ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 'ਰਾਜ ਸਥਾਪਨਾ ਦਿਵਸ' 'ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ; ਆਂਧਰ ਪ੍ਰਦੇਸ਼ ਦੇ ਲੋਕਾਂ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ
Posted On:
02 JUN 2020 9:51AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ‘ਰਾਜ ਸਥਾਪਨਾ ਦਿਵਸ’ ‘ਤੇ ਤੇਲੰਗਾਨਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਇਸ ਦੇ ਨਾਲ ਹੀ ਆਂਧਰ ਪ੍ਰਦੇਸ਼ ਦੇ ਲੋਕਾਂ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਤੇਲੰਗਾਨਾ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ। ਇਸ ਰਾਜ ਦੇ ਲੋਕ ਵੰਨ-ਸੁਵੰਨੇ ਖੇਤਰਾਂ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕਰ ਰਹੇ ਹਨ। ਇਹ ਰਾਜ ਭਾਰਤ ਦੇ ਵਿਕਾਸ ਨੂੰ ਨਵੀਂ ਗਤੀ ਦੇਣ ਵਿੱਚ ਬਹੁਮੁੱਲਾ ਯੋਗਦਾਨ ਦੇ ਰਿਹਾ ਹੈ। ਮੈਂ ਤੇਲੰਗਾਨਾ ਦੇ ਲੋਕਾਂ ਦੀ ਪ੍ਰਗਤੀ ਅਤੇ ਸਮ੍ਰਿੱਧੀ (ਖੁਸ਼ਹਾਲੀ) ਦੀ ਮੰਗਲ-ਕਾਮਨਾ ਕਰਦਾ ਹਾਂ।
ਆਂਧਰ ਪ੍ਰਦੇਸ਼ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ। ਸਖ਼ਤ ਮਿਹਨਤ ਅਤੇ ਸਾਹਸ ਇਸ ਰਾਜ ਦੇ ਸੱਭਿਆਚਾਰ ਦਾ ਸਮਾਨਾਰਥੀ ਹੈ। ਭਾਰਤ ਦੇ ਵਿਕਾਸ ਵਿੱਚ ਇਸ ਰਾਜ ਦੀ ਭੂਮਿਕਾ ਨੂੰ ਵਿਸ਼ੇਸ਼ ਅਹਿਮੀਅਤ ਦਿੱਤੀ ਜਾਂਦੀ ਹੈ। ਇਸ ਰਾਜ ਦੇ ਨਾਗਰਿਕਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁਭਕਾਮਨਾਵਾਂ।”
https://twitter.com/narendramodi/status/1267665379809095681
https://twitter.com/narendramodi/status/1267665625876279298
***
ਵੀਆਰਆਰਕੇ/ਐੱਸਐੱਚ
(Release ID: 1628730)
Read this release in:
English
,
Urdu
,
Marathi
,
Hindi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam