ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਬਾਰੇ ਅੱਪਡੇਟਸ
ਰਿਕਵਰੀ ਰੇਟ ਸੁਧਰ ਕੇ 52.8% ਹੋਇਆ
Posted On:
17 JUN 2020 2:06PM by PIB Chandigarh
ਪਿਛਲੇ 24 ਘੰਟਿਆਂ ਦੇ ਦੌਰਾਨ ਕੋਵਿਡ-19 ਦੇ 6922 ਰੋਗੀ ਠੀਕ ਹੋਏ। ਹੁਣ ਤੱਕ ਕੁੱਲ 1,86,934 ਰੋਗੀ ਕੋਵਿਡ-19 ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਰਿਕਵਰੀ ਰੇਟ ਵਧਕੇ 52.80% ਤੱਕ ਪਹੁੰਚ ਗਿਆ ਹੈ। ਵਰਤਮਾਨ ਵਿੱਚ, ਕੋਵਿਡ-19 ਦੇ ਕੁੱਲ 1,55,227 ਐਕਟਿਵ ਕੇਸ ਮੈਡੀਕਲ ਨਿਗਰਾਨੀ ਵਿੱਚ ਹਨ।
ਸਰਕਾਰੀ ਪ੍ਰਯੋਗਸ਼ਾਲਾਵਾਂ ਦੀ ਸੰਖਿਆ 674 ਅਤੇ ਪ੍ਰਾਈਵੇਟ ਪ੍ਰਯੋਗਸ਼ਾਲਾਵਾਂ ਦੀ ਸੰਖਿਆ 250 (ਕੁੱਲ 924) ਤੱਕ ਵਧਾ ਦਿੱਤੀ ਗਈ ਹੈ। ਬ੍ਰੇਕ-ਅੱਪ ਨਿਮਨਲਿਖਿਤ ਹੈ;
ਰੀਅਲ ਟਾਈਮ ਆਰਟੀ ਪੀਸੀਆਰ ਅਧਾਰਿਤ ਟੈਸਟਿੰਗ ਪ੍ਰਯੋਗਸ਼ਾਲਾਵਾਂ: 535 (ਸਰਕਾਰੀ: 347 + ਪ੍ਰਾਈਵੇਟ : 188)
ਟਰੂਨੈਟ ਅਧਾਰਿਤ ਟੈਸਟਿੰਗ ਪ੍ਰਯੋਗਸ਼ਾਲਾਵਾਂ : 316 (ਸਰਕਾਰੀ : 302 + ਪ੍ਰਾਈਵੇਟ : 14)
ਸੀਬੀਐੱਨਏਏਟੀ ਅਧਾਰਿਤ ਟੈਸਟਿੰਗ ਪ੍ਰਯੋਗਸ਼ਾਲਾਵਾਂ : 73 (ਸਰਕਾਰੀ : 25 + ਪ੍ਰਾਈਵੇਟ : 48)
ਪਿਛਲੇ 24 ਘੰਟਿਆਂ ਵਿੱਚ, 1,63,187 ਸੈਂਪਲ ਟੈਸਟ ਕੀਤੇ ਗਏ ਸਨ। ਹੁਣ ਤੱਕ ਟੈਸਟ ਕੀਤੇ ਸੈਂਪਲਾਂ ਦੀ ਸੰਖਿਆ 60,84,256 ਹੈ।
ਕੋਵਿਡ–19 ਨਾਲ ਸਬੰਧਿਤ ਤਕਨੀਕੀ ਮਾਮਲਿਆਂ ’ਤੇ ਹਰ ਤਰ੍ਹਾਂ ਦੀ ਸਹੀ ਤੇ ਅੱਪਡੇਟਡ (ਤਾਜ਼ਾ) ਜਾਣਕਾਰੀ ਅਤੇ ਅਡਵਾਈਜ਼ਰੀ ਲਈ ਕਿਰਪਾ ਕਰਕੇ ਨਿਯਮਿਤ ਰੂਪ ’ਚ ਇੱਥੇ ਜਾਓ: https://www.mohfw.gov.in/ ਅਤੇ @MoHFW_INDIA
ਕੋਵਿਡ–19 ਨਾਲ ਸਬੰਧਿਤ ਤਕਨੀਕੀ ਸੁਆਲ technicalquery.covid19[at]gov[dot]in ਉੱਤੇ ਅਤੇ ਹੋਰ ਸੁਆਲ ncov2019[at]gov[dot]in ਅਤੇ ਹੋਰ ਪ੍ਰਸ਼ਨ ncov2019[at]gov[dot]in ਅਤੇ @CovidIndiaSeva ਉੱਤੇ ਈਮੇਲ ਰਾਹੀਂ ਭੇਜੇ ਜਾ ਸਕਦੇ ਹਨ।
ਕੋਵਿਡ–19 ਬਾਰੇ ਕਿਸੇ ਵੀ ਤਰ੍ਹਾਂ ਦੇ ਸੁਆਲ ਹੋਣ, ਤਾਂ ਕਿਰਪਾ ਕਰਕੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਹੈਲਪਲਾਈਨ ਨੰਬਰ: +91-11-23978046 ਜਾਂ 1075 (ਟੋਲ–ਫ਼੍ਰੀ) ਜਾਂ 1075 (ਟੋਲ–ਫ਼੍ਰੀ) ਉੱਤੇ ਕਾਲ ਕਰੋ। ਕੋਵਿਡ–19 ਬਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹੈਲਪਲਾਈਨ ਨੰਬਰਾਂ ਦੀ ਸੂਚੀ ਵੀ ਇੱਥੇ ਉਪਲਬਧ ਹੈ https://www.mohfw.gov.in/pdf/coronvavirushelplinenumber.pdf
****
ਐੱਮਵੀ/ਐੱਸਜੀ
(Release ID: 1632110)
Visitor Counter : 258
Read this release in:
Bengali
,
English
,
Urdu
,
Hindi
,
Marathi
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam