ਗ੍ਰਹਿ ਮੰਤਰਾਲਾ
ਭਾਰਤੀ ਰੇਲਵੇ ਨੇ ਜਿਸ ਤਰ੍ਹਾਂ ਹੀ 12 ਮਈ,2020 ਨੂੰ 15 ਏਸੀ ਸਪੈਸ਼ਲ ਟ੍ਰੇਨਾਂ ਦੀ ਆਵਾਜਾਈ ਸ਼ੁਰੂ ਕੀਤੀ ਅਤੇ 01 ਜੂਨ 2020 ਤੋਂ 100 ਜੋੜੇ ਵਾਧੂ ਟ੍ਰੇਨਾਂ ਚਲਾਉਣ ਦਾ ਐਲਾਨ ਕੀਤਾ ਹੈ, ਈ-ਟਿਕਟਾਂ ਦੀ ਦਲਾਲੀ ਦੇ ਸਬੰਧ ਵਿੱਚ ਸ਼ਿਕਾਇਤਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ ਜਿਨ੍ਹਾਂ ਵਿੱਚ ਅਨੇਕ ਵਿਅਕਤੀਗਤ ਆਈਡੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਸਪੈਸ਼ਲ ਟ੍ਰੇਨਾਂ ਵਿੱਚ ਰਿਜ਼ਰਵਡ ਬਰਥਾਂ 'ਤੇ ਅਧਿਕਾਰ ਜਮਾਇਆ ਜਾ ਰਿਹਾ ਹੈ। ਇਹ ਵੀ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਇੱਕ ਵਾਰ ਵਿੱਚ 100 ਜੋੜੇ ਟ੍ਰੇਨਾਂ ਦੇ ਲਈ 21.05.2020 ਨੂੰ ਰਿਜ਼ਰਵੇਸ਼ਨ ਸ਼ੁਰੂ ਹੋ ਜਾਣ ਤੋਂ ਬਾਅਦ,ਇਨ੍ਹਾਂ ਦਲਾਲਾਂ ਦੀਆਂ ਗਤੀਵਿਧੀਆਂ ਆਮ ਆਦਮੀ ਨੂੰ ਕਨਫਰਮ ਟ੍ਰੇਨ ਰਿਜ਼ਰਵੇਸ਼ਨ ਉਪਲੱਬਧ ਕਰਾਉਣ 'ਤੇ ਮਾੜਾ ਪ੍ਰਭਾਵ ਪਾਉਣਗੀਆਂ। ਉਪਰੋਕਤ ਦੇ ਮੱਦੇਨਜ਼ਰ, ਆਰਪੀਐੱਫ ਨੇ ਇਨ੍ਹਾਂ ਦਲਾਲਾਂ ਦੀ ਪਹਿਚਾਣ ਕਰਨ ਅਤੇ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੇ ਲਈ ਰਾਸ਼ਟਰਵਿਆਪੀ ਵਿਆਪਕ ਯਤਨ ਸ਼ੁਰੁ ਕੀਤੇ ਹਨ।ਜ਼ਮੀਨੀ ਖੁਫੀਆ ਜਾਣਕਾਰੀ ਦੇ ਨਾਲ ਜੋੜ ਕੇ ਪ੍ਰਬਲ (PRABAL) ਮੌਡਿਊਲ ਦੇ ਜ਼ਰੀਏ ਪੀਆਰਐੱਸ ਡੇਟਾ ਦਾ ਵਿਸ਼ਲੇਸ਼ਣ ਕੀਤਾ ਗਿਆ ਜਿਸ ਦਾ ਇਸਤੇਮਾਲ ਉਨ੍ਹਾਂ ਨੂੰ ਪਹਿਚਾਨਣ ਅਤੇ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੇ ਲਈ ਉਪਯੋਗ ਕੀਤਾ ਜਾ ਰਿਹਾ ਹੈ। ਇਹ ਅਭਿਆਨ 20.05.2020 ਨੂੰ ਸ਼ੁਰੂ ਕੀਤਾ ਗਿਆ ਅਤੇ ਦੇਸ਼ ਦੇ ਪੂਰਬੀ ਹਿੱਸੇ ਵਿੱਚ ਅੰਫਾਨ ਤੂਫਾਨ ਦੇ ਪ੍ਰਭਾਵ ਦੇ ਬਾਵਜੂਦ ਆਰਪੀਐੱਫ, 8 ਆਈਆਰਸੀਟੀਸ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ19 ਦੀ ਰੋਕਥਾਮ ਦੇ ਸਾਰੇ ਉਪਾਵਾਂ ਨੂੰ ਲਾਗੂ ਕਰਨਾ ਚਾਹੀਦਾ ਹੈ; ਦਿਸ਼ਾ-ਨਿਰਦੇਸ਼ ਲਾਗੂ ਕਰਨ ਲਈ ਸਥਾਨਕ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਕਦਮ ਉਠਾਉਣੇ ਚਾਹੀਦੇ ਹਨ: ਗ੍ਰਹਿ ਮੰਤਰਾਲਾ
Posted On:
21 MAY 2020 7:44PM by PIB Chandigarh
ਕੋਵਿਡ 19 ਦੇ ਫੈਲਾਅ ‘ਤੇ ਰੋਕਥਾਮ ਕਰਨ ਲਈ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਸ਼ਾਮਲ ਸਾਰੇ ਉਪਾਵਾਂ ਨੂੰ ਸਖ਼ਤੀ ਨਾਲ ਲਾਗੂ ਕਰਨਾ ਜ਼ਰੂਰੀ ਹੈ। ਹਾਲਾਂਕਿ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ ਤੋਂ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਦੀਆਂ ਸੂਚਨਾਵਾਂ ਮਿਲ ਰਹੀਆਂ ਹਨ। ਇਸ ‘ਤੇ ਵਿਚਾਰ ਕਰਦੇ ਹੋਏ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੱਤਰ ਲਿਖੇ ਅਤੇ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਤੇ ਜ਼ੋਰ ਦਿੱਤਾ, ਨਾਲ ਹੀ ਕਿਹਾ ਕਿ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨਾ ਨਿਸ਼ਚਿਤ ਕਰਨ ਲਈ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਖ਼ਤ ਕਦਮ ਉਠਾਉਣੇ ਚਾਹੀਦੇ ਹਨ।
ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੇ ਕ੍ਰਮ ਵਿੱਚ ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੱਖ-ਵੱਖ ਜ਼ੋਨਾਂ ਦੀਆਂ ਸੀਮਾਵਾਂ ਅਤੇ ਪ੍ਰਤੀਬੰਧਿਤ ਗਤੀਵਿਧੀਆਂ ਤੇ ਫੈਸਲਾ ਲੈਣ ਜਾਂ ਬੰਦਿਸ਼ਾਂ ਦੇ ਨਾਲ ਆਗਿਆ ਦੇਣ ਲਈ ਮਜ਼ਬੂਤ ਬਣਾ ਦਿੱਤਾ ਗਿਆ ਹੈ। ਇਸ ਪੱਤਰ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਕ੍ਰਮ ਵਿੱਚ ਕੰਟੇਨਮੇਂਟ ਜ਼ੋਨਾਂ ਦੇ ਉਚਿਤ ਵਰਣਨ ਅਤੇ ਇਨ੍ਹਾਂ ਖੇਤਰਾਂ ਅੰਦਰ ਰੋਕਥਾਮ ਦੇ ਉਪਾਵਾਂ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਤੇ ਜ਼ੋਰ ਦਿੱਤਾ ਗਿਆ ਹੈ, ਜੋ ਕੋਵਿਡ 19 ਦੀ ਰੋਕਥਾਮ ਲਈ ਮਹੱਤਵਪੂਰਨ ਹੈ। ਇਸ ਵਿੱਚ ਕਿਹਾ ਗਿਆ ਕਿ ਜੇਕਰ ਕਿਸੇ ਪ੍ਰਕਾਰ ਦੀ ਲਾਪ੍ਰਵਾਹੀ ਦਿਸਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਪੱਤਰ ਵਿੱਚ ਰਾਤ ਦੇ ਕਰਫਿਊ ਦੀ ਸਖ਼ਤੀ ਨਾਲ ਪਾਲਣ ਦੇ ਮਹੱਤਵ ਦਾ ਜ਼ਿਕਰ ਕੀਤਾ ਗਿਆ, ਕਿਉਂਕਿ ਇਸ ਨਾਲ ਸਮਾਜਿਕ ਦੂਰੀ ਸੁਨਿਸ਼ਚਿਤ ਹੋਵੇਗੀ ਅਤੇ ਸੰਕ੍ਰਮਣ ਦੇ ਪਸਾਰ ਦਾ ਜੋਖਿਮ ਘੱਟ ਹੋਵੇਗਾ। ਇਸ ਲੜੀ ਸਥਾਨਕ ਅਧਿਕਾਰੀਆਂ ਦੁਆਰਾ ਇਨ੍ਹਾਂ ਆਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਸੁਨਿਸ਼ਚਿਤ ਕਰਨਾ ਚਾਹੀਦਾ ਹੈ। ਇਸ ਵਿੱਚ ਦੁਹਰਾਇਆ ਗਿਆ ਹੈ ਕਿ ਕੋਵਿਡ 19 ਪਬੰਦੀ ਲਈ ਰਾਸ਼ਟਰੀ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨਾ ਸਾਰੇ ਜ਼ਿਲ੍ਹਿਆਂ ਅਤੇ ਸਥਾਨਕ ਅਧਿਕਾਰੀਆਂ ਦਾ ਕਰੱਤਵ ਹੈ। ਇਹ ਸੁਨਿਸ਼ਚਿਤ ਕਰਨਾ ਵੀ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਲੋਕ ਫੇਸ ਕਵਰ ਪਾਉਣ ਅਤੇ ਕੰਮ, ਵਾਹਨ ਦੇ ਦੌਰਾਨ ਅਤੇ ਜਨਤਕ ਸਥਾਨਾਂ ‘ਤੇ ਸਮਾਜਿਕ ਦੂਰੀ ਬਣਾ ਕੇ ਰੱਖਣ, ਨਾਲ ਹੀ ਲੋਕ ਆਪਣੇ ਨਜ਼ਦੀਕ ਸਫ਼ਾਈ ਬਣਾ ਕੇ ਰੱਖਣ।
ਅਧਿਕਾਰਿਤ ਸੰਵਾਦ ਦੇਖਣ ਲਈ ਇੱਥੇ ਕਲਿੱਕ ਕਰੋ
Click here to see the Official Communication
**********
ਵੀਜੀ/ਐੱਸਐੱਨਸੀ/ਵੀਐੱਮ
(Release ID: 1625959)
Visitor Counter : 210