ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਦਿੱਲੀ ਦੇ ਸਾਰੇ ਰਾਜਨੀਤਕ ਦਲਾਂ ਨਾਲ ਦਿੱਲੀ ਵਿੱਚ ਕੋਰੋਨਾ ਮਹਾਮਾਰੀ ਦੇ ਸੰਦਰਭ ਵਿੱਚ ਬੈਠਕ ਕੀਤੀ
ਸ਼੍ਰੀ ਅਮਿਤ ਸ਼ਾਹ ਨੇ ਸਾਰੀਆਂ ਪਾਰਟੀਆਂ ਨੂੰ ਲੋਕਾਂ ਦੇ ਹਿਤ ਵਿੱਚ ਰਾਜਨੀਤਕ ਮਤਭੇਦਾਂ ਤੋਂ ਉੱਪਰ ਉੱਠਣ ਦੀ ਅਪੀਲ ਕੀਤੀ
ਸਾਨੂੰ ਸਾਰਿਆਂ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਮਿਲ ਕੇ ਇਸ ਮਹਾਮਾਰੀ ਖ਼ਿਲਾਫ਼ ਲੜਨਾ ਹੈ – ਕੇਂਦਰੀ ਗ੍ਰਹਿ ਮੰਤਰੀ
ਸਾਰੇ ਦਲਾਂ ਦੀ ਇਕਜੁੱਟਤਾ ਨਾਲ ਜਨਤਾ ਵਿੱਚ ਵਿਸ਼ਵਾਸ ਵਧੇਗਾ ਅਤੇ ਰਾਜਧਾਨੀ ਵਿੱਚ ਮਹਾਮਾਰੀ ਦੀ ਸਥਿਤੀ ਛੇਤੀ ਹੀ ਸੁਧਰੇਗੀ – ਅਮਿਤ ਸ਼ਾਹ
ਮੈਂ ਸਾਰੇ ਰਾਜਨੀਤਕ ਦਲਾਂ ਨੂੰ ਅਪੀਲ ਕਰਦਾ ਹਾਂ ਕਿ ਉਨ੍ਹਾਂ ਦੇ ਕਾਰਜਕਰਤਾ ਇਹ ਸੁਨਿਸ਼ਚਿਤ ਕਰਨ ਕਿ ਕੇਂਦਰ ਸਰਕਾਰ ਦੁਆਰਾ ਦਿੱਲੀ ਦੀ ਜਨਤਾ ਲਈ ਕੀਤੇ ਗਏ ਫੈਸਲਿਆਂ ਦਾ ਹੇਠਾਂ ਤੱਕ ਲਾਗੂਕਰਨ ਹੋਵੇ – ਕੇਂਦਰੀ ਗ੍ਰਹਿ ਮੰਤਰੀ
ਸਾਨੂੰ ਨਵੇਂ ਉਪਾਵਾਂ ਨਾਲ ਦਿੱਲੀ ਵਿੱਚ ਕੋਰੋਨਾ ਦੀ ਟੈਸਟਿੰਗ ਨੂੰ ਵਧਾਉਣਾ ਹੈ – ਸ਼੍ਰੀ ਅਮਿਤ ਸ਼ਾਹ
Posted On:
15 JUN 2020 4:08PM by PIB Chandigarh
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦਿੱਲੀ ਵਿੱਚ ਕੋਰੋਨਾ ਸੰਕ੍ਰਮਣ ਨੂੰ ਰੋਕਣ ਲਈ ਸਾਰੇ ਜ਼ਰੂਰੀ ਕਦਮ ਉਠਾਏਗੀ। ਅੱਜ ਨਵੀਂ ਦਿੱਲੀ ਵਿੱਚ ਰਾਜਧਾਨੀ ਦੇ ਸਾਰੇ ਰਾਜਨੀਤਕ ਦਲਾਂ ਦੇ ਨੇਤਾਵਾਂ ਨਾਲ ਬੈਠਕ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਮਿਲ ਕੇ ਇਸ ਮਹਾਮਾਰੀ ਖ਼ਿਲਾਫ਼ ਲੜਨਾ ਹੈ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਕੋਰੋਨਾ ਨਾਲ ਨਜਿੱਠਣ ਲਈ ਕੱਲ੍ਹ ਹੋਈ ਬੈਠਕ ਵਿੱਚ ਕੁਝ ਮਹੱਤਵਪੂਰਨ ਫ਼ੈਸਲੇ ਕੀਤੇ ਗਏ ਅਤੇ ਸਾਰੇ ਰਾਜਨੀਤਕ ਦਲਾਂ ਨੂੰ ਮਿਲਕੇ ਹੇਠਲੇ ਪੱਧਰ ਤੱਕ ਇਨ੍ਹਾਂ ਫੈਸਲਿਆਂ ਨੂੰ ਬਿਹਤਰ ਤਰੀਕੇ ਨਾਲ ਪੂਰਾ ਕਰਨ ਵਿੱਚ ਯੋਗਦਾਨ ਦੇਣਾ ਹੋਵੇਗਾ। ਸ਼੍ਰੀ ਸ਼ਾਹ ਨੇ ਸਾਰੇ ਰਾਜਨੀਤਕ ਦਲਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਕਾਰਜਕਰਤਾ ਇਹ ਸੁਨਿਸ਼ਚਿਤ ਕਰਨ ਕਿ ਕੇਂਦਰ ਸਰਕਾਰ ਦੁਆਰਾ ਦਿੱਲੀ ਦੀ ਜਨਤਾ ਲਈ ਕੀਤੇ ਗਏ ਫੈਸਲਿਆਂ ਦਾ ਹੇਠਾਂ ਤੱਕ ਲਾਗੂਕਰਨ ਹੋਵੇ। ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਸਮੇਂ ਸਾਰੇ ਰਾਜਨੀਤਕ ਮਤਭੇਦਾਂ ਨੂੰ ਭੁਲਾ ਕੇ ਸਾਰੀਆਂ ਪਾਰਟੀਆਂ ਦਿੱਲੀ ਦੀ ਜਨਤਾ ਦੇ ਹਿਤਾਂ ਲਈ ਮਿਲ ਕੇ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਸਾਰੇ ਦਲਾਂ ਦੀ ਇਕਜੁੱਟਤਾ ਨਾਲ ਜਨਤਾ ਵਿੱਚ ਵਿਸ਼ਵਾਸ ਵਧੇਗਾ ਅਤੇ ਇਸ ਲੜਾਈ ਨੂੰ ਜ਼ਿਆਦਾ ਬਲ ਵੀ ਮਿਲੇਗਾ ਅਤੇ ਦਿੱਲੀ ਦੀ ਸਥਿਤੀ ਵਿੱਚ ਛੇਤੀ ਹੀ ਸੁਧਾਰ ਹੋਵੇਗਾ। ਗ੍ਰਹਿ ਮੰਤਰੀ ਨੇ ਇਹ ਵੀ ਕਿਹਾ ਕਿ ਸਾਨੂੰ ਨਵੇਂ ਉਪਾਵਾਂ ਨਾਲ ਦਿੱਲੀ ਵਿੱਚ ਕੋਰੋਨਾ ਦੀ ਟੈਸਟਿੰਗ ਨੂੰ ਵਧਾਉਣਾ ਹੈ। ਸ਼੍ਰੀ ਸ਼ਾਹ ਨੇ ਜ਼ੋਰ ਦੇਕੇ ਕਿਹਾ ਕਿ ਇਕਜੁੱਟ ਹੋਕੇ ਅਸੀਂ ਕੋਰੋਨਾ ਮਹਾਮਾਰੀ ਖ਼ਿਲਾਫ਼ ਲੜਾਂਗੇ ਵੀ ਅਤੇ ਜਿੱਤਾਂਗੇ ਵੀ।
ਬੈਠਕ ਵਿੱਚ ਆਮ ਆਦਮੀ ਪਾਰਟੀ ਦੇ ਸ਼੍ਰੀ ਸੰਜੈ ਸਿੰਘ, ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸ਼੍ਰੀ ਆਦੇਸ਼ ਗੁਪਤਾ ਅਤੇ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਸ਼੍ਰੀ ਅਨਿਲ ਚੌਧਰੀ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਦੇ ਪ੍ਰਤੀਨਿਧ ਵੀ ਸ਼ਾਮਲ ਹੋਏ। ਇਨ੍ਹਾਂ ਨੇਤਾਵਾਂ ਨੇ ਕੋਰੋਨਾਵਾਇਰਸ ਦੀ ਰੋਕਥਾਮ ਲਈ ਕੁਝ ਸੁਝਾਅ ਦਿੱਤੇ ਅਤੇ ਕੇਂਦਰ ਸਰਕਾਰ, ਦਿੱਲੀ ਸਰਕਾਰ ਅਤੇ ਤਿੰਨਾਂ ਨਗਰ ਨਿਗਮਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਵਿੱਚ ਦਿੱਲੀ ਦੀ ਜਨਤਾ ਦੀ ਸੁਰੱਖਿਆ ਅਤੇ ਕੋਰੋਨਾ ਸੰਕ੍ਰਮਣ ਨੂੰ ਰੋਕਣ ਲਈ ਕਈ ਮਹੱਤਵਪੂਰਨ ਫ਼ੈਸਲੇ ਕੀਤੇ ਸਨ। ਇਨ੍ਹਾਂ ਵਿੱਚ ਦਿੱਲੀ ਵਿੱਚ ਕੋਰੋਨਾ ਤੋਂ ਸੰਕ੍ਰਮਿਤ ਮਰੀਜ਼ਾਂ ਲਈ ਬੈੱਡਾਂ ਦੀ ਕਮੀ ਨੂੰ ਦੇਖਦੇ ਹੋਏ ਦਿੱਲੀ ਨੂੰ ਤੁਰੰਤ 8000 ਬੈੱਡਾਂ ਵਾਲੇ 500 ਰੇਲਵੇ ਕੋਚ ਦੇਣ, ਕੰਟੇਨਮੈਂਟ ਜ਼ੋਨ ਵਿੱਚ ਮਰੀਜ਼ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਪਹਿਚਾਣ (ਕੰਟੈਕਟ ਮੈਪਿੰਗ)ਲਈ ਘਰ-ਘਰ ਜਾਕੇ ਹਰ ਇੱਕ ਵਿਅਕਤੀ ਦਾ ਵਿਆਪਕ ਸਿਹਤ ਸਰਵੇ ਅਤੇ ਦੋ ਦਿਨ ਵਿੱਚ ਕੋਰੋਨਾ ਦੀ ਟੈਸਟਿੰਗ ਨੂੰ ਵਧਾ ਕੇ ਦੁੱਗਣਾ ਕੀਤਾ ਜਾਣਾ ਅਤੇ 6 ਦਿਨ ਬਾਅਦ ਤਿੰਨ ਗੁਣਾ ਕਰਨਾ ਸ਼ਾਮਲ ਹੈ। ਨਾਲ ਹੀ ਦਿੱਲੀ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਰੋਨਾ ਸੰਕ੍ਰਮਣ ਦੇ ਇਲਾਜ ਲਈ ਨਿਰਧਾਰਿਤ ਕੋਰੋਨਾ ਬੈੱਡਾਂ ਵਿੱਚੋਂ 60% ਬੈੱਡ ਘੱਟ ਰੇਟ ਵਿੱਚ ਉਪਲੱਬਧ ਕਰਵਾਉਣ, ਕੋਰੋਨਾ ਇਲਾਜ ਅਤੇ ਕੋਰੋਨਾ ਦੀ ਟੈਸਟਿੰਗ ਦੇ ਰੇਟ ਤੈਅ ਕਰਨ ਲਈ ਨੀਤੀ ਆਯੋਗ ਦੇ ਮੈਂਬਰ ਡਾ. ਵੀ ਕੇ ਪਾਲ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਬਣਾਉਣ ਅਤੇ ਦਿੱਲੀ ਦੇ ਛੋਟੇ ਹਸਪਤਾਲਾਂ ਤੱਕ ਕੋਰੋਨਾ ਸਬੰਧੀ ਸਹੀ ਜਾਣਕਾਰੀ ਅਤੇ ਦਿਸ਼ਾ-ਨਿਰਦੇਸ਼ ਦੇਣ ਲਈ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ (ਏਮਸ) ਵਿੱਚ ਫੋਨ ’ਤੇ ਮਾਰਗਦਰਸ਼ਨ (Telephonic guidance) ਪ੍ਰਦਾਨ ਕਰਨ ਦਾ ਵੀ ਫੈਸਲਾ ਕੀਤਾ ਗਿਆ ਸੀ ।
*****
ਐੱਨਡਬਲਿਊ/ਆਰਕੇ/ਪੀਕੇ/ਏਡੀ/ਡੀਡੀ
(Release ID: 1631822)
Visitor Counter : 266
Read this release in:
English
,
Urdu
,
Hindi
,
Marathi
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam