ਵਿੱਤ ਮੰਤਰਾਲਾ

‘ਜੀਐੱਸ 2025’ ਦੀ ਵਿਕਰੀ (ਇਸ਼ੂ) ਲਈ ਨਿਲਾਮੀ, ‘6.19 % ਜੀਐੱਸ 2034’ ਦੀ ਵਿਕਰੀ (ਰੀ-ਇਸ਼ੂ) ਲਈ ਨਿਲਾਮੀ, ਅਤੇ ‘7.16 % ਜੀਐੱਸ 2050’ ਦੀ ਵਿਕਰੀ (ਰੀ-ਇਸ਼ੂ) ਲਈ ਨਿਲਾਮੀ

प्रविष्टि तिथि: 08 JUN 2020 6:28PM by PIB Chandigarh

ਭਾਰਤ ਸਰਕਾਰ ਨੇ (i) ‘ਨਵੇਂ ਸਰਕਾਰੀ ਸਟਾਕ 2025’ ਦੀ ਕੀਮਤ ਅਧਾਰਿਤ ਨਿਲਾਮੀ ਦੇ ਜ਼ਰੀਏ 12,000 ਕਰੋੜ (ਨਾਮਾਤਰ) ਦੀ ਨੋਟੀਫਾਈਡ ਰਕਮ ਲਈ (ii) ‘6.19 % ਸਰਕਾਰੀ ਸਟਾਕ 2034’ ਦੀ 11,000 ਕਰੋੜ ਰੁਪਏ (ਨਾਮਾਤਰ) ਕੀਮਤ ਅਧਾਰਿਤ ਨਿਲਾਮੀ ਦੇ ਜ਼ਰੀਏ, (iii) ‘7.16 % ਸਰਕਾਰੀ ਸਟਾਕ, 2050’ ਦੀ 7,000 ਕਰੋੜ ਰੁਪਏ (ਨਾਮਾਤਰ) ਦੀ ਕੀਮਤ ਅਧਾਰਿਤ ਨਿਲਾਮੀ ਦੇ ਜ਼ਰੀਏ ਨੋਟੀਫਾਈਡ ਰਕਮ ਲਈ ਵਿਕਰੀ ਕਰਨ ਦਾ ਐਲਾਨ ਕੀਤਾ ਹੈ ਭਾਰਤ ਸਰਕਾਰ ਕੋਲ ਉਪਰੋਕਤ ਸਕਿਉਰਿਟੀਆਂ ਵਿੱਚੋਂ ਕਿਸੇ ਇੱਕ ਜਾਂ ਵਧੇਰੇ ਪ੍ਰਤੀ 2,000 ਕਰੋੜ ਰੁਪਏ ਤੱਕ ਦੀ ਵਾਧੂ ਸਬਸਕ੍ਰਿਪਸ਼ਨ ਬਰਕਰਾਰ ਰੱਖਣ ਦਾ ਵਿਕਲਪ ਹੋਵੇਗਾ ਨਿਲਾਮੀ ਕਈ ਮੁੱਲ ਵਿਧੀ ਦੀ ਵਰਤੋਂ ਕਰਕੇ ਕੀਤੀ ਜਾਵੇਗੀ ਇਹ ਨਿਲਾਮੀ 12 ਜੂਨ, 2020 (ਸ਼ੁੱਕਰਵਾਰ) ਨੂੰ ਭਾਰਤੀ ਰਿਜ਼ਰਵ ਬੈਂਕ, ਮੁੰਬਈ ਦਫ਼ਤਰ, ਕਿਲਾ, ਮੁੰਬਈ ਦੁਆਰਾ ਕੀਤੀ ਜਾਵੇਗੀ ਸਟਾਕਾਂ ਦੀ ਵਿਕਰੀ ਦੀ ਅਧਿਕਤਮ ਰਕਮ ਦਾ 5 % ਅਧਿਕਾਰਤ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਸਰਕਾਰੀ ਸਕਿਉਰਿਟੀਆਂ ਦੀ ਨਿਲਾਮੀ ਵਿੱਚ ਗ਼ੈਰ-ਪ੍ਰਤੀਯੋਗੀ ਬੋਲੀ ਸੁਵਿਧਾ ਦੀ ਸਕੀਮ ਅਨੁਸਾਰ ਅਲਾਟ ਕੀਤਾ ਜਾਵੇਗਾ

 

ਨਿਲਾਮੀ ਲਈ ਬੋਲੀਆਂ ਪ੍ਰਤੀਯੋਗੀ ਅਤੇ ਗ਼ੈਰ-ਪ੍ਰਤੀਯੋਗੀ ਦੋਵੇਂ ਬੋਲੀ 12 ਜੂਨ, 2020 ਨੂੰ ਭਾਰਤੀ ਰਿਜ਼ਰਵ ਬੈਂਕ ਕੋਰ ਬੈਂਕਿੰਗ ਸਲਿਊਸ਼ਨ (ਈ-ਕੁਬੇਰ) ਪ੍ਰਣਾਲੀ ਤੇ ਇਲੈਕਟ੍ਰੌਨਿਕ ਫਾਰਮੈਟ ਵਿੱਚ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਗ਼ੈਰ-ਪ੍ਰਤੀਯੋਗੀ ਬੋਲੀ ਸਵੇਰੇ 10.30 ਵਜੇ ਤੋਂ ਸਵੇਰੇ 11.00 ਦੇ ਵਿਚਕਾਰ ਜਮ੍ਹਾਂ ਕਰਵਾਈ ਜਾਣੀ ਚਾਹੀਦੀ ਹੈ ਅਤੇ ਪ੍ਰਤੀਯੋਗੀ ਬੋਲੀ ਸਵੇਰੇ 10.30 ਵਜੇ ਤੋਂ ਸਵੇਰੇ 11.30 ਵਜੇ ਦੇ ਵਿਚਕਾਰ ਜਮ੍ਹਾਂ ਕੀਤੀ ਜਾਣੀ ਚਾਹੀਦੀ ਹੈ

 

ਨਿਲਾਮੀ ਦਾ ਨਤੀਜਾ 12 ਜੂਨ, 2020 (ਸ਼ੁੱਕਰਵਾਰ) ਨੂੰ ਐਲਾਨਿਆ ਜਾਵੇਗਾ ਅਤੇ ਸਫ਼ਲ ਬੋਲੀ ਲਗਾਉਣ ਵਾਲਿਆਂ ਨੂੰ 15 ਜੂਨ, 2020 (ਸੋਮਵਾਰ) ਨੂੰ ਭੁਗਤਾਨ ਕਰਨਾ ਹੋਵੇਗਾ

 

ਸਟਾਕ 24 ਜੁਲਾਈ, 2018 ਨੂੰ ਭਾਰਤੀ ਰਿਜ਼ਰਵ ਬੈਂਕ ਦੁਆਰਾ ਜਾਰੀ ਕੀਤੇ ਸਰਕੂਲਰ ਨੰਬਰ ਆਰਬੀਆਈ/ 2018-19/ 25 ਦੁਆਰਾ ਜਾਰੀ ਕੇਂਦਰ ਸਰਕਾਰ ਦੀਆਂ ਸਕਿਉਰਿਟੀਆਂ ਚ ਜਾਰੀ ਕੀਤੇ ਗਏ ਟ੍ਰਾਂਜੈਕਸ਼ਨਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਜਦੋਂ ਜਾਰੀ ਕੀਤੇ ਜਾਣਗੇਵਪਾਰ ਲਈ ਯੋਗ ਹੋਣਗੇ ਇਨ੍ਹਾਂ ਨੂੰ ਸਮੇਂ-ਸਮੇਂ ਤੇ ਸੋਧਿਆ ਜਾਂਦਾ ਹੈ

 

****

 

ਆਰਐੱਮ


(रिलीज़ आईडी: 1630357) आगंतुक पटल : 185
इस विज्ञप्ति को इन भाषाओं में पढ़ें: Urdu , English , हिन्दी , Tamil