ਪ੍ਰਧਾਨ ਮੰਤਰੀ ਦਫਤਰ
ਗ੍ਰਾਮੀਣ ਭਾਰਤ ਵਿੱਚ ਆਜੀਵਿਕਾ ਦੇ ਅਵਸਰਾਂ ਨੂੰ ਵਧਾਉਣ ਲਈ ਪ੍ਰਧਾਨ ਮੰਤਰੀ ਮੋਦੀ 20 ਜੂਨ ਨੂੰ ਗ਼ਰੀਬ ਕਲਿਆਣ ਰੋਜਗਾਰ ਅਭਿਯਾਨ ਦੀ ਸ਼ੁਰੂਆਤ ਕਰਨਗੇ
6 ਰਾਜਾਂ ਦੇ 116 ਜ਼ਿਲ੍ਹਿਆਂ ਵਿੱਚ 125 ਦਿਨਾਂ ਦਾ ਇਹ ਅਭਿਯਾਨ ਪ੍ਰਵਾਸੀ ਮਜ਼ਦੂਰਾਂ ਦੀ ਸਹਾਇਤਾ ਲਈ ਮਿਸ਼ਨ ਮੋਡ ਵਿੱਚ ਚਲਾਇਆ ਜਾਵੇਗਾ
ਇਸ ਅਭਿਯਾਨ ਦੇ ਤਹਿਤ ਰੋਜ਼ਗਾਰ ਦੇ ਅਵਸਰਾਂ ਨੂੰ ਵਧਾਉਣ ਦੇ ਨਾਲ ਹੀ ਸਥਾਈ ਬੁਨਿਆਦੀ ਢਾਂਚਾ ਤਿਆਰ ਕੀਤਾ ਜਾਵੇਗਾ
ਗ਼ਰੀਬ ਕਲਿਆਣ ਰੋਜਗਾਰ ਅਭਿਯਾਨ ਦੇ ਤਹਿਤ 50,000 ਕਰੋੜ ਰੁਪਏ ਦੇ ਜਨਤਕ ਕਾਰਜ ਕਰਵਾਏ ਜਾਣਗੇ
Posted On:
18 JUN 2020 9:24AM by PIB Chandigarh
ਵਾਪਸ ਆਏ ਪ੍ਰਵਾਸੀ ਮਜ਼ਦੂਰਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਸਸ਼ਕਤ ਬਣਾਉਣ ਅਤੇ ਆਜੀਵਿਕਾ ਦੇ ਅਵਸਰ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਨੇ ਇੱਕ ਵਿਆਪਕ ਗ੍ਰਾਮੀਣ ਜਨਤਕ ਕਾਰਜ ਯੋਜਨਾ ‘ਗ਼ਰੀਬ ਕਲਿਆਣ ਰੋਜਗਾਰ ਅਭਿਯਾਨ’ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ 20 ਜੂਨ, 2020 ਨੂੰ ਸਵੇਰੇ 11 ਵਜੇ ਬਿਹਾਰ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਵੀਡੀਓ ਕਾਨਫਰੰਸਿੰਗ ਜ਼ਰੀਏ ਇਸ ਅਭਿਯਾਨ ਦੀ ਸ਼ੁਰੂਆਤ ਕਰਨਗੇ। ਇਹ ਅਭਿਯਾਨ ਬਿਹਾਰ ਦੇ ਖਗੜੀਆ (Khagaria) ਜ਼ਿਲ੍ਹੇ ਦੇ ਗ੍ਰਾਮ - ਤੇਲਿਹਾਰ, ਬਲਾਕ- ਬੇਲਦੌਰ ਤੋਂ ਲਾਂਚ ਕੀਤਾ ਜਾਵੇਗਾ। ਅੱਗੇ ਪੰਜ ਹੋਰ ਰਾਜਾਂ ਦੇ ਮੁੱਖ ਮੰਤਰੀ ਅਤੇ ਸਬੰਧਿਤ ਮੰਤਰਾਲਿਆਂ ਦੇ ਕੇਂਦਰੀ ਮੰਤਰੀ ਵੀ ਇਸ ਵਰਚੁਅਲ ਲਾਂਚ ਵਿੱਚ ਹਿੱਸਾ ਲੈਣਗੇ। ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਸਮਾਜਿਕ ਦੂਰੀ ਦੇ ਨਿਯਮਾਂ ਦਾ ਪਾਲਣ ਕਰਦੇ ਹੋਏ 6 ਰਾਜਾਂ ਦੇ 116 ਜ਼ਿਲ੍ਹਿਆਂ ਦੇ ਪਿੰਡ ਜਨਤਕ ਸੇਵਾ ਕੇਂਦਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਜ਼ਰੀਏ ਇਸ ਪ੍ਰੋਗਰਾਮ ਵਿੱਚ ਜੁੜਨਗੇ।
125 ਦਿਨਾਂ ਦਾ ਇਹ ਅਭਿਯਾਨ ਮਿਸ਼ਨ ਮੋਡ ਵਿੱਚ ਚਲਾਇਆ ਜਾਵੇਗਾ। 50 ਹਜ਼ਾਰ ਕਰੋੜ ਰੁਪਏ ਦੇ ਫੰਡ ਨਾਲ ਇੱਕ ਪਾਸੇ ਪ੍ਰਵਾਸੀ ਮਜ਼ਦੂਰਾਂ ਨੂੰ ਰੋਜ਼ਗਾਰ ਦੇਣ ਲਈ ਕਈ ਤਰ੍ਹਾਂ ਦੇ 25 ਕਾਰਜਾਂ ਦਾ ਤੇਜ਼ ਅਤੇ ਕੇਂਦ੍ਰਿਤ (ਫੋਕਸਡ) ਲਾਗੂਕਰਨ ਹੋਵੇਗਾ, ਤਾਂ ਦੂਜੇ ਪਾਸੇ ਦੇਸ਼ ਦੇ ਗ੍ਰਾਮੀਣ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦਾ ਨਿਰਮਾਣ ਕੀਤਾ ਜਾਵੇਗਾ।
ਕੁੱਲ 116 ਜ਼ਿਲ੍ਹਿਆਂ ਦੇ 25 ਹਜ਼ਾਰ ਤੋਂ ਜ਼ਿਆਦਾ ਪਰਤੇ ਪ੍ਰਵਾਸੀ ਮਜ਼ਦੂਰਾਂ ਵਾਲੇ ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਝਾਰਖੰਡ ਅਤੇ ਓਡੀਸ਼ਾ ਇਨ੍ਹਾਂ 6 ਰਾਜਾਂ ਨੂੰ ਇਸ ਅਭਿਯਾਨ ਲਈ ਚੁਣਿਆ ਗਿਆ ਹੈ, ਜਿਨ੍ਹਾਂ 27 ਖਾਹਿਸ਼ੀ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਦੇ ਲਗਭਗ ਦੋ ਤਿਹਾਈ ਅਜਿਹੇ ਪ੍ਰਵਾਸੀ ਮਜ਼ਦੂਰਾਂ ਨੂੰ ਲਾਭ ਹੋਣ ਦਾ ਅਨੁਮਾਨ ਹੈ।
ਇਹ ਅਭਿਯਾਨ 12 ਵਿਭਿੰਨ ਮੰਤਰਾਲਿਆਂ / ਵਿਭਾਗਾਂ ਗ੍ਰਾਮੀਣ ਵਿਕਾਸ, ਪੰਚਾਇਤੀ ਰਾਜ, ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ, ਖਾਣਾਂ, ਪੇਅਜਲ ਅਤੇ ਸਵੱਛਤਾ, ਵਾਤਾਵਰਣ, ਰੇਲਵੇ, ਪੈਟਰੋਲੀਅਮ ਅਤੇ ਕੁਦਰਤੀ ਗੈਸ, ਨਵੀਂ ਅਤੇ ਅਖੁੱਟ ਊਰਜਾ, ਸੀਮਾ ਸੜਕ, ਦੂਰਸੰਚਾਰ ਅਤੇ ਖੇਤੀਬਾੜੀ ਦਾ ਇੱਕ ਤਾਲਮੇਲੀ ਪ੍ਰਯਤਨ ਹੋਵੇਗਾ।
*****
ਵੀਆਰਆਰਕੇ/ਵੀਜੇ
(Release ID: 1632392)
Read this release in:
Urdu
,
English
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam