ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ–19 ਬਾਰੇ ਅੱਪਡੇਟ

Posted On: 07 JUN 2020 2:50PM by PIB Chandigarh

ਪਿਛਲੇ 24 ਘੰਟਿਆਂ ਦੌਰਾਨ ਕੋਵਿਡ19 ਦੇ ਕੁੱਲ 5,220 ਮਰੀਜ਼ ਠੀਕ ਹੋਏ ਹਨ। ਇੰਝ, ਹੁਣ ਤੱਕ 1,19,293 ਮਰੀਜ਼ ਕੋਵਿਡ19 ਤੋਂ ਠੀਕ ਹੋ ਚੁੱਕੇ ਹਨ। ਕੋਵਿਡ19 ਮਰੀਜ਼ਾਂ ਵਿੱਚ ਸਿਹਤਯਾਬੀ ਦਰ 48.37% ਹੈ। ਇਸ ਵੇਲੇ, 1,20,406 ਸਰਗਰਮ ਮਾਮਲੇ ਹਨ ਅਤੇ ਉਹ ਸਾਰੇ ਸਰਗਰਮ ਮੈਡੀਕਲ ਨਿਗਰਾਨੀ ਅਧੀਨ ਹਨ।

 

ਆਈਸੀਐੱਮਆਰ ਨੇ ਸੰਕ੍ਰਮਿਤ ਵਿਅਕਤੀਆਂ ਵਿੱਚ ਨੋਵੇਲ ਕੋਰੋਨਾਵਾਇਰਸ ਦਾ ਪਤਾ ਲਗਾਉਣ ਲਈ ਟੈਸਟਿੰਗ ਸਮਰੱਥਾ ਨੂੰ ਹੋਰ ਵਧਾ ਦਿੱਤਾ ਹੈ। ਸਰਕਾਰੀ ਪ੍ਰਯੋਗਸ਼ਾਲਾਵਾਂ ਦੀ ਗਿਣਤੀ ਹੁਣ ਵਧ ਕੇ 531 ਹੋ ਗਈ ਹੈ ਤੇ ਨਿਜੀ ਪ੍ਰਯੋਗਸ਼ਾਲਾਵਾਂ ਦੀ ਗਿਣਤੀ ਵਧ ਕੇ 228  ਹੋ ਗਈ ਹੈ (ਕੁੱਲ 759 ਪ੍ਰਯੋਗਸ਼ਾਲਾਵਾਂ)। ਪਿਛਲੇ 24 ਘੰਟਿਆਂ ਦੌਰਾਨ 1,42,069 ਸੈਂਪਲ ਟੈਸਟ ਕੀਤੇ ਗਏ ਸਨ। ਇੰਝ ਹੁਣ ਤੱਕ ਕੁੱਲ 46,66,386 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।

 

ਕੋਵਿਡ–19 ਨਾਲ ਸਬੰਧਿਤ ਤਕਨੀਕੀ ਮਾਮਲਿਆਂ ਤੇ ਹਰ ਤਰ੍ਹਾਂ ਦੀ ਸਹੀ ਤੇ ਅੱਪਡੇਟਡ (ਤਾਜ਼ਾ) ਜਾਣਕਾਰੀ ਅਤੇ ਅਡਵਾਈਜ਼ਰੀ ਲਈ ਕਿਰਪਾ ਕਰਕੇ ਨਿਯਮਿਤ ਰੂਪ ਚ ਇੱਥੇ ਜਾਓ: https://www.mohfw.gov.in/ ਅਤੇ @MoHFW_INDIA

 

ਕੋਵਿਡ–19 ਨਾਲ ਸਬੰਧਿਤ ਤਕਨੀਕੀ ਸੁਆਲ technicalquery.covid19[at]gov[dot]in ਉੱਤੇ ਅਤੇ ਹੋਰ ਸੁਆਲ ncov2019[at]gov[dot]in ਅਤੇ ਹੋਰ ਪ੍ਰਸ਼ਨ ncov2019[at]gov[dot]in ਅਤੇ @CovidIndiaSeva ਉੱਤੇ ਈਮੇਲ ਰਾਹੀਂ ਭੇਜੇ ਜਾ ਸਕਦੇ ਹਨ।

 

ਕੋਵਿਡ–19 ਬਾਰੇ ਕਿਸੇ ਵੀ ਤਰ੍ਹਾਂ ਦੇ ਸੁਆਲ ਹੋਣ, ਤਾਂ ਕਿਰਪਾ ਕਰਕੇ ਕੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਹੈਲਪਲਾਈਨ ਨੰਬਰ: +91-11-23978046 ਜਾਂ 1075 (ਟੋਲਫ਼੍ਰੀ) ਜਾਂ 1075 (ਟੋਲਫ਼੍ਰੀ) ਉੱਤੇ ਕਾਲ ਕਰੋ। ਕੋਵਿਡ–19 ਬਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹੈਲਪਲਾਈਨ ਨੰਬਰਾਂ ਦੀ ਸੂਚੀ ਵੀ ਇੱਥੇ ਉਪਲਬਧ ਹੈ https://www.mohfw.gov.in/pdf/coronvavirushelplinenumber.pdf

 

 

****


ਐੱਮਵੀ/ਐੱਸਜੀ
 


(Release ID: 1630120) Visitor Counter : 250