ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਮਹਾਮਹਿਮ ਸ਼ੇਖ਼ ਹਸੀਨਾ ਦਰਮਿਆਨ ਫ਼ੋਨ ’ਤੇ ਗੱਲਬਾਤ ਹੋਈ
प्रविष्टि तिथि:
25 MAY 2020 7:27PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਮਹਾਮਹਿਮ ਸ਼ੇਖ਼ ਹਸੀਨਾ ਨਾਲ ਫ਼ੋਨ ’ਤੇ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਤੇ ਬੰਗਲਾਦੇਸ਼ ਦੀ ਜਨਤਾ ਨੂੰ ਈਦ–ਉਲ–ਫ਼ਿਤਰ ਦੀਆਂ ਵਧਾਈਆਂ ਦਿੱਤੀਆਂ।
ਦੋਹਾਂ ਆਗੂਆਂ ਨੇ ਦੋਹਾਂ ਦੇਸ਼ਾਂ ’ਚ ਅੰਫਾਨ ਚੱਕਰਵਾਤੀ ਤੂਫ਼ਾਨ ਕਾਰਨ ਹੋਏ ਨੁਕਸਾਨ ਦੇ ਆਪੋ–ਆਪਣੇ ਮੁੱਲਾਂਕਣ ਸਾਂਝੇ ਕੀਤੇ। ਦੋਹਾਂ ਆਗੂਆਂ ਨੇ ਕੋਵਿਡ ਮਹਾਮਾਰੀ ਦੀ ਸਥਿਤੀ ਅਤੇ ਇਸ ਸਬੰਧੀ ਚਲ ਰਹੇ ਤਾਲਮੇਲ ਬਾਰੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਇਨ੍ਹਾਂ ਚੁਣੌਤੀਆਂ ਦਾ ਮੁਕਾਬਲਾ ਕਰਦਿਆਂ ਭਾਰਤ ਵੱਲੋਂ ਬੰਗਲਾਦੇਸ਼ ਦੀ ਮਦਦ ਦਾ ਸੰਕਲਪ ਦੁਹਰਾਇਆ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਅਤੇ ਬੰਗਲਾਦੇਸ਼ ਦੀ ਦੋਸਤਾਨਾ ਜਨਤਾ ਦੀ ਚੰਗੀ ਸਿਹਤ ਤੇ ਸਲਾਮਤੀ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
****
ਵੀਆਰਆਰਕੇ / ਕੇਪੀ
(रिलीज़ आईडी: 1626827)
आगंतुक पटल : 206
इस विज्ञप्ति को इन भाषाओं में पढ़ें:
Telugu
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Kannada
,
Malayalam