿਤੀਆਂ ਦਾ ਐਲਾਨ ਕੀਤਾ

Posted On: 18 MAY 2020 5:04PM by PIB Chandigarh

ਕੇਂਦਰੀ ਮਾਨਵ ਸੰਸਾਧਨ ਵਿਕਾਸ ਮੰਤਰੀ, ਸ਼੍ਰੀ ਰਮੇਸ਼ ਪੋਖਰਿਯਾਲ 'ਨਿਸ਼ੰਕ' ਨੇ ਨਵੀਂ ਦਿੱਲੀ ਵਿੱਚ ਸੀਬੀਆਈ ਦੀ ਦਸਵੀਂ ਅਤੇ ਬਾਹਰਵੀਂ ਜਮਾਤ ਦੀਆ ਬਾਕੀ ਪ੍ਰੀਖਿਆਵਾਂ ਦੀਆਂ ਮਿਤੀਆਂ ਦਾ ਐਲਾਨ ਕੀਤਾ। ਸ਼੍ਰੀ ਪੋਖਰਿਯਾਲ ਨੇ ਦੱਸਿਆ ਕਿ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਕੇਵਲ ਉੱਤਰ ਪੂਰਬੀ ਦਿੱਲੀ ਦੇ ਵਿਦਿਆਰਥੀਆਂ ਦੇ ਲਈ ਆਯੋਜਿਤ ਕੀਤੀਆਂ ਜਾਣਗੀਆਂ, ਜਦਕਿ ਬਾਹਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਉੱਤਰ-ਪੂਰਬੀ ਦਿੱਲੀ ਸਹਿਤ ਦੇਸ਼ ਭਰ ਦੇ ਵਿਦਿਆਰਥੀਆਂ ਦੇ ਲਈ ਆਯੋਜਿਤ ਕੀਤੀਆਂ ਜਾਣਗੀਆਂ। ਸਾਰੀਆਂ ਪ੍ਰੀਖਿਆਵਾਂ ਸਵੇਰੇ 10.30 ਤੋਂ ਦੁਪਹਿਰ 1.30 ਵਜੇ ਦੇ ਵਿਚਕਾਰ ਹੋਣਗੀਆਂ।

 

https://twitter.com/DrRPNishank/status/1262287732883156994

 

https://twitter.com/DrRPNishank/status/1262289406871781376

 

ਇਸ ਤੋਂ ਪਹਿਲਾ 5 ਮਈ ਨੂੰ ਇੱਕ ਵੈਬਿਨਾਰ ਵਿੱਚ ਵਿਦਿਆਰਥੀਆਂ ਦੇ ਨਾਲ ਗੱਲਬਾਤ ਦੇ ਦੌਰਾਨ ਸ਼੍ਰੀ ਪੋਖਰਿਯਾਲ ਨੇ ਕਿਹਾ ਸੀ ਸੀਬੀਐੱਸਈ ਦੀ ਦਸਵੀਂ ਅਤੇ ਬਾਹਰਵੀਂ ਜਮਾਤ ਦੀਆਂ ਬਾਕੀ ਪ੍ਰੀਖਿਆਵਾਂ 1-15 ਜੁਲਾਈ ਦੇ ਵਿੱਚਕਾਰ ਆਯੋਜਿਤ ਕੀਤੀਆ ਜਾਣਗੀਆਂ।

 

ਇਸ ਮੌਕੇ 'ਤੇ ਸ਼੍ਰੀ ਪੋਖਰਿਯਾਲ ਨੇ ਕਿਹਾ ਕਿ ਪ੍ਰੀਖਿਆ ਦੀਆਂ ਮਿਤੀਆਂ ਦਾ ਐਲਾਨ ਕਰਦੇ ਸਮੇਂ ਮਾਨਵ ਸੰਸਾਧਨ ਵਿਕਾਸ ਮੰਤਰਾਲਾ ਇਸ ਲਈ ਪੂਰੀ ਤਰ੍ਹਾਂ ਨਾਲ ਪ੍ਰਤੀਬੱਧ ਸੀ ਕਿ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਕਿ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ ਦੇ ਲਈ ਕਾਫੀ ਸਮਾਂ ਮਿਲੇ ਅਤੇ ਹੁਣ ਵਿਦਿਆਰਥੀ ਆਪਣੀ ਤਿਆਰੀ 'ਤੇ ਧਿਆਨ ਕੇਂਦ੍ਰਿਤ ਕਰ ਸਕਣਗੇ। ਕੇਂਦਰੀ ਮਾਨਵ ਸੰਸਾਧਨ ਵਿਕਾਸ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਅਸੀਂ ਸੀਬੀਐੱਸਈ ਨੂੰ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਉਹ ਪ੍ਰੀਖਿਆ ਆਯੋਜਿਤ ਕਰਦੇ ਸਮੇਂ ਸਮਾਜਿਕ ਦੂਰੀ ਦਾ ਧਿਆਨ ਰੱਖੇ ਤਾਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਨਿਸ਼ਿਚਿਤ ਕੀਤੀ ਜਾ ਸਕੇ। ਉਨ੍ਹਾਂ ਨੇ ਪ੍ਰੀਖਿਆ ਦੇ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਦਸਵੀਂ ਜਮਾਤ ਦੀ ਪ੍ਰੀਖਿਆ ਦੀ ਡੇਟਸ਼ੀਟ ਦੇਖਣ ਦੇ ਲਈ ਇੱਥੇ ਕਲਿੱਕ ਕਰੋ:

Click here for class X exam date sheet

ਬਾਹਰਵੀਂ ਜਮਾਤ ਦੀ ਪ੍ਰੀਖਿਆ ਦੀ ਡੇਟਸ਼ੀਟ ਦੇਖਣ ਦੇ ਲਈ ਇੱਥੇ ਕਲਿੱਕ ਕਰੋ:

Click here for class XII exam date sheet

 

                                                                                        *****

ਐੱਨਬੀ/ਏਕੇਜੇ/ਏਕੇ



(Release ID: 1625022) Visitor Counter : 185