ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ–19 ਬਾਰੇ ਅੱਪਡੇਟ

Posted On: 04 JUN 2020 4:45PM by PIB Chandigarh

ਪਿਛਲੇ 24 ਘੰਟਿਆਂ ਦੌਰਾਨ, ਕੁੱਲ 3,804 ਕੋਵਿਡ-19 ਮਰੀਜ਼ ਠੀਕ ਹੋਏ ਹਨ। ਇਸ ਤਰ੍ਹਾਂ, ਹੁਣ ਤੱਕ, ਕੁੱਲ 1,04,107 ਮਰੀਜ਼ ਕੋਵਿਡ-19 ਤੋਂ ਠੀਕ ਹੋ ਚੁੱਕੇ ਹਨ ਕੋਵਿਡ-19 ਦੇ ਮਰੀਜ਼ਾਂ ਦੇ ਠੀਕ (ਰਿਕਵਰੀ) ਹੋਣ ਦੀ ਦਰ 47.99 ਪ੍ਰਤੀਸ਼ਤ ਹੈਵਰਤਮਾਨ ਵਿੱਚ 1,06,737 ਸਰਗਰਮ ਮਾਮਲੇ ਹਨ ਅਤੇ ਸਾਰੇ ਸਖਤ ਮੈਡੀਕਲ ਦੇਖਭਾਲ਼ ਵਿੱਚ ਹਨ।

 

ਆਈਸੀਐੱਮਆਰ ਨੇ ਸੰਕ੍ਰਮਿਤ ਵਿਅਕਤੀਆਂ ਵਿੱਚ ਨੋਵੇਲ ਕੋਰੋਨਾਵਾਇਰਸ ਦੀ ਸਕ੍ਰੀਨਿੰਗ ਲਈ ਟੈਸਟਿੰਗ ਸਮਰੱਥਾ ਵਾਧਾ ਦਿੱਤੀ ਹੈ ਸਰਕਾਰੀ ਪ੍ਰਯੋਗਸ਼ਾਲਾਵਾਂ ਦੀ ਸੰਖਿਆ ਵਧ ਕੇ 498 ਅਤੇ ਨਿਜੀ ਪ੍ਰਯੋਗਸ਼ਾਲਾਵਾਂ ਦੀ ਸੰਖਿਆ ਵਧ ਕੇ 212 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ, 1,39,485 ਨਮੂਨਿਆਂ ਦੀ ਜਾਂਚ ਕੀਤੀ ਗਈ। ਇਸ ਤਰ੍ਹਾਂ ਹੁਣ ਤੱਕ ਜਾਂਚ ਕੀਤੇ ਗਏ ਨਮੂਨਿਆਂ ਦੀ ਕੁੱਲ ਸੰਖਿਆ 42,42,718 ਹੈ

 

ਮੰਤਰਾਲੇ ਨੇ ਕੋਵਿਡ-19 ਮਹਾਮਾਰੀ ਵਿੱਚ ਸੁਰੱਖਿਅਤ ਈਐੱਨਟੀ ਪ੍ਰਥਾਵਾਂ ਦੇ ਸਬੰਧ ਵਿੱਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਵੇਰਵੇ https://www.mohfw.gov.in/pdf/ENTCOVID0306.pdf 'ਤੇ ਦੇਖੇ ਜਾ ਸਕਦੇ ਹਨ

 

ਕੋਵਿਡ–19 ਨਾਲ ਸਬੰਧਿਤ ਤਕਨੀਕੀ ਮਾਮਲਿਆਂ ਤੇ ਹਰ ਤਰ੍ਹਾਂ ਦੀ ਸਹੀ ਤੇ ਅੱਪਡੇਟਡ (ਤਾਜ਼ਾ) ਜਾਣਕਾਰੀ ਅਤੇ ਅਡਵਾਈਜ਼ਰੀ ਲਈ ਕਿਰਪਾ ਕਰਕੇ ਨਿਯਮਿਤ ਰੂਪ ਚ ਇੱਥੇ ਜਾਓ: https://www.mohfw.gov.in/ ਅਤੇ @MoHFW_INDIA

 

ਕੋਵਿਡ–19 ਨਾਲ ਸਬੰਧਿਤ ਤਕਨੀਕੀ ਸੁਆਲ technicalquery.covid19[at]gov[dot]in ਉੱਤੇ ਅਤੇ ਹੋਰ ਸੁਆਲ ncov2019[at]gov[dot]in ਅਤੇ ਹੋਰ ਪ੍ਰਸ਼ਨ ncov2019[at]gov[dot]in ਅਤੇ @CovidIndiaSeva ਉੱਤੇ ਈਮੇਲ ਰਾਹੀਂ ਭੇਜੇ ਜਾ ਸਕਦੇ ਹਨ।

 

ਕੋਵਿਡ–19 ਬਾਰੇ ਕਿਸੇ ਵੀ ਤਰ੍ਹਾਂ ਦੇ ਸੁਆਲ ਹੋਣ, ਤਾਂ ਕਿਰਪਾ ਕਰਕੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਹੈਲਪਲਾਈਨ ਨੰਬਰ: +91-11-23978046 ਜਾਂ 1075 (ਟੋਲਫ਼੍ਰੀ) ਜਾਂ 1075 (ਟੋਲਫ਼੍ਰੀ) ਉੱਤੇ ਕਾਲ ਕਰੋ। ਕੋਵਿਡ–19 ਬਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹੈਲਪਲਾਈਨ ਨੰਬਰਾਂ ਦੀ ਸੂਚੀ ਵੀ ਇੱਥੇ ਉਪਲਬਧ ਹੈ https://www.mohfw.gov.in/pdf/coronvavirushelplinenumber.pdf

 

 

****

ਐੱਮਵੀ/ਐੱਸਜੀ
 


(Release ID: 1629425) Visitor Counter : 248