ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ - 19 ਬਾਰੇ ਅੱਪਡੇਟ

ਰਿਕਵਰੀ ਰੇਟ 50 % ਤੋਂ ਅਧਿਕ

ਕੋਵਿਡ - 19 ਦੇ ਕੁੱਲ 1,62,378 ਰੋਗੀ ਠੀਕ ਹੋ ਚੁੱਕੇ ਹਨ

Posted On: 14 JUN 2020 3:35PM by PIB Chandigarh

ਪਿਛਲੇ 24 ਘੰਟਿਆਂ ਵਿੱਚ ਕੋਵਿਡ - 19  ਦੇ 8,049 ਰੋਗੀਆਂ ਦੇ ਠੀਕ ਹੋਣ ਨਾਲ ਹੀ ਰਿਕਵਰੀ ਰੇਟ 50%  ਤੋਂ ਵੀ ਅਧਿਕ  ਦੇ ਜ਼ਿਕਰਯੋਗ ਉੱਚ ਪੱਧਰ ਤੇ ਪਹੁੰਚ ਗਿਆ ਹੈ।  ਹੁਣ ਤੱਕ ਕੋਵਿਡ - 19  ਦੇ ਕੁੱਲ 1,62,378 ਮਰੀਜ਼ ਠੀਕ ਹੋ ਚੁੱਕੇ ਹਨ।

 

ਵਰਤਮਾਨ ਵਿੱਚ ਮਰੀਜ਼ਾਂ  ਦੇ ਠੀਕ ਹੋਣ  (ਰਿਕਵਰੀ) ਦਾ ਰੇਟ 50.60 %  ਹੈ।  ਇਸ ਤੋਂ ਇਹ ਪਤਾ ਚਲਦਾ ਹੈ ਕਿ ਕੋਵਿਡ-19  ਦੇ ਜਿੰਨੇ ਵੀ ਮਾਮਲੇ ਹਨ ਉਨ੍ਹਾਂ ਵਿੱਚੋਂ ਅੱਧੇ ਮਰੀਜ਼ ਇਸ ਰੋਗ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।  ਸਮੇਂ ਤੇ ਰੋਗ ਦਾ ਪਤਾ ਲਗ ਜਾਣ ਅਤੇ ਸਹੀ ਕਲਿਨੀਕਲ ਮੈਨੇਜਮੈਂਟ ਨਾਲ ਹੀ ਇੰਨੀ ਵੱਡੀ ਸੰਖਿਆ ਵਿੱਚ ਮਰੀਜ਼ ਠੀਕ ਹੋ ਸਕੇ ਹਨ।

 

ਵਰਤਮਾਨ ਵਿੱਚ 1,49,348 ਸਰਗਰਮ ਮਾਮਲੇ ਜਾਂ ਮਰੀਜ਼ ਮੈਡੀਕਲ ਨਿਗਰਾਨੀ ਵਿੱਚ ਹਨ।

 

ਸੰਕ੍ਰਮਿਤ ਵਿਅਕਤੀਆਂ ਵਿੱਚ ਨੋਵੇਲ ਕੋਰੋਨਾਵਾਇਰਸ ਦਾ ਪਤਾ ਲਗਾਉਣ ਲਈ ਆਈਸੀਐੱਮਆਰ ਦੀ ਟੈਸਟਿੰਗ  ਸਮਰੱਥਾ ਨਿਰੰਤਰ ਵਧਾਈ ਜਾ ਰਹੀ ਹੈ।  ਸਰਕਾਰੀ ਪ੍ਰਯੋਗਸ਼ਾਲਾਵਾਂ (ਲੈਬਾਂ)  ਦੀ ਸੰਖਿਆ ਵਧਾਕੇ 646 ਅਤੇ ਪ੍ਰਾਈਵੇਟ ਪ੍ਰਯੋਗਸ਼ਾਲਾਵਾਂ ਦੀ ਸੰਖਿਆ ਵਧਾਕੇ 247  (ਕੁੱਲ 893)  ਕਰ ਦਿੱਤੀ ਗਈ ਹੈ।  ਪਿਛਲੇ 24 ਘੰਟਿਆਂ ਵਿੱਚ 1,51,432 ਸੈਂਪਲਾਂ ਦੀ ਜਾਂਚ ਕੀਤੀ ਗਈ। ਇਸ ਤਰ੍ਹਾਂ ਹੁਣ ਤੱਕ ਜਾਂਚੇ ਗਏ ਸੈਂਪਲਾਂ ਦੀ ਕੁੱਲ ਸੰਖਿਆ 56,58,614 ਹੋ ਗਈ ਹੈ।

 

ਅੱਜ ਦਿੱਲੀ-ਐੱਨਸੀਟੀ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ  ਨਾਲ ਕੇਂਦਰੀ ਸਿਹਤ ਮੰਤਰੀ ਨੇ ਦਿੱਲੀ ਦੇ ਉਪ ਰਾਜਪਾਲ ਅਤੇ ਦਿੱਲੀ ਦੇ ਮੁੱਖ ਮੰਤਰੀ ਨਾਲ ਬੈਠਕ ਕੀਤੀ।  ਬੈਠਕ  ਦੇ ਦੌਰਾਨ ਮਹਾਮਾਰੀ ਦੀ ਰੋਕਥਾਮ ਦੇ ਉਪਾਵਾਂ ਨੂੰ ਮਜ਼ਬੂਤੀ ਪ੍ਰਦਾਨ ਕਰਨਟੈਸਟਿੰਗ ਸੁਵਿਧਾਵਾਂ ਨੂੰ ਹੋਰ ਵੀ ਅਧਿਕ ਵਧਾਉਣ ਅਤੇ ਉਚਿਤ ਸਿਹਤ ਬੁਨਿਆਦੀ ਢਾਂਚਾ ਤਿਆਰ ਕਰਨ ਉੱਤੇ ਚਰਚਾ ਕੀਤੀ ਗਈ।

 

ਕੋਵਿਡ–19 ਨਾਲ ਸਬੰਧਿਤ ਤਕਨੀਕੀ ਮਾਮਲਿਆਂ ਤੇ ਹਰ ਤਰ੍ਹਾਂ ਦੀ ਸਹੀ ਤੇ ਅੱਪਡੇਟਡ (ਤਾਜ਼ਾ) ਜਾਣਕਾਰੀ ਅਤੇ ਅਡਵਾਈਜ਼ਰੀ ਲਈ ਕਿਰਪਾ ਕਰਕੇ ਨਿਯਮਿਤ ਰੂਪ ਚ ਇੱਥੇ ਜਾਓ: https://www.mohfw.gov.in/ ਅਤੇ @MoHFW_INDIA

 

ਕੋਵਿਡ–19 ਨਾਲ ਸਬੰਧਿਤ ਤਕਨੀਕੀ ਸੁਆਲ technicalquery.covid19[at]gov[dot]in ਉੱਤੇ ਅਤੇ ਹੋਰ ਸੁਆਲ ncov2019[at]gov[dot]in ਅਤੇ ਹੋਰ ਪ੍ਰਸ਼ਨ ncov2019[at]gov[dot]in ਅਤੇ @CovidIndiaSeva ਉੱਤੇ ਈਮੇਲ ਰਾਹੀਂ ਭੇਜੇ ਜਾ ਸਕਦੇ ਹਨ।

 

ਕੋਵਿਡ–19 ਬਾਰੇ ਕਿਸੇ ਵੀ ਤਰ੍ਹਾਂ ਦੇ ਸੁਆਲ ਹੋਣ, ਤਾਂ ਕਿਰਪਾ ਕਰਕੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਹੈਲਪਲਾਈਨ ਨੰਬਰ: +91-11-23978046 ਜਾਂ 1075 (ਟੋਲਫ਼੍ਰੀ) ਜਾਂ 1075 (ਟੋਲਫ਼੍ਰੀ) ਉੱਤੇ ਕਾਲ ਕਰੋ। ਕੋਵਿਡ–19 ਬਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹੈਲਪਲਾਈਨ ਨੰਬਰਾਂ ਦੀ ਸੂਚੀ ਵੀ ਇੱਥੇ ਉਪਲਬਧ ਹੈ https://www.mohfw.gov.in/pdf/coronvavirushelplinenumber.pdf

 

****

ਐੱਮਵੀ/ਐੱਸਜੀ
 


(Release ID: 1631592) Visitor Counter : 235