ਖੇਤੀਬਾੜੀ ਮੰਤਰਾਲਾ

ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 13.4 ਕਰੋੜ ਲਾਭਾਰਥੀਆਂ ਨੂੰ 1.78 ਲੱਖ ਮੀਟ੍ਰਿਕ ਟਨ ਦਾਲ਼ਾਂ ਵੰਡੀਆਂ ਗਈਆਂ

ਲੌਕਡਾਊਨ ਦੀ ਮਿਆਦ ਦੌਰਾਨ 9.67 ਕਰੋੜ ਕਿਸਾਨਾਂ ਲਈ 19,350.84 ਕਰੋੜ ਰੁਪਏ ਜਾਰੀ ਕੀਤੇ ਗਏ

Posted On: 27 MAY 2020 7:03PM by PIB Chandigarh

 

ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਦਾਲ਼ਾਂ ਦੀ ਵੰਡ

ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ (ਪੀਐੱਮ-ਜੀਕੇਵਾਈ) ਦੇ ਤਹਿਤ ਕਰੀਬ 4.57 ਲੱਖ ਮੀਟ੍ਰਿਕ ਟਨ ਦਾਲ਼ਾਂ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਭੇਜੀਆਂ ਗਈਆਂ ਹਨ ਇਸ ਵਿੱਚੋਂ 1.78 ਲੱਖ ਮੀਟ੍ਰਿਕ ਟਨ ਦਾਲ਼ਾਂ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 1340.61 ਲੱਖ ਲਾਭਾਰਥੀਆਂ ਨੂੰ ਵੰਡੀਆਂ ਗਈਆਂ ਹਨ

 

ਲੌਕਡਾਊਨ ਦੌਰਾਨ ਨੈਫੈੱਡ ਵੱਲੋਂ ਦਾਲ਼ਾਂ ਅਤੇ ਤੇਲ ਬੀਜਾਂ ਦੀ ਖਰੀਦ ਦੀ ਸਥਿਤੀ:

  • 7.33 ਲੱਖ ਮੀਟ੍ਰਿਕ ਟਨ ਗ੍ਰਾਮ (ਚਣੇ) 9 ਰਾਜਾਂ ਅਰਥਾਤ ਆਂਧਰ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਰਾਜਸਥਾਨ, ਮਹਾਰਾਸ਼ਟਰ, ਮੱਧ ਪ੍ਰਦੇਸ਼, ਗੁਜਰਾਤ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਤੋਂ ਖਰੀਦੇ ਗਏ ਹਨ
  • ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਗੁਜਰਾਤ ਅਤੇ ਹਰਿਆਣਾ ਤੋਂ 5.91 ਲੱਖ ਮੀਟ੍ਰਿਕ ਟਨ ਸਰ੍ਹੋਂ ਦੀ ਖਰੀਦ ਕੀਤੀ ਗਈ ਹੈ
  • 8 ਰਾਜਾਂ-ਤਮਿਲ ਨਾਡੂ, ਤੇਲੰਗਾਨਾ, ਆਂਧਰ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ, ਮੱਧ ਪ੍ਰਦੇਸ਼, ਗੁਜਰਾਤ ਅਤੇ ਓਡੀਸ਼ਾ ਤੋਂ 2.41 ਲੱਖ ਮੀਟ੍ਰਿਕ ਤੂਰ (Toor) ਦੀ ਖਰੀਦ ਕੀਤੀ ਗਈ ਹੈ

 

ਰਬੀ ਮਾਰਕਿਟਿੰਗ ਸੀਜ਼ਨ ਵਿੱਚ ਕਣਕ ਦੀ ਖਰੀਦ

ਰਬੀ ਮਾਰਕਿਟਿੰਗ ਸੀਜ਼ਨ (ਆਰਐੱਮਐੱਸ) 2020-21 ਵਿੱਚ ਕੁੱਲ 359.10 ਲੱਖ ਮੀਟ੍ਰਿਕ ਟਨ ਕਣਕ ਭਾਰਤੀ ਖੁਰਾਕ ਨਿਗਮ ਵਿੱਚ ਪਹੁੰਚੀ, ਜਿਸ ਵਿੱਚੋਂ 347.54 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ

 

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਸਕੀਮ

 

24 ਮਾਰਚ, 2020 ਤੋਂ ਲੈ ਕੇ ਅੱਜ ਤੱਕ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਯੋਜਨਾ ਦੇ ਤਹਿਤ 9.67 ਕਰੋੜ ਕਿਸਾਨਾਂ ਨੂੰ ਲਾਭ ਪਹੁੰਚਾਇਆ ਗਿਆ ਹੈ ਅਤੇ ਇਸ ਦੀ ਰਕਮ 500 ਕਰੋੜ ਰੁਪਏ ਹੈ ਅਤੇ ਹੁਣ ਤੱਕ 19,350.84 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ

 

****

 

ਏਪੀਐੱਸ/ਪੀਕੇ/ਐੱਮਐੱਸ



(Release ID: 1627326) Visitor Counter : 158