ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ਕੋਵਿਡ-19 ਦੀ ਸਥਿਤੀ ਦੀ ਸਮੀਖਿਆ ਕਰਨ ਲਈ ਬੈਠਕ ਦੀ ਪ੍ਰਧਾਨਗੀ ਕੀਤੀ
ਬੈਠਕ ਵਿੱਚ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ, ਦਿੱਲੀ ਦੇ ਉਪ ਰਾਜਪਾਲ ਸ਼੍ਰੀ ਅਨਿਲ ਬੈਜਲ, ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਏਮਸ ਦੇ ਡਾਇਰੈਕਟਰ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ
ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਸੁਰੱਖਿਅਤ ਰੱਖਣ ਅਤੇ ਕੋਰੋਨਾ ਸੰਕ੍ਰਮਣ ਰੋਕਣ ਲਈ ਕੇਂਦਰ ਸਰਕਾਰ ਪ੍ਰਤੀਬੱਧ– ਕੇਂਦਰੀ ਗ੍ਰਹਿ ਮੰਤਰੀ
ਮੋਦੀ ਸਰਕਾਰ ਨੇ ਤੁਰੰਤ 500 ਰੇਲ ਕੋਚ ਦਿੱਲੀ ਨੂੰ ਦੇਣ ਦਾ ਫੈਸਲਾ ਕੀਤਾ ਜਿਸ ਨਾਲ ਦਿੱਲੀ ਵਿੱਚ ਕੋਰੋਨਾ ਲਈ 8000 ਬੈੱਡ ਵਧਣਗੇ – ਸ਼੍ਰੀ ਅਮਿਤ ਸ਼ਾਹ
ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ– ਦਿੱਲੀ ਵਿੱਚ ਕੋਰੋਨਾ ਸੰਕ੍ਰਮਣ ਨੂੰ ਰੋਕਣ ਲਈ ਅਗਲੇ ਦੋ ਦਿਨ ਵਿੱਚ ਕੋਰੋਨਾ ਟੈਸਟਿੰਗ ਨੂੰ ਵਧਾ ਕੇ ਦੁੱਗਣਾ ਕੀਤਾ ਜਾਵੇਗਾ ਅਤੇ 6 ਦਿਨ ਬਾਅਦ ਵਧਾ ਕੇ ਤਿੰਨ ਗੁਣਾ
Posted On:
14 JUN 2020 4:44PM by PIB Chandigarh
ਦਿੱਲੀ ਦੇ ਨਿਜੀ ਹਸਪਤਾਲਾਂ ਵਿੱਚ ਕੋਰੋਨਾ ਸੰਕ੍ਰਮਣ ਦੇ ਇਲਾਜ ਲਈ ਨਿਜੀ ਹਸਪਤਾਲਾਂ ਦੇ ਕੋਰੋਨਾ ਬੈੱਡਾਂ ਵਿੱਚੋਂ 60% ਬੈੱਡ ਘੱਟ ਰੇਟ ਵਿੱਚ ਉਪਲੱਬਧ ਕਰਵਾਉਣ, ਕੋਰੋਨਾ ਇਲਾਜ ਅਤੇ ਕੋਰੋਨਾ ਦੀ ਟੈਸਟਿੰਗ ਦੇ ਰੇਟ ਤੈਅ ਕਰਨ ਲਈ ਕਮੇਟੀ ਗਠਿਤ– ਸ਼੍ਰੀ ਅਮਿਤ ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਸੁਰੱਖਿਅਤ ਰੱਖਣ ਅਤੇ ਕੋਰੋਨਾ ਸੰਕ੍ਰਮਣ ਨੂੰ ਰੋਕਣ ਲਈ ਕੇਂਦਰ ਦੀ ਮੋਦੀ ਸਰਕਾਰ ਪ੍ਰਤੀਬੱਧ ਹੈ। ਰਾਜਧਾਨੀ ਦਿੱਲੀ ਵਿੱਚ ਕੋਵਿਡ-19 ਦੀ ਸਮੀਖਿਆ ਲਈ ਅੱਜ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਅਧਿਕਾਰੀਆਂ ਦੇ ਨਾਲ ਬੈਠਕ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੇ ਦਿੱਲੀ ਦੀ ਜਨਤਾ ਦੀ ਸੁਰੱਖਿਆ ਅਤੇ ਕੋਰੋਨਾ ਸੰਕ੍ਰਮਣ ਨੂੰ ਰੋਕਣ ਲਈ ਕਈ ਮਹੱਤਵਪੂਰਨ ਫ਼ੈਸਲੇ ਕੀਤੇ।
ਸ਼੍ਰੀ ਸ਼ਾਹ ਨੇ ਕਿਹਾ ਕਿ ਦਿੱਲੀ ਵਿੱਚ ਕੋਰੋਨਾ ਤੋਂ ਸੰਕ੍ਰਮਿਤ ਮਰੀਜ਼ਾਂ ਲਈ ਬੈੱਡਾਂ ਦੀ ਕਮੀ ਨੂੰ ਦੇਖਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਨੇ ਤੁਰੰਤ 500 ਰੇਲ ਕੋਚ ਦਿੱਲੀ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ ਜਿਸ ਨਾਲ ਰਾਜਧਾਨੀ ਵਿੱਚ 8000 ਬੈੱਡ ਵਧ ਜਾਣਗੇ। ਇਹ ਕੋਚ ਕੋਰੋਨਾ ਸੰਕ੍ਰਮਣ ਖ਼ਿਲਾਫ਼ ਲੜਨ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਨਾਲ ਲੈਸ ਹੋਣਗੇ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਕੰਟੇਨਮੈਂਟ ਜ਼ੋਨ ਵਿੱਚ ਮਰੀਜ਼ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਪਹਿਚਾਣ (ਕੰਟੈਕਟ ਮੈਪਿੰਗ) ਚੰਗੀ ਤਰ੍ਹਾਂ ਹੋ ਸਕੇ, ਇਸ ਦੇ ਲਈ ਘਰ-ਘਰ ਜਾਕੇ ਹਰ ਇੱਕ ਵਿਅਕਤੀ ਦਾ ਵਿਆਪਕ ਸਿਹਤ ਸਰਵੇ ਕੀਤਾ ਜਾਵੇਗਾ। ਜਿਸ ਦੀ ਰਿਪੋਰਟ ਇੱਕ ਹਫ਼ਤੇ ਵਿੱਚ ਆ ਜਾਵੇਗੀ। ਸ਼੍ਰੀ ਸ਼ਾਹ ਨੇ ਇਹ ਵੀ ਕਿਹਾ ਕਿ ਨਾਲ ਹੀ ਚੰਗੀ ਤਰ੍ਹਾਂ ਮੌਨੀਟਰਿੰਗ ਹੋ ਸਕੇ ਇਸ ਲਈ ਕੰਟੇਨਮੈਂਟ ਜ਼ੋਨ ਵਿੱਚ ਹਰ ਵਿਅਕਤੀ ਦੇ ਮੋਬਾਈਲ ਵਿੱਚ ਆਰੋਗਯ ਸੇਤੂ ਐਪ ਡਾਊਨਲੋਡ ਕਰਵਾਈ ਜਾਵੇਗੀ।
ਗ੍ਰਹਿ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਕੋਰੋਨਾ ਸੰਕ੍ਰਮਣ ਨੂੰ ਰੋਕਣ ਲਈ ਅਗਲੇ ਦੋ ਦਿਨ ਵਿੱਚ ਕੋਰੋਨਾ ਦੀ ਟੈਸਟਿੰਗ ਨੂੰ ਵਧਾ ਕੇ ਦੁੱਗਣਾ ਕੀਤਾ ਜਾਵੇਗਾ ਅਤੇ 6 ਦਿਨ ਬਾਅਦ ਟੈਸਟਿੰਗ ਨੂੰ ਵਧਾ ਕੇ ਤਿੰਨ ਗੁਣਾ ਕਰ ਦਿੱਤਾ ਜਾਵੇਗਾ। ਨਾਲ ਹੀ ਕੁਝ ਦਿਨ ਬਾਅਦ ਕੰਟੇਨਮੈਂਟ ਜ਼ੋਨ ਵਿੱਚ ਹਰ ਪੋਲਿੰਗ ਸਟੇਸ਼ਨ ’ਤੇ ਟੈਸਟਿੰਗ ਦੀ ਵਿਵਸਥਾ ਸ਼ੁਰੂ ਕਰ ਦਿੱਤੀ ਜਾਵੇਗੀ।
ਦਿੱਲੀ ਦੇ ਛੋਟੇ ਹਸਪਤਾਲਾਂ ਤੱਕ ਕੋਰੋਨਾ ਲਈ ਸਹੀ ਜਾਣਕਾਰੀ ਅਤੇ ਦਿਸ਼ਾ-ਨਿਰਦੇਸ਼ ਦੇਣ ਲਈ ਮੋਦੀ ਸਰਕਾਰ ਨੇ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ (ਏਮਸ) ਵਿੱਚ ਫੋਨ ’ਤੇ ਮਾਰਗਦਰਸ਼ਨ (Telephonic guidance) ਪ੍ਰਦਾਨ ਕਰਨ ਲਈ ਮਾਹਿਰ ਡਾਕਟਰਾਂ ਦੀ ਇੱਕ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਹੇਠਲੇ ਪੱਧਰ ਤੱਕ ਕੋਰੋਨਾ ਖ਼ਿਲਾਫ਼ ਲੜਨ ਲਈ ਬਿਹਤਰੀਨ ਪ੍ਰਣਾਲੀਆਂ ਦਾ ਸੰਚਾਰ ਕੀਤਾ ਜਾ ਸਕੇ। ਫੋਨ ֹ’ਤੇ ਮਾਰਗਦਰਸ਼ਨ ਦਾ ਹੈਲਪਲਾਈਨ ਨੰਬਰ ਕੱਲ੍ਹ ਜਾਰੀ ਕਰ ਦਿੱਤਾ ਜਾਵੇਗਾ।
ਸ਼੍ਰੀ ਸ਼ਾਹ ਨੇ ਕਿਹਾ ਕਿ ਦਿੱਲੀ ਦੇ ਨਿਜੀ ਹਸਪਤਾਲਾਂ ਵਿੱਚ ਕੋਰੋਨਾ ਸੰਕ੍ਰਮਣ ਦੇ ਇਲਾਜ ਲਈ ਨਿਰਧਾਰਿਤ ਕੋਰੋਨਾ ਬੈੱਡਾਂ ਵਿੱਚੋਂ 60% ਬੈੱਡ ਘੱਟ ਰੇਟ ਵਿੱਚ ਉਪਲੱਬਧ ਕਰਵਾਉਣ, ਕੋਰੋਨਾ ਇਲਾਜ ਅਤੇ ਕੋਰੋਨਾ ਦੀ ਟੈਸਟਿੰਗ ਦੇ ਰੇਟ ਤੈਅ ਕਰਨ ਲਈ ਨੀਤੀ ਆਯੋਗ ਦੇ ਮੈਂਬਰ ਡਾ. ਵੀ ਕੇ ਪਾਲ ਦੀ ਚੇਅਰਮੈਨਸ਼ਿਪ ਵਿੱਚ ਇੱਕ ਕਮੇਟੀ ਬਣਾਈ ਗਈ ਹੈ ਜੋ ਕੱਲ੍ਹ ਤੱਕ ਆਪਣੀ ਰਿਪੋਰਟ ਦੇਵੇਗੀ।
ਗ੍ਰਹਿ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਪੂਰੀ ਮਜ਼ਬੂਤੀ ਨਾਲ ਕੋਰੋਨਾ ਮਹਾਮਾਰੀ ਨਾਲ ਲੜ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸੰਕ੍ਰਮਣ ਨਾਲ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਪ੍ਰਤੀ ਸਰਕਾਰ ਬਹੁਤ ਦੁਖੀ ਹੈ ਅਤੇ ਉਨ੍ਹਾਂ ਦੇ ਪਰਿਜਨਾਂ ਪ੍ਰਤੀ ਸੰਵੇਦਨਸ਼ੀਲ ਵੀ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਸਰਕਾਰ ਨੇ ਅੰਤਿਮ ਸੰਸਕਾਰ ਲਈ ਨਵੀਆਂ ਗਾਈਡਲਾਈਨਸ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਨਾਲ ਮ੍ਰਿਤਕ ਵਿਅਕਤੀ ਦਾ ਅੰਤਿਮ ਸੰਸਕਾਰ ਜਲਦੀ ਕੀਤਾ ਜਾ ਸਕੇ ਅਤੇ ਵਿੱਛੜੇ ਵਿਅਕਤੀ ਦੇ ਪਰਿਵਾਰ ਨੂੰ ਅੰਤਿਮ ਸੰਸਕਾਰ ਲਈ ਘੱਟ ਉਡੀਕ ਕਰਨੀ ਪਵੇ।
ਗ੍ਰਹਿ ਮੰਤਰੀ ਨੇ ਕਿਹਾ ਕਿ ਮੋਦੀ ਜੀ ਦੀ ਅਗਵਾਈ ਹੇਠ ਦੇਸ਼ ਇਸ ਆਲਮੀ ਮਹਾਮਾਰੀ ਨਾਲ ਪੂਰੀ ਚੇਤੰਨਤਾ ਅਤੇ ਸਹਿਯੋਗ ਨਾਲ ਲੜਿਆ ਹੈ। ਕਈ ਸਵੈ-ਸੇਵੀ ਸੰਸਥਾਵਾਂ ਬਹੁਤ ਹੀ ਉੱਤਮ ਕਾਰਜ ਕਰ ਰਹੀਆਂ ਹਨ ਜਿਨ੍ਹਾਂ ਦਾ ਪੂਰਾ ਦੇਸ਼ ਦਿਲੋਂ ਅਭਿਨੰਦਨ ਕਰਦਾ ਹੈ। ਇਸ ਕ੍ਰਮ ਵਿੱਚ ਸਰਕਾਰ ਨੇ ਸਕਾਊਟ ਐਂਡ ਗਾਈਡਸ (Scouts and Guides), ਐੱਨਸੀਸੀ (NCC), ਐੱਨਐੱਸਐੱਸ (NSS) ਅਤੇ ਹੋਰ ਸਵੈ-ਸੇਵੀ ਸੰਸਥਾਵਾਂ ਨੂੰ ਇਸ ਮਹਾਮਾਰੀ ਵਿੱਚ ਸਿਹਤ ਸੇਵਾਵਾਂ ਵਿੱਚ ਵਲੰਟੀਅਰ ਦੇ ਨਾਤੇ ਜੋੜਨ ਦਾ ਫ਼ੈਸਲਾ ਕੀਤਾ ਹੈ। ਨਾਲ ਹੀ ਕੇਂਦਰ ਸਰਕਾਰ ਨੇ ਦਿੱਲੀ ਵਿੱਚ ਕੋਰੋਨਾ ਸੰਕ੍ਰਮਣ ਨੂੰ ਰੋਕਣ ਅਤੇ ਇਸ ਖ਼ਿਲਾਫ਼ ਮਜ਼ਬੂਤੀ ਨਾਲ ਲੜਨ ਲਈ ਦਿੱਲੀ ਸਰਕਾਰ ਨੂੰ ਪੰਜ ਸੀਨੀਅਰ ਅਧਿਕਾਰੀ ਹੋਰ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਇਲਾਵਾ ਬੈਠਕ ਵਿੱਚ ਕਈ ਹੋਰ ਮਹੱਤਵਪੂਰਨ ਫ਼ੈਸਲੇ ਕੀਤੇ ਗਏ।
ਭਾਰਤ ਸਰਕਾਰ ਦੇ ਸਿਹਤ ਵਿਭਾਗ, ਦਿੱਲੀ ਸਰਕਾਰ ਦੇ ਸਿਹਤ ਵਿਭਾਗ, ਏਮਸ ਅਤੇ ਦਿੱਲੀ ਦੀਆਂ ਤਿੰਨੋਂ ਮਿਊਂਸਪਲ ਕਾਰਪੋਰੇਸ਼ਨ ਦੇ ਡਾਕਟਰਾਂ ਦੀ ਇੱਕ ਸੰਯੁਕਤ ਟੀਮ ਦਿੱਲੀ ਦੇ ਸਾਰੇ ਕੋਰੋਨਾ ਹਸਪਤਾਲਾਂ ਵਿੱਚ ਜਾਕੇ ਉੱਥੋਂ ਦੀਆਂ ਸਿਹਤ ਵਿਵਸਥਾਵਾਂ ਅਤੇ ਕੋਰੋਨਾ ਨਾਲ ਲੜਨ ਦੀਆਂ ਤਿਆਰੀਆਂ ਦੀ ਜਾਂਚ ਕਰਕੇ ਇੱਕ ਰਿਪੋਰਟ ਤਿਆਰ ਕਰੇਗੀ।
ਸ਼੍ਰੀ ਸ਼ਾਹ ਨੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਸਿਹਤ ਵਿਭਾਗ, ਸਾਰੇ ਸਬੰਧਿਤ ਵਿਭਾਗ ਅਤੇ ਮਾਹਿਰਾਂ ਨੂੰ ਅੱਜ ਦੀ ਬੈਠਕ ਵਿੱਚ ਕੀਤੇ ਗਏ ਸਾਰੇ ਫੈਸਲਿਆਂ ਨੂੰ ਹੇਠਲੇ ਪੱਧਰ ਤੱਕ ਪੂਰੀ ਤਰ੍ਹਾਂ ਨਾਲ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ।
ਭਾਰਤ ਸਰਕਾਰ ਨੇ ਦਿੱਲੀ ਸਰਕਾਰ ਨੂੰ ਇਸ ਮਹਾਮਾਰੀ ਨਾਲ ਲੜਨ ਲਈ ਜ਼ਰੂਰੀ ਸੰਸਾਧਨ ਜਿਵੇਂ ਆਕਸੀਜਨ ਸਿਲੰਡਰ, ਵੈਂਟੀਲੇਟਰ, ਪਲਸ ਆਕਸੀਮੀਟਰ ਅਤੇ ਹੋਰ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪੂਰਾ ਭਰੋਸਾ ਦਿਵਾਇਆ ਹੈ। ਬੈਠਕ ਵਿੱਚ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਧਰਨ, ਦਿੱਲੀ ਦੇ ਉਪ ਰਾਜਪਾਲ ਸ਼੍ਰੀ ਅਨਿਲ ਬੈਜਲ, ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ (ਏਮਸ) ਦੇ ਡਾਇਰੈਕਟਰ ਸਮੇਤ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
*****
ਐੱਨਡਬਲਿਊ/ਆਰਕੇ/ਪੀਕੇ/ਏਡੀ
(Release ID: 1631596)
Visitor Counter : 274
Read this release in:
English
,
Urdu
,
Hindi
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam