ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਬਾਰੇ ਅੱਪਡੇਟ
ਮਰੀਜ਼ਾਂ ਦੇ ਠੀਕ ਹੋਣ ਦੀ ਦਰ ਸੁਧਰ ਕੇ 51.08% ਹੋਈ
ਭਾਰਤ ਵਿੱਚ ਵਰਤਮਾਨ ‘ਚ 900 ਤੋਂ ਜ਼ਿਆਦਾ ਸਮਰਪਿਤ ਪ੍ਰਯੋਗਸ਼ਾਲਾਵਾਂ ਕੋਵਿਡ-19 ਦੀ ਟੈਸਟਿੰਗ ਕਰ ਰਹੀਆਂ ਹਨ
Posted On:
15 JUN 2020 5:38PM by PIB Chandigarh
ਪਿਛਲੇ 24 ਘੰਟਿਆਂ ਦੇ ਦੌਰਾਨ ਕੋਵਿਡ-19 ਦੇ 7419 ਮਰੀਜ਼ ਠੀਕ ਹੋ ਚੁੱਕੇ ਹਨ। ਹੁਣ ਤੱਕ ਕੋਵਿਡ- 19 ਦੇ ਕੁੱਲ 1,69,797 ਮਰੀਜ਼ ਠੀਕ ਹੋ ਚੁੱਕੇ ਹਨ। ਮਰੀਜ਼ਾਂ ਦੇ ਠੀਕ ਹੋਣ ਦੀ ਦਰ ਸੁਧਰ ਕੇ 51.08% ਹੋ ਚੁੱਕੀ ਹੈ, ਜੋ ਇਸ ਤੱਥ ਦੀ ਸੰਕੇਤਕ ਹੈ ਕਿ ਕੋਵਿਡ-19 ਦੇ ਅੱਧੇ ਤੋਂ ਜ਼ਿਆਦਾ ਪਾਜ਼ਿਟਿਵ ਕੇਸ ਠੀਕ ਹੋ ਚੁੱਕੇ ਹਨ।
ਵਰਤਮਾਨ ਵਿੱਚ 1,53,106 ਐਕਟਿਵ ਕੇਸ ਮੈਡੀਕਲ ਦੇਖ-ਰੇਖ ਵਿੱਚ ਹਨ।
ਸੰਕ੍ਰਮਿਤ ਵਿਅਕਤੀਆਂ ਵਿੱਚ ਨੋਵੇਲ ਕੋਰੋਨਾਵਾਇਰਸ ਦਾ ਪਤਾ ਲਗਾਉਣ ਲਈ ਆਈਸੀਐੱਮਆਰ ਦੀ ਟੈਸਟਿੰਗ ਸਮਰੱਥਾ ਨਿਰੰਤਰ ਵਧਾਈ ਜਾ ਰਹੀ ਹੈ। ਸਰਕਾਰੀ ਪ੍ਰਯੋਗਸ਼ਾਲਾਵਾਂ ਦੀ ਸੰਖਿਆ ਵਧਾਕੇ 653 ਅਤੇ ਪ੍ਰਾਈਵੇਟ ਪ੍ਰਯੋਗਸ਼ਾਲਾਵਾਂ ਦੀ ਸੰਖਿਆ ਵਧਾਕੇ 248 (ਕੁੱਲ 901) ਕਰ ਦਿੱਤੀ ਗਈ ਹੈ। ਇਨ੍ਹਾਂ ਦਾ ਵੇਰਵਾ ਇਸ ਤਰ੍ਹਾਂ ਹੈ:
ਰੀਅਲ-ਟਾਈਮ ਆਰਟੀ ਪੀਸੀਆਰ ਅਧਾਰਿਤ ਟੈਸਟਿੰਗ ਪ੍ਰਯੋਗਸ਼ਾਲਾਵਾਂ: 534 (ਸਰਕਾਰੀ : 347 + ਪ੍ਰਾਈਵੇਟ : 187)
ਟਰੂਨੈਟ ਅਧਾਰਿਤ ਟੈਸਟਿੰਗ ਪ੍ਰਯੋਗਸ਼ਾਲਾਵਾਂ: 296 (ਸਰਕਾਰੀ : 281 + ਪ੍ਰਾਈਵੇਟ : 15 )
ਸੀਬੀਐੱਨਏਏਟੀ ਅਧਾਰਿਤ ਟੈਸਟਿੰਗ ਪ੍ਰਯੋਗਸ਼ਾਲਾਵਾਂ: 71 (ਸਰਕਾਰੀ : 25 + ਪ੍ਰਾਈਵੇਟ : 46 )
ਪਿਛਲੇ 24 ਘੰਟਿਆਂ ਵਿੱਚ 1,15,519 ਸੈਂਪਲਾਂ ਦੀ ਜਾਂਚ ਕੀਤੀ ਗਈ। ਇਸ ਤਰ੍ਹਾਂ ਹੁਣ ਤੱਕ ਜਾਂਚੇ ਗਏ ਸੈਂਪਲਾਂ ਦੀ ਕੁੱਲ ਗਿਣਤੀ 57,74,133 ਹੋ ਗਈ ਹੈ।
ਕੋਵਿਡ–19 ਨਾਲ ਸਬੰਧਿਤ ਤਕਨੀਕੀ ਮਾਮਲਿਆਂ ’ਤੇ ਹਰ ਤਰ੍ਹਾਂ ਦੀ ਸਹੀ ਤੇ ਅੱਪਡੇਟਡ (ਤਾਜ਼ਾ) ਜਾਣਕਾਰੀ ਅਤੇ ਅਡਵਾਈਜ਼ਰੀ ਲਈ ਕਿਰਪਾ ਕਰਕੇ ਨਿਯਮਿਤ ਰੂਪ ’ਚ ਇੱਥੇ ਜਾਓ: https://www.mohfw.gov.in/ ਅਤੇ @MoHFW_INDIA
ਕੋਵਿਡ–19 ਨਾਲ ਸਬੰਧਿਤ ਤਕਨੀਕੀ ਸੁਆਲ technicalquery.covid19[at]gov[dot]in ਉੱਤੇ ਅਤੇ ਹੋਰ ਸੁਆਲ ncov2019[at]gov[dot]in ਅਤੇ ਹੋਰ ਪ੍ਰਸ਼ਨ ncov2019[at]gov[dot]in ਅਤੇ @CovidIndiaSeva ਉੱਤੇ ਈਮੇਲ ਰਾਹੀਂ ਭੇਜੇ ਜਾ ਸਕਦੇ ਹਨ।
ਕੋਵਿਡ–19 ਬਾਰੇ ਕਿਸੇ ਵੀ ਤਰ੍ਹਾਂ ਦੇ ਸੁਆਲ ਹੋਣ, ਤਾਂ ਕਿਰਪਾ ਕਰਕੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਹੈਲਪਲਾਈਨ ਨੰਬਰ: +91-11-23978046 ਜਾਂ 1075 (ਟੋਲ–ਫ਼੍ਰੀ) ਜਾਂ 1075 (ਟੋਲ–ਫ਼੍ਰੀ) ਉੱਤੇ ਕਾਲ ਕਰੋ। ਕੋਵਿਡ–19 ਬਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹੈਲਪਲਾਈਨ ਨੰਬਰਾਂ ਦੀ ਸੂਚੀ ਵੀ ਇੱਥੇ ਉਪਲਬਧ ਹੈ https://www.mohfw.gov.in/pdf/coronvavirushelplinenumber.pdf
****
ਐੱਮਵੀ/ਐੱਸਜੀ
(Release ID: 1631826)
Visitor Counter : 233
Read this release in:
Bengali
,
English
,
Urdu
,
Hindi
,
Marathi
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam