ਵਿੱਤ ਮੰਤਰਾਲਾ
ਕੇਂਦਰ ਨੇ ਰਾਜਾਂ ਨੂੰ 36,400 ਕਰੋੜ ਰੁਪਏ ਜੀਐੱਸਟੀ ਮੁਆਵਜ਼ੇ ਵਜੋਂ ਜਾਰੀ ਕੀਤੇ
Posted On:
04 JUN 2020 8:28PM by PIB Chandigarh
ਕੋਵਿਡ–19 ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਨੂੰ ਧਿਆਨ ’ਚ ਰੱਖਦਿਆਂ, ਜਦੋਂ ਰਾਜ ਸਰਕਾਰਾਂ ਨੂੰ ਖ਼ਰਚੇ ਕਰਨ ਲਈ ਧਨ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਦੇ ਵਸੀਲੇ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਅੱਜ ਕੇਂਦਰ ਸਰਕਾਰ ਨੇ ਦਸੰਬਰ, 2019 ਤੋਂ ਫ਼ਰਵਰੀ, 2020 ਤੱਕ ਦੇ ਸਮੇਂ ਲਈ ਵਿਧਾਨ ਸਭਾ ਵਾਲੇ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 36,400 ਕਰੋੜ ਰੁਪਏ ਦਾ ਜੀਐੱਸਟੀ ਮੁਆਵਜ਼ਾ ਜਾਰੀ ਕੀਤਾ ਹੈ।
ਅਪ੍ਰੈਲ–ਨਵੰਬਰ, 2019 ਦੇ ਸਮੇਂ ਲਈ 1,15,096 ਕਰੋੜ ਰੁਪਏ ਦਾ ਜੀਐੱਸਟੀ ਮੁਆਵਜ਼ਾ ਪਹਿਲਾਂ ਹੀ ਕੇਂਦਰ ਸਰਕਾਰ ਵੱਲੋਂ ਵਿਧਾਨ ਸਭਾ ਵਾਲੇ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਜਾਰੀ ਕੀਤਾ ਜਾ ਚੁੱਕਿਆ ਹੈ।
****
ਆਰਐੱਮ
(Release ID: 1629496)
Visitor Counter : 277