ਵਿੱਤ ਮੰਤਰਾਲਾ

‘6.18% ਜੀਐੱਸ 2024’ ਦੀ ਵਿਕਰੀ (ਰੀ-ਇਸ਼ੂ) ਲਈ ਨਿਲਾਮੀ, ‘ਨਵੇਂ ਜੀਐੱਸ 2034’ ਦੀ ਵਿਕਰੀ (ਰੀ-ਇਸ਼ੂ) ਲਈ ਨਿਲਾਮੀ, ਅਤੇ ‘7.16% ਜੀਐੱਸ 2050’ ਦੀ ਵਿਕਰੀ (ਰੀ-ਇਸ਼ੂ) ਲਈ ਨਿਲਾਮੀ

Posted On: 22 MAY 2020 6:32PM by PIB Chandigarh

ਭਾਰਤ ਸਰਕਾਰ ਨੇ (i) ‘6.18% ਸਰਕਾਰੀ ਸਟਾਕ, 2024’ ਕੀਮਤ ਅਧਾਰਿਤ ਨਿਲਾਮੀ ਦੇ ਜ਼ਰੀਏ 12,000 ਕਰੋੜ (ਨਾਮਾਤਰ) ਦੀ ਨੋਟੀਫਾਈਡ ਰਕਮ ਲਈ (ii) ‘ਨਵੇਂ ਸਰਕਾਰੀ ਸਟਾਕ, 2034’ ਉਪਜ ਅਧਾਰਿਤ ਨਿਲਾਮੀ ਦੇ ਜ਼ਰੀਏ 11,000 ਕਰੋੜ ਰੁਪਏ (ਨਾਂਮਾਤਰ) ਦੀ ਨੋਟੀਫਾਈਡ ਰਕਮ ਲਈ, (iii) ‘7.16% ਸਰਕਾਰੀ ਸਟਾਕ 2050’ ਦੇ ਭਾਅ ਨਿਲਾਮੀ ਦੇ ਜ਼ਰੀਏ 7,000 ਕਰੋੜ ਰੁਪਏ (ਨਾਂਮਾਤਰ) ਦੀ ਨੋਟੀਫਾਈਡ ਰਕਮ ਲਈ ਵਿਕਰੀ ਕਰਨ ਦਾ ਐਲਾਨ ਕੀਤਾ ਹੈਭਾਰਤ ਸਰਕਾਰ ਕੋਲ ਉਪਰੋਕਤ ਸਕਿਉਰਿਟੀਆਂ ਵਿੱਚੋਂ ਕਿਸੇ ਇੱਕ ਜਾਂ ਵਧੇਰੇ ਪ੍ਰਤੀ 2,000 ਕਰੋੜ ਰੁਪਏ ਤੱਕ ਦੀ ਵਾਧੂ ਸਬਸਕ੍ਰਿਪਸ਼ਨ ਬਰਕਰਾਰ ਰੱਖਣ ਦਾ ਵਿਕਲਪ ਹੋਵੇਗਾਨਿਲਾਮੀ ਕਈ ਮੁੱਲ ਵਿਧੀ ਦੀ ਵਰਤੋਂ ਕਰਕੇ ਕੀਤੀ ਜਾਵੇਗੀਇਹ ਨਿਲਾਮੀ 29 ਮਈ, 2020 (ਸ਼ੁੱਕਰਵਾਰ) ਨੂੰ ਭਾਰਤੀ ਰਿਜ਼ਰਵ ਬੈਂਕ, ਮੁੰਬਈ ਦਫ਼ਤਰ, ਕਿਲਾ, ਮੁੰਬਈ ਦੁਆਰਾ ਕੀਤੀ ਜਾਵੇਗੀ

 

ਸਟਾਕਾਂ ਦੀ ਵਿਕਰੀ ਦੀ ਅਧਿਕਤਮ ਰਕਮ ਦਾ 5% ਅਧਿਕਾਰਿਤ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਸਰਕਾਰੀ ਸਕਿਉਰਿਟੀਆਂ ਦੀ ਨਿਲਾਮੀ ਵਿੱਚ ਗ਼ੈਰ-ਪ੍ਰਤੀਯੋਗੀ ਬੋਲੀ ਸੁਵਿਧਾ ਦੀ ਸਕੀਮ ਅਨੁਸਾਰ ਅਲਾਟ ਕੀਤਾ ਜਾਵੇਗਾ

 

ਨਿਲਾਮੀ ਲਈ ਬੋਲੀਆਂ ਪ੍ਰਤੀਯੋਗੀ ਅਤੇ ਗ਼ੈਰ-ਪ੍ਰਤੀਯੋਗੀ ਦੋਵੇਂ ਬੋਲੀਆਂ 29 ਮਈ, 2020 ਨੂੰ ਭਾਰਤੀ ਰਿਜ਼ਰਵ ਬੈਂਕ ਕੋਰ ਬੈਂਕਿੰਗ ਸਲਿਊਸ਼ਨ (ਈ-ਕੁਬਰ) ਪ੍ਰਣਾਲੀ ਤੇ ਇਲੈਕਟ੍ਰੌਨਿਕ ਫਾਰਮੈਟ ਵਿੱਚ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨਗ਼ੈਰ-ਪ੍ਰਤੀਯੋਗੀ ਬੋਲੀ ਸਵੇਰੇ 10.30 ਵਜੇ ਤੋਂ ਸਵੇਰੇ 11.00 ਦੇ ਵਿਚਕਾਰ ਜਮ੍ਹਾਂ ਕਰਵਾਈ ਜਾਣੀ ਚਾਹੀਦੀ ਹੈ ਅਤੇ ਪ੍ਰਤੀਯੋਗੀ ਬੋਲੀ ਸਵੇਰੇ 10.30 ਵਜੇ ਤੋਂ ਸਵੇਰੇ 11.30 ਵਜੇ ਦੇ ਵਿਚਕਾਰ ਜਮ੍ਹਾਂ ਕੀਤੀ ਜਾਣੀ ਚਾਹੀਦੀ ਹੈ

 

ਨਿਲਾਮੀ ਦਾ ਨਤੀਜਾ 29 ਮਈ, 2020 (ਸ਼ੁੱਕਰਵਾਰ) ਨੂੰ ਐਲਾਨਿਆ ਜਾਵੇਗਾ ਅਤੇ ਸਫ਼ਲ ਬੋਲੀ ਲਗਾਉਣ ਵਾਲਿਆਂ ਨੂੰ 01 ਜੂਨ, 2020 (ਸੋਮਵਾਰ) ਨੂੰ ਭੁਗਤਾਨ ਕਰਨਾ ਹੋਵੇਗਾ

 

ਸਟਾਕ 24 ਜੁਲਾਈ, 2018 ਨੂੰ ਭਾਰਤੀ ਰਿਜ਼ਰਵ ਬੈਂਕ ਦੁਆਰਾ ਜਾਰੀ ਕੀਤੇ ਸਰਕੂਲਰ ਨੰਬਰ ਆਰਬੀਆਈ/ 2018-19/ 25 ਦੁਆਰਾ ਜਾਰੀ ਕੇਂਦਰ ਸਰਕਾਰ ਦੀਆਂ ਸਕਿਉਰਿਟੀਆਂ ਚ ਜਾਰੀ ਕੀਤੇ ਗਏ ਟ੍ਰਾਂਜੈਕਸ਼ਨਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਜਦੋਂ ਜਾਰੀ ਕੀਤੇ ਜਾਣਗੇਵਪਾਰ ਲਈ ਯੋਗ ਹੋਣਗੇਇਨ੍ਹਾਂ ਨੂੰ ਸਮੇਂ-ਸਮੇਂ ਤੇ ਸੋਧਿਆ ਜਾਂਦਾ ਹੈ

 

****

ਆਰਐੱਮ / ਕੇਐੱਮਐੱਨ



(Release ID: 1626275) Visitor Counter : 113


Read this release in: Hindi , English , Urdu , Tamil