ਰੇਲ ਮੰਤਰਾਲਾ

ਰੇਲਵੇ ਮੰਤਰਾਲੇ ਦੀ ਯਾਤਰੀਆਂ ਨੂੰ ਅਪੀਲ

Posted On: 29 MAY 2020 9:58AM by PIB Chandigarh

ਭਾਰਤੀ ਰੇਲਵੇ, ਦੇਸ਼ ਭਰ ਵਿੱਚ ਰੋਜ਼ਾਨਾ ਕਈ ਸ਼੍ਰਮਿਕ ਸਪੈਸ਼ਲ ਟ੍ਰੇਨਾਂ ਚਲਾ ਰਿਹਾ ਹੈਤਾਕਿ ਪ੍ਰਵਾਸੀਆਂ ਦੀ ਆਪਣੇ ਘਰਾਂ ਨੂੰ ਵਾਪਸੀ ਸੁਨਿਸ਼ਚਿਤ ਕੀਤੀ ਜਾ ਸਕੇ। ਇਹ ਦੇਖਿਆ ਜਾ ਰਿਹਾ ਹੈ ਕਿ ਕੁਝ ਅਜਿਹੇ ਲੋਕ ਵੀ ਸ਼੍ਰਮਿਕ ਸਪੈਸ਼ਲ ਟ੍ਰੇਨਾਂ ਵਿੱਚ ਯਾਤਰਾ ਕਰ ਰਹੇ ਹਨ ਜੋ ਪਹਿਲਾਂ ਤੋਂ ਹੀ ਅਜਿਹੀਆਂ ਬਿਮਾਰੀਆਂ ਤੋਂ ਪੀੜਿਤ ਹਨ ਜਿਨ੍ਹਾਂ ਨਾਲ ਕੋਵਿਡ-19 ਮਹਾਮਾਰੀ ਦੇ ਦੌਰਾਨ ਉਨ੍ਹਾਂ ਦੀ ਸਿਹਤ ਨੂੰ ਖਤਰਾ ਵਧ ਜਾਂਦਾ ਹੈ। ਯਾਤਰਾ ਦੌਰਾਨ ਪਹਿਲਾਂ ਤੋਂ ਮੌਜੂਦ ਬਿਮਾਰੀਆਂ ਨਾਲ ਲੋਕਾਂ ਦੀ ਮੌਤਾਂ ਹੋਣ ਦੇ ਕੁਝ ਦੁਰਭਾਗਪੂਰਨ ਮਾਮਲੇ ਵੀ ਮਿਲੇ ਹਨ।

 

ਕੁਝ ਅਜਿਹੇ ਲੋਕਾਂ ਦੀ ਸੁਰੱਖਿਆ ਲਈ ਰੇਲਵੇ ਮੰਤਰਾਲਾ, ਗ੍ਰਹਿ ਮੰਤਰਾਲੇ ਦੇ ਆਦੇਸ਼ ਸੰਖਿਆ 40-3/2020-DM-l(A) ਮਿਤੀ 17.05.2020 ਤਹਿਤ, ਅਪੀਲ ਕਰਦਾ ਹੈ ਕਿ ਪਹਿਲਾਂ ਤੋਂ ਹੀ ਗ੍ਰਸਤ ਬਿਮਾਰੀ (ਜਿਵੇਂ ਕਿ- ਉੱਚ ਰਕਤਚਾਪ, ਸ਼ੂਗਰ, ਦਿਲ ਦੇ ਰੋਗ, ਕੈਂਸਰ, ਰੋਗ ਪ੍ਰਤੀਰੋਧਕ ਸਮਰੱਥਾ ਦੀ ਘਾਟ) ਵਾਲੇ ਵਿਅਕਤੀ, ਗਰਭਵਤੀ ਔਰਤਾਂ, 10 ਸਾਲ ਤੋਂ ਘੱਟ ਉਮਰ ਦੇ ਬੱਚੇ ਤੇ 65 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਆਪਣੀ ਸਿਹਤ ਅਤੇ ਸੁਰੱਖਿਆ ਲਈ, ਜਦੋਂ ਤੱਕ ਬਹੁਤ ਜ਼ਰੂਰੀ ਨਾ ਹੋਵੇ ਟ੍ਰੇਨ ਯਾਤਰਾ ਕਰਨ ਤੋਂ ਪਰਹੇਜ਼ ਕਰਨ।

 

ਅਸੀਂ ਸਮਝ ਸਕਦੇ ਹਾਂ ਕਿ ਦੇਸ਼ ਦੇ ਕਈ ਨਾਗਰਿਕ ਇਸ ਸਮੇਂ ਟ੍ਰੇਨ ਯਾਤਰਾ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਨਿਰਵਿਘਨ ਟ੍ਰੇਨ ਸੇਵਾ ਮਿਲਦੀ ਰਹੇ, ਇਸ ਲਈ, ਭਾਰਤੀ ਰੇਲਵੇ ਦਾ ਪਰਿਵਾਰ 24X7 ਕੰਮ ਕਰ ਰਿਹਾ ਹੈ। ਪਰ ਸਾਡੇ ਯਾਤਰੀਆਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ ਅਤੇ ਇਸ ਦੇ ਲਈ ਸਾਨੂੰ ਸਾਰੇ ਦੇਸ਼ਵਾਸੀਆਂ ਦੇ ਸਹਿਯੋਗ ਦੀ ਜ਼ਰੂਰਤ ਹੈ। ਕਿਸੇ ਵੀ ਮੁਸ਼ਕਿਲ ਜਾਂ ਸੰਕਟ ਦੀ ਸਥਿਤੀ ਵਿੱਚ ਕਿਰਪਾ ਆਪਣੇ ਰੇਲਵੇ ਪਰਿਵਾਰ ਨਾਲ ਸੰਪਰਕ ਕਰਨ ਵਿੱਚ ਸੰਕੋਚ ਨਾ ਕਰੋ। ਭਾਰਤੀ ਰੇਲਵੇ ਤੁਹਾਡੀ ਸੇਵਾ ਵਿੱਚ ਹਮੇਸ਼ਾ ਦੀ ਤਰ੍ਹਾਂ ਤਤਪਰ ਹੈ। (ਹੈਲਪਲਾਈਨ ਨੰਬਰ - 139 & 138)

 

***

ਡੀਜੇਐੱਨ/ਐੱਸਜੀ/ਐੱਮਕੇਵੀ



(Release ID: 1627597) Visitor Counter : 270