ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਨਿਰਦੇਸ਼ ਅਨੁਸਾਰ ਦਿੱਲੀ ਦੇ ਸਾਰੇ ਕੋਵਿਡ ਹਸਪਤਾਲਾਂ ਨੇ ਕੋਵਿਡ ਸੰਕ੍ਰਮਣ ਤੋਂ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਦੇ ਅੰਤਿਮ ਸੰਸਕਾਰ ਨੂੰ ਗਤੀ ਦਿੱਤੀ

प्रविष्टि तिथि: 16 JUN 2020 8:36PM by PIB Chandigarh

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਨਿਰਦੇਸ਼ ਅਨੁਸਾਰ ਦਿੱਲੀ ਦੇ ਸਾਰੇ (ਕੇਂਦਰੀ / ਰਾਜ / ਨਿਜੀ)  ਹਸਪਤਾਲਾਂ ਨੇ 14 ਜੂਨ ਨੂੰ ਕੇਂਦਰੀ ਗ੍ਰਹਿ ਮੰਤਰੀ ਦੀ ਪ੍ਰਧਾਨਗੀ ਵਿੱਚ ਹੋਈ ਬੈਠਕ ਵਿੱਚ ਕੀਤੇ ਗਏ ਫ਼ੈਸਲੇ ਅਨੁਸਾਰ ਕੋਵਿਡ ਸੰਕ੍ਰਮਣ ਤੋਂ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਦੇ ਅੰਤਿਮ ਸੰਸਕਾਰ ਨੂੰ ਗਤੀ ਦੇਣ ਦਾ ਕੰਮ ਕੀਤਾ ਅਤੇ ਇਸ ਕ੍ਰਮ ਵਿੱਚ ਸਾਰੇ ਹਸਪਤਾਲਾਂ ਨੇ ਕੋਵਿਡ ਦੀ ਵਜ੍ਹਾ ਨਾਲ ਜਾਨ ਗਵਾਉਣ ਵਾਲੇ ਜ਼ਿਆਦਾਤਰ ਲੋਕਾਂ ਦਾ ਉਨ੍ਹਾਂ ਦੇ ਪਰਿਜਨਾਂ ਅਤੇ ਰਿਸ਼ਤੇਦਾਰਾਂ ਦੀ ਸਹਿਮਤੀ / ਹਾਜਰੀ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ। 

 

ਸਿਰਫ 36 ਮ੍ਰਿਤਕਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਨੇੜੇ ਸਬੰਧੀ ਦੇ ਦਿੱਲੀ ਵਿੱਚ ਨਾ ਹੋਣ ਦੀ ਵਜ੍ਹਾ ਨਾਲ ਬਾਕੀ ਹੈ ਜੋ ਕੱਲ੍ਹ ਤੱਕ ਕਰ ਦਿੱਤਾ ਜਾਵੇਗਾ। ਇਸ ਦੇ ਬਾਅਦ ਅੰਤਿਮ ਸੰਸਕਾਰ ਵਿੱਚ ਕੋਈ ਦੇਰੀ ਨਾ ਹੋਵੇ ਇਸ ਦੇ ਲਈ ਵੀ ਗ੍ਰਹਿ ਮੰਤਰਾਲੇ ਨੇ ਸਾਰੇ ਹਸਪਤਾਲਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ।

 

*****

ਐੱਨਡਬਲਿਊ/ਆਰਕੇ/ਪੀਕੇ/ਏਡੀ/ਡੀਡੀ


(रिलीज़ आईडी: 1632020) आगंतुक पटल : 307
इस विज्ञप्ति को इन भाषाओं में पढ़ें: English , Urdu , Urdu , Marathi , हिन्दी , Manipuri , Bengali , Assamese , Odia , Tamil , Telugu