ਗ੍ਰਹਿ ਮੰਤਰਾਲਾ
ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਕਰਵਾਉਣ ਲਈ ਲੌਕਡਾਊਨ ਉਪਾਵਾਂ ਵਿੱਚ ਛੂਟ ਦਿੱਤੀ ਗਈ ਹੈ : ਸ਼੍ਰੀ ਅਮਿਤ ਸ਼ਾਹ
ਵੱਖ-ਵੱਖ ਬੋਰਡ ਆਪਣੇ ਪ੍ਰੀਖਿਆ ਸਡਿਊਲਸ ਨੂੰ ਅਲੱਗ-ਅਲੱਗ ਸਮੇਂ 'ਤੇ ਰੱਖਣਗੇ : ਸਿਹਤ/ਸਫਾਈ ਪ੍ਰੌਟੋਕੋਲ ਦਾ ਪਾਲਣ ਲਾਜ਼ਮੀ
Posted On:
20 MAY 2020 5:01PM by PIB Chandigarh
ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਅਕਾਦਮਿਕ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਫੈਸਲਾ ਲਿਆ ਗਿਆ ਹੈ ਕਿ ਲੌਕਡਾਊਨ ਉਪਾਵਾਂ ਤੋਂ 10ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆ ਕਰਵਾਉਣ ਦੀ ਛੂਟ ਦੇ ਦਿੱਤੀ ਜਾਏ। ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਹੈ।
https://twitter.com/AmitShah/status/1263045463600553984
ਕਿਉਂਕਿ ਲੌਕਡਾਊਨ ਉਪਾਵਾਂ 'ਤੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਸਕੂਲਾਂ ਨੂੰ ਖੋਲ੍ਹਣ 'ਤੇ ਰੋਕ ਲਗਾ ਦਿੱਤੀ ਸੀ, ਰਾਜ ਸਿੱਖਿਆ ਬੋਰਡ/ਸੀਬੀਐੱਸਈ/ਆਈਸੀਐੱਸਈ ਆਦਿ ਦੁਆਰਾ ਕਰਵਾਈਆਂ ਜਾਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਲਾਨਾ ਬੋਰਡ ਪ੍ਰੀਖਿਆਵਾਂ ਨਿਲੰਬਿਤ ਕਰ ਦਿੱਤੀਆਂ ਗਈਆਂ ਸਨ। ਬੋਰਡ ਪ੍ਰੀਖਿਆਵਾਂ ਕਰਵਾਉਣ ਦੇ ਲਈ ਰਾਜ ਸਰਕਾਰਾਂ ਅਤੇ ਸੀਬੀਐੱਸਈ ਤੋਂ ਬੇਨਤੀਆਂ ਪ੍ਰਾਪਤ ਹੋਈਆਂ ਸਨ।
ਇਨ੍ਹਾਂ 'ਤੇ ਗੌਰ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ/ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨੂੰ ਪੱਤਰ ਲਿਖਿਆ ਤਾਕਿ ਪ੍ਰੀਖਿਆਵਾਂ ਕਰਵਾਉਣ ਦੇ ਲਈ ਸ਼ਰਤਾਂ ਦਾ ਪਾਲਣ ਕੀਤਾ ਜਾ ਸਕੇ। ਇਹ ਹਨ :
• ਕੰਟੇਨਮੈਂਟ ਜ਼ੋਨਾਂ ਵਿੱਚ ਪ੍ਰੀਖਿਆ ਕੇਂਦਰ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।
• ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਦੇ ਲਈ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।
• ਪ੍ਰੀਖਿਆ ਕੇਂਦਰ ਵਿੱਚ ਥਰਮਲ ਸਕ੍ਰੀਨਿੰਗ ਅਤੇ ਸੈਨੀਟਾਈਜ਼ਰ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਅਤੇ ਸਾਰੇ ਪ੍ਰੀਖਿਆਂ ਕੇਂਦਰਾਂ ਵਿੱਚ ਸਮਾਜਿਕ ਦੂਰੀ ਬਣਾ ਕੇ ਰੱਖਣੀ ਹੋਵੇਗੀ।
• ਵੱਖ-ਵੱਖ ਬੋਰਡਾਂ ਦੁਆਰਾ ਕਰਵਾਈ ਜਾ ਰਹੀ ਪ੍ਰੀਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਪ੍ਰੀਖਿਆ ਸਾ ਸਮਾਂ ਅਲੱਗ-ਅਲੱਗ ਰੱਖਿਆ ਜਾਵੇ।
• ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰਾਂ ਵਿੱਚ ਪਹੁੰਚਾਉਣ ਦੇ ਲਈ ਰਾਜਾਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਦੁਆਰਾ ਵਿਸ਼ੇਸ਼ ਬੱਸਾਂ ਦੀ ਵਿਵਸਥਾ ਕੀਤੀ ਜਾ ਸਕਦੀ ਹੈ।
ਸਰਕਾਰੀ ਸੂਚਨਾ ਦੇਖਣ ਲਈ ਇੱਥੇ ਕਲਿੱਕ ਕਰੋ
Click here to see the Official Communication
*****
ਵੀਜੀ/ਐੱਸਐੱਨਸੀ/ਵੀਐੱਮ
(Release ID: 1625613)
Visitor Counter : 192
Read this release in:
Malayalam
,
English
,
Urdu
,
Hindi
,
Marathi
,
Assamese
,
Gujarati
,
Odia
,
Tamil
,
Telugu
,
Kannada