ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਹਾਮਹਿਮ ਜਸਟਿਨ ਟਰੂਡੋ ਦਰਮਿਆਨ ਫ਼ੋਨ ’ਤੇ ਗੱਲਬਾਤ ਹੋਈ

Posted On: 16 JUN 2020 10:27PM by PIB Chandigarh

 

ਪ੍ਰਧਾਨ ਮੰਤਰੀ ਨੇ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਜਸਟਿਨ ਟਰੂਡੋ ਨਾਲ ਫ਼ੋਨ ’ਤੇ ਗੱਲਬਾਤ ਕੀਤੀ।

ਆਗੂਆਂ ਨੇ ਇੱਕ ਦੂਜੇ ਨੂੰ ਆਪਣੇ ਦੇਸ਼ਾਂ ਵਿੱਚ ਕੋਵਿਡ - 19 ਮਹਾਮਾਰੀ ਸਬੰਧੀ ਪੈਦਾ ਹੋਈ ਸਥਿਤੀ ਬਾਰੇ ਅੱਪਡੇਟ ਕੀਤਾ ਅਤੇ ਸਿਹਤ ਤੇ ਆਰਥਿਕ ਸੰਕਟ ਨੂੰ ਹੱਲ ਕਰਨ ਲਈ ਅੰਤਰਰਾਸ਼ਟਰੀ ਸਹਿਯੋਗ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ।

ਉਨ੍ਹਾਂ ਨੇ ਸਹਿਮਤੀ ਪ੍ਰਗਟਾਈ ਕਿ ਭਾਰਤ-ਕੈਨੇਡਾ ਦੀ ਭਾਈਵਾਲੀ ਕੋਵਿਡ ਤੋਂ ਬਾਅਦ ਦੀ ਦੁਨੀਆ ਵਿੱਚ ਚੰਗੀ ਤਾਕਤ ਬਣ ਸਕਦੀ ਹੈ, ਜਿਸ ਵਿੱਚ ਵਿਸ਼ਵਵਿਆਪੀ ਵਾਰਤਾਲਾਪ ਵਿੱਚ ਮਾਨਵਤਾਵਾਦੀ ਕਦਰਾਂ-ਕੀਮਤਾਂ ਨੂੰ ਅੱਗੇ ਵਧਾਉਣਾ ਵੀ ਸ਼ਾਮਲ ਹੈ।

ਆਗੂਆਂ ਨੇ ਵਿਸ਼ਵ ਸਿਹਤ ਸੰਗਠਨ ਸਮੇਤ ਬਹੁਪੱਖੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਸਿਹਤ, ਸਮਾਜਿਕ, ਆਰਥਿਕ ਅਤੇ ਰਾਜਨੀਤਕ ਮੁੱਦਿਆਂ ’ਤੇ ਵੱਖ-ਵੱਖ ਅੰਤਰਰਾਸ਼ਟਰੀ ਪੱਧਰ ’ਤੇ ਮਿਲ ਕੇ ਕੰਮ ਕਰਨ ਲਈ ਸਹਿਮਤੀ ਪ੍ਰਗਟਾਈ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਪਿਛਲੇ ਦਿਨੀਂ ਕੈਨੇਡੀਅਨ ਅਧਿਕਾਰੀਆਂ ਦੁਆਰਾ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਨੂੰ ਦਿੱਤੀ ਗਈ ਸਹਾਇਤਾ ਅਤੇ ਉਨ੍ਹਾਂ ਨੂੰ ਭਾਰਤ ਵਾਪਸ ਭੇਜਣ ਦੀ ਸੁਵਿਧਾ ਲਈ ਉਨ੍ਹਾਂ ਦੀ ਨਿੱਘੀ ਪ੍ਰਸ਼ੰਸਾ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਟਰੂਡੋ ਨੇ ਇਸੇ ਤਰ੍ਹਾਂ ਕੈਨੇਡੀਅਨ ਨਾਗਰਿਕਾਂ ਦੀ ਭਾਰਤ ਤੋਂ ਵਾਪਸੀ ਦੀ ਸੁਵਿਧਾ ’ਤੇ ਖੁਸ਼ੀ ਪ੍ਰਗਟਾਈ।

ਦੋਵੇਂ ਆਗੂ ਆਉਣ ਵਾਲੇ ਦਿਨਾਂ ਵਿੱਚ ਆਪਸੀ ਵਿਚਾਰ-ਵਟਾਂਦਰੇ ਜਾਰੀ ਰੱਖਣ ਲਈ ਸਹਿਮਤ ਹੋਏ। ਦੋਵੇਂ ਸਹਿਮਤ ਹੋਏ ਕਿ ਉਨ੍ਹਾਂ ਦੀਆਂ ਵੱਡੀਆਂ ਅਰਥਵਿਵਸਥਾਵਾਂ ਦੀਆਂ ਲੋਕਤਾਂਤਰਿਕ ਕਦਰਾਂ-ਕੀਮਤਾਂ ਹਨ ਅਤੇ ਭਾਰਤ ਤੇ ਕੈਨੇਡਾ ਦਾ ਬਹੁਤ ਸਾਰੇ ਆਲਮੀ ਮੁੱਦਿਆਂ ’ਤੇ ਕੁਦਰਤੀ ਮੇਲ ਹੈ।


*****


ਵੀਆਰਆਰਕੇ / ਵੀਜੇ


(Release ID: 1632240) Visitor Counter : 223