ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕੇਂਦਰੀ ਸਿਹਤ ਮੰਤਰੀ ਡਾ . ਹਰਸ਼ ਵਧਰਨ , ਦਿੱਲੀ ਦੇ ਉਪ ਰਾਜਪਾਲ ਸ਼੍ਰੀ ਅਨਿਲ ਬੈਜਲ , ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ , ਦਿੱਲੀ ਦੇ ਤਿੰਨੋਂ ਨਗਰ ਨਿਗਮਾਂ ਦੇ ਮੇਅਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਵਿੱਚ ਦਿੱਲੀ ਵਿਖੇ ਕੋਰੋਨਾ ਦੀ ਸਥਿਤੀ ਬਾਰੇ ਚਰਚਾ ਕੀਤੀ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਸਾਨੂੰ ਛੇਤੀ ਤੋਂ ਛੇਤੀ ਇੱਕ ਕੋਰੋਨਾ ਮੁਕਤ ਤੰਦਰੁਸਤ ਅਤੇ ਖੁਸ਼ਹਾਲ ਦੇਸ਼ ਅਤੇ ਦਿੱਲੀ ਬਣਾਉਣਾ ਹੈ - ਸ਼੍ਰੀ ਅਮਿਤ ਸ਼ਾਹ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੇਂਦਰ ਸਰਕਾਰ , ਦਿੱਲੀ ਸਰਕਾਰ ਅਤੇ ਤਿੰਨੋਂ ਨਗਰ ਨਿਗਮਾਂ ਨੂੰ ਘਰ - ਘਰ ਸਿਹਤ ਸਰਵੇਖਣ, ਕੋਰੋਨਾ ਦੀ ਟੈਸਟਿੰਗ ਆਦਿ ਦਾ ਬਿਹਤਰ ਤਰੀਕੇ ਨਾਲ ਨਿਚਲੇ ਪੱਧਰ ਤੱਕ ਲਾਗੂਕਰਨ ਸੁਨਿਸ਼ਚਿਤ ਕਰਨ ਨੂੰ ਕਿਹਾ
ਕੇਂਦਰੀ ਗ੍ਰਹਿ ਮੰਤਰੀ ਨੇ ਦਿੱਲੀ ਸਰਕਾਰ , ਤਿੰਨੋਂ ਮੇਅਰਾਂ ਅਤੇ ਤਿੰਨੋਂ ਨਗਰ ਨਿਗਮ ਦੇ ਕਮਿਸ਼ਨਰਾਂ ਨੂੰ ਮਿਲ ਕੇ ਕੰਮ ਕਰਨ ਨੂੰ ਕਿਹਾ
Posted On:
14 JUN 2020 8:05PM by PIB Chandigarh
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਸਾਨੂੰ ਛੇਤੀ ਤੋਂ ਛੇਤੀ ਇੱਕ ਕੋਰੋਨਾ ਮੁਕਤ ਤੰਦਰੁਸਤ ਅਤੇ ਖੁਸ਼ਹਾਲ ਦੇਸ਼ ਅਤੇ ਦਿੱਲੀ ਬਣਾਉਣਾ ਹੈ। ਅੱਜ ਨਵੀਂ ਦਿੱਲੀ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਧਰਨ, ਦਿੱਲੀ ਦੇ ਉਪ ਰਾਜਪਾਲ ਸ਼੍ਰੀ ਅਨਿਲ ਬੈਜਲ, ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ, ਦਿੱਲੀ ਦੇ ਤਿੰਨੋਂ ਨਗਰ ਨਿਗਮਾਂ ਦੇ ਮੇਅਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਵਿੱਚ ਦਿੱਲੀ ਵਿਖੇ ਕੋਰੋਨਾ ਦੀ ਸਥਿਤੀ ਬਾਰੇ ਚਰਚਾ ਕੀਤੀ।
ਇਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੇ ਕੇਂਦਰ ਸਰਕਾਰ , ਦਿੱਲੀ ਸਰਕਾਰ ਅਤੇ ਤਿੰਨਾਂ ਨਗਰ ਨਿਗਮਾਂ ਨੂੰ ਅੱਜ ਸਵੇਰੇ ਹੋਈ ਬੈਠਕ ਵਿੱਚ ਕੀਤੇ ਗਏ ਮਹੱਤਵਪੂਰਨ ਫੈਸਲਿਆਂ ਜਿਵੇਂ ਘਰ - ਘਰ ਸਿਹਤ ਸਰਵੇਖਣ, ਕੋਰੋਨਾ ਦੀ ਟੈਸਟਿੰਗ ਆਦਿ ਨੂੰ ਬਿਹਤਰ ਤਰੀਕੇ ਨਾਲ ਹੇਠਲੇ ਪੱਧਰ ਤੱਕ ਲਾਗੂਕਰਨ ਸੁਨਿਸ਼ਚਿਤ ਕਰਨ ਨੂੰ ਕਿਹਾ। ਗ੍ਰਹਿ ਮੰਤਰੀ ਨੇ ਕਿਹਾ ਕਿ ਇਸ ਬੈਠਕ ਦਾ ਮੁੱਖ ਉਦੇਸ਼ ਆਪਸੀ ਤਾਲਮੇਲ ਨਾਲ ਦਿੱਲੀ ਵਿੱਚ ਕੋਰੋਨਾ ਨੂੰ ਹਰਾਉਣਾ ਹੈ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਸਾਨੂੰ ਛੇਤੀ ਤੋਂ ਛੇਤੀ ਇੱਕ ਕੋਰੋਨਾ ਮੁਕਤ ਸਿਹਤ ਅਤੇ ਖੁਸ਼ਹਾਲ ਦੇਸ਼ ਅਤੇ ਦਿੱਲੀ ਬਣਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਾਰਿਆਂ ਦੇ ਸਹਿਯੋਗ ਅਤੇ ਤਾਲਮੇਲ ਨਾਲ ਹੀ ਸੰਭਵ ਹੈ। ਕੇਂਦਰੀ ਗ੍ਰਹਿ ਮੰਤਰੀ ਨੇ ਦਿੱਲੀ ਸਰਕਾਰ, ਤਿੰਨੋਂ ਮੇਅਰਾਂ ਅਤੇ ਤਿੰਨਾਂ ਨਗਰ ਨਿਗਮ ਦੇ ਕਮਿਸ਼ਨਰਾਂ ਨੂੰ ਮਿਲ ਕੇ ਕੰਮ ਕਰਨ ਅਤੇ ਸਵੇਰ ਦੀ ਬੈਠਕ ਵਿੱਚ ਕੀਤੇ ਗਏ ਸਾਰੇ ਫੈਸਲਿਆਂ ਨੂੰ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ। ਨਾਲ ਹੀ ਗ੍ਰਹਿ ਮੰਤਰੀ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕਰਵਾਉਣ ਦੇ ਨਿਰਦੇਸ਼ ਦਿੱਤੇ।
*****
ਐੱਨਡਬਲਿਊ/ਆਰਕੇ/ਪੀਕੇ/ਏਡੀ/ਡੀਡੀ
(Release ID: 1631824)
Visitor Counter : 205