ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ–19 ਬਾਰੇ ਅੱਪਡੇਟ
Posted On:
06 JUN 2020 1:30PM by PIB Chandigarh
ਪਿਛਲੇ 24 ਘੰਟਿਆਂ ਦੌਰਾਨ ਕੋਵਿਡ–19 ਦੇ ਕੁੱਲ 4,611 ਮਰੀਜ਼ ਠੀਕ ਹੋਏ ਹਨ। ਇੰਝ, ਹੁਣ ਤੱਕ 1,14,073 ਮਰੀਜ਼ ਕੋਵਿਡ–19 ਤੋਂ ਠੀਕ ਹੋ ਚੁੱਕੇ ਹਨ। ਕੋਵਿਡ–19 ਮਰੀਜ਼ਾਂ ਵਿੱਚ ਸਿਹਤਯਾਬੀ ਦਰ 48.20% ਹੈ। ਇਸ ਵੇਲੇ, 1,15,942 ਸਰਗਰਮ ਮਾਮਲੇ ਹਨ ਅਤੇ ਉਹ ਸਾਰੇ ਸਰਗਰਮ ਮੈਡੀਕਲ ਨਿਗਰਾਨੀ ਅਧੀਨ ਹਨ।
ਆਈਸੀਐੱਮਆਰ ਨੇ ਸੰਕ੍ਰਮਿਤ ਵਿਅਕਤੀਆਂ ਵਿੱਚ ਨੋਵੇਲ ਕੋਰੋਨਾਵਾਇਰਸ ਦਾ ਪਤਾ ਲਗਾਉਣ ਲਈ ਟੈਸਟਿੰਗ ਸਮਰੱਥਾ ਨੂੰ ਹੋਰ ਵਧਾ ਦਿੱਤਾ ਹੈ। ਸਰਕਾਰੀ ਪ੍ਰਯੋਗਸ਼ਾਲਾਵਾਂ ਦੀ ਗਿਣਤੀ ਹੁਣ ਵਧ ਕੇ 520 ਹੋ ਗਈ ਹੈ ਤੇ ਨਿਜੀ ਪ੍ਰਯੋਗਸ਼ਾਲਾਵਾਂ ਦੀ ਗਿਣਤੀ ਵਧ ਕੇ 222 ਹੋ ਗਈ ਹੈ (ਕੁੱਲ 742 ਪ੍ਰਯੋਗਸ਼ਾਲਾਵਾਂ)। ਪਿਛਲੇ 24 ਘੰਟਿਆਂ ਦੌਰਾਨ 1,37,938 ਸੈਂਪਲ ਟੈਸਟ ਕੀਤੇ ਗਏ ਸਨ। ਇੰਝ ਹੁਣ ਤੱਕ ਕੁੱਲ 45,24,317 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।
ਕੋਵਿਡ–19 ਨਾਲ ਸਬੰਧਿਤ ਤਕਨੀਕੀ ਮਾਮਲਿਆਂ ’ਤੇ ਹਰ ਤਰ੍ਹਾਂ ਦੀ ਸਹੀ ਤੇ ਅੱਪਡੇਟਡ (ਤਾਜ਼ਾ) ਜਾਣਕਾਰੀ ਅਤੇ ਅਡਵਾਈਜ਼ਰੀ ਲਈ ਕਿਰਪਾ ਕਰਕੇ ਨਿਯਮਿਤ ਰੂਪ ’ਚ ਇੱਥੇ ਜਾਓ: https://www.mohfw.gov.in/ ਅਤੇ @MoHFW_INDIA
ਕੋਵਿਡ–19 ਨਾਲ ਸਬੰਧਿਤ ਤਕਨੀਕੀ ਸੁਆਲ technicalquery.covid19[at]gov[dot]in ਉੱਤੇ ਅਤੇ ਹੋਰ ਸੁਆਲ ncov2019[at]gov[dot]in ਅਤੇ ਹੋਰ ਪ੍ਰਸ਼ਨ ncov2019[at]gov[dot]in ਅਤੇ @CovidIndiaSeva ਉੱਤੇ ਈਮੇਲ ਰਾਹੀਂ ਭੇਜੇ ਜਾ ਸਕਦੇ ਹਨ।
ਕੋਵਿਡ–19 ਬਾਰੇ ਕਿਸੇ ਵੀ ਤਰ੍ਹਾਂ ਦੇ ਸੁਆਲ ਹੋਣ, ਤਾਂ ਕਿਰਪਾ ਕਰਕੇ ਕੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਹੈਲਪਲਾਈਨ ਨੰਬਰ: +91-11-23978046 ਜਾਂ 1075 (ਟੋਲ–ਫ਼੍ਰੀ) ਜਾਂ 1075 (ਟੋਲ–ਫ਼੍ਰੀ) ਉੱਤੇ ਕਾਲ ਕਰੋ। ਕੋਵਿਡ–19 ਬਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹੈਲਪਲਾਈਨ ਨੰਬਰਾਂ ਦੀ ਸੂਚੀ ਵੀ ਇੱਥੇ ਉਪਲਬਧ ਹੈ https://www.mohfw.gov.in/pdf/coronvavirushelplinenumber.pdf
****
ਐੱਮਵੀ/ਐੱਸਜੀ
(Release ID: 1629963)
Visitor Counter : 262
Read this release in:
English
,
Urdu
,
Hindi
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam