ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ

ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਆਰ ਕੇ ਮਾਥੁਰ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੂੰ ਮਿਲੇ ਤੇ ਕੋਵਿਡ ਦੀ ਸਥਿਤੀ ਅਤੇ ਉੱਥੋਂ ਦੀਆਂ ਵਿਕਾਸ ਗਤੀਵਿਧੀਆਂ ਬਾਰੇ ਚਰਚਾ ਕੀਤੀ

Posted On: 26 MAY 2020 5:35PM by PIB Chandigarh

ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਆਰ ਕੇ ਮਾਥੁਰ ਨੇ ਅੱਜ ਇੱਥੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਕੋਵਿਡ ਦੀ ਸਥਿਤੀ ਅਤੇ ਨਵੇਂ ਬਣਾਏ ਗਏ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਵਿਕਾਸ ਗਤੀਵਿਧੀਆਂ ਨੂੰ ਮੁੜ ਤੋਂ ਸੁਰਜੀਤ ਕਰਨ ਸਮੇਤ ਹੋਰ ਕਈ ਮੁੱਦਿਆਂ ਤੇ ਚਰਚਾ ਕੀਤੀ।  ਉਨ੍ਹਾਂ ਨੇ ਡਾ. ਸਿੰਘ ਨੂੰ ਲਗਾਤਾਰ ਰੋਜ਼ਾਨਾ ਸਹਾਇਤਾ ਦੇਣ ਅਤੇ ਇਸ ਮਹਾਮਾਰੀ ਦੇ ਪੂਰੇ ਸਮੇਂ ਦੌਰਾਨ ਕੇਂਦਰੀ ਸਹਾਇਤਾ ਉਪਲੱਬਧ ਕਰਵਾਉਣ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ। 

 

 

ਡਾ. ਜਿਤੇਂਦਰ ਸਿੰਘ ਨੇ ਲੈਫਟੀਨੈਂਟ ਗਵਰਨਰ ਨੂੰ ਰਸਮੀ ਤੌਰ ਤੇ ਦੱਸਿਆ ਕਿ ਜਿਨਾਂ ਇੱਕਸਾਰ ਯਤਨਾਂ ਤੇ ਮਿਹਨਤ ਨਾਲ ਲੱਦਾਖ ਪ੍ਰਸ਼ਾਸਨ ਨੇ ਕੋਵਿਡ ਮਹਾਮਾਰੀ ਦਾ ਟਾਕਰਾ ਕੀਤਾ ਅਤੇ ਉਸ ਉੱਪਰ ਕਾਬੂ ਪਾਉਣ ਵਿੱਚ ਕਾਮਯਾਬੀ ਹਾਸਲ ਕੀਤੀ, ਉਸ ਲਈ ਕੇਂਦਰ ਸਰਕਾਰ ਨੇ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਲੱਦਾਖ ਹੀ ਹੈ ਜਿਸ ਨੇ ਪੂਰੇ ਦੇਸ਼ ਨੂੰ ਪਹਿਲੀ ਵਾਰ ਕੋਰੋਨਾ ਦੇ ਖ਼ਤਰੇ ਤੋਂ ਉਸ ਵੇਲੇ ਸੁਚੇਤ ਕੀਤਾ ਜਦੋਂ ਇਰਾਨ ਦੀ ਤੀਰਥ ਯਾਤਰਾ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਤੀਰਥ ਯਾਤਰੀਆਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕਾਂ ਅੰਦਰ ਕੋਰੋਨਾ ਵਾਇਰਸ ਪਾਇਆ ਗਿਆ ਸੀ ।  ਉਨ੍ਹਾਂ ਕਿਹਾ ਕਿ ਇਸ ਗੱਲ ਦਾ ਸਿਹਰਾ ਲੱਦਾਖ ਪ੍ਰਸ਼ਾਸਨ ਤੇ ਉੱਥੋਂ ਦੀ ਸਿਵਲ ਸੋਸਾਇਟੀ ਨੂੰ ਜਾਂਦਾ ਹੈ ਕਿ ਲੱਦਾਖ ਕੋਰੋਨਾ ਦੇ ਹਮਲੇ ਤੋਂ ਹੌਲ਼ੀ -ਹੌਲ਼ੀ ਪਹਿਲੇ ਬਚ ਨਿਕਲਣ ਵਾਲੇ ਰਾਜਾਂ ਵਿੱਚ ਸ਼ਾਮਲ ਹੈ। 

 

 

 

 

ਡਾ. ਜਿਤੇਂਦਰ ਸਿੰਘ ਨੇ ਲੱਦਾਖ ਤੇ ਉੱਤਰ-ਪੂਰਬ ਦੇ ਖੇਤਰਾਂ ਦੇ ਕਈ ਇਲਾਕਿਆਂ ਨੂੰ ਤਰਜੀਹ ਦੇਣ ਸਬੰਧੀ ਸਪਸ਼ਟ ਨਿਦੇਸ਼ਾਂ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ , ਜਿਸਦਾ ਨਤੀਜਾ ਇਹ ਹੋਇਆ ਕਿ ਲੌਕਡਾਊਨ ਹੋਣ ਤੋਂ ਵੀ ਪਹਿਲਾਂ ਹੀ ਕਾਰਗੋ ਜਹਾਜ਼ਾਂ ਰਾਹੀਂ ਉੱਥੇ ਜ਼ਰੂਰੀ ਵਸਤਾਂ ਪਹੁੰਚਾਈਆਂ ਜਾਣ ਲੱਗ ਪਈਆਂ।  ਉਨ੍ਹਾਂ ਦੱਸਿਆ ਕਿ ਅੱਜ ਲੱਦਾਖ ਵਿੱਚ ਆਮ ਦਿਨਾਂ ਦੇ ਮੁਕਾਬਲੇ ਰਾਸ਼ਨ, ਸਬਜ਼ੀਆਂ ਅਤੇ ਫ਼ਲਾਂ ਦਾ ਇੱਕ ਬਹੁਤ ਵੱਡਾ ਭੰਡਾਰ ਮੌਜੂਦ ਹੈ

 

 

ਡਾ. ਜਿਤੇਂਦਰ ਸਿੰਘ ਨੇ ਲੇਹ ਅਤੇ ਕਰਗਿਲ  ਜ਼ਿਲ੍ਹੇ ਦੇ ਦੋ ਨੌਜ਼ਵਾਨ ਡਿਪਟੀ ਕਮਿਸ਼ਨਰਾਂ ਅਤੇ ਇਨ੍ਹਾਂ ਜ਼ਿਲ੍ਹਿਆਂ ਦੇ ਦੋ ਪੁਲਿਸ ਮੁਖੀਆਂ (ਐੱਸਐੱਸਪੀ) ਦੀ ਵੀ ਸ਼ਲਾਘਾ ਕੀਤੀ ਜੋ ਹਰ ਰੋਜ਼ ਉਨ੍ਹਾਂ ਦੇ ਸੰਪਰਕ ਵਿੱਚ ਰਹਿੰਦੇ ਸਨ ਅਤੇ ਸਮੇਂ-ਸਮੇਂ ਤੇ ਵੱਖੋ-ਵੱਖਰੇ ਮੁੱਦਿਆਂ ਤੇ ਉਨ੍ਹਾਂ ਨਾਲ ਤਾਲਮੇਲ ਬਣਾਈ ਰੱਖਦੇ ਸਨ, ਜਿਸ ਨਾਲ ਇਲਾਜ ਲਈ ਮੈਡੀਕਲ ਉਪਕਰਣਾਂ ਦੀ ਸਪਲਾਈ ਅਤੇ ਬਾਅਦ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪਰਤ ਰਹੇ ਲੋਕਾਂ ਦੀ ਆਵਾਜਾਈ ਨੂੰ ਅਸਾਨ ਬਣਾਉਣ ਵਿੱਚ ਮਦਦ ਮਿਲੀ।   

 

 

ਸ਼੍ਰੀ ਮਾਥੁਰ ਨੇ ਡਾ. ਜਿਤੇਂਦਰ ਸਿੰਘ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਤੇ ਕਿਹਾ ਕਿ ਹੁਣ ਵਿਕਾਸ ਨਾਲ ਜੁੜੀਆਂ ਗਤੀਵਿਧੀਆਂ ਨੂੰ ਮੁੜ ਤੋਂ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਬਿਜਲੀ ਉਤਪਾਦਨ ਅਤੇ ਨਿਰਮਾਣ ਕਾਰਜਾਂ ਨਾਲ ਸਬੰਧਿਤ ਕੁਝ ਅਜਿਹੇ ਪ੍ਰੋਜੈਕਟਾਂ ਤੇ ਵੀ ਚਰਚਾ ਕੀਤੀ, ਜਿਨਾਂ ਵਿੱਚ ਇਸ ਮਹਾਮਾਰੀ ਕਾਰਨ ਦੇਰ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ 'ਤੇ ਬਹੁਤ ਜਲਦੀ ਕੰਮ ਸ਼ੁਰੂ ਹੋ ਜਾਵੇਗਾ। 

 

 

ਡਾ. ਜਿਤੇਂਦਰ ਸਿੰਘ ਨੇ ਪਾਈਪਲਾਈਨ ਵਿੱਚ ਪਏ ਕਈ ਪ੍ਰੋਜੈਕਟਾਂ, ਵਿਸ਼ੇਸ਼ ਤੌਰ 'ਤੇ ਇੱਕ 'ਲੇਹ ਬੇਰੀ' ਦੇ ਪ੍ਰੋਸੈੱਸਿੰਗ ਪ੍ਰੋਜੈਕਟ ਦਾ ਜ਼ਿਕਰ ਕੀਤਾ ਜਿਸ ਲਈ ਵਿਗਿਆਨ ਤੇ ਉਦਯੋਗ ਖੋਜ ਪਰਿਸ਼ਦ (ਸੀਐੱਸਆਈਆਰ) ਨੇ ਇੱਕ ਯੋਜਨਾ ਤਿਆਰ ਕੀਤੀ ਹੈ। 

 

 

****

 

 

 

ਵੀਜੀ/ਐੱਸਐੱਨਸੀ

 



(Release ID: 1627078) Visitor Counter : 245