ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ– 19 ਬਾਰੇ ਅੱਪਡੇਟਸ
ਕੁੱਲ 2,13,830 ਰੋਗੀ ਕੋਵਿਡ-19 ਤੋਂ ਠੀਕ ਹੋ ਚੁੱਕੇ ਹਨ
ਰਿਕਵਰੀ ਦਰ ਸੁਧਰ ਕੇ 54.13% ‘ਤੇ ਪਹੁੰਚੀ
Posted On:
20 JUN 2020 3:35PM by PIB Chandigarh
ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 9,120 ਰੋਗੀਆਂ ਦੇ ਠੀਕ ਹੋਣ ਦੀ ਪੁਸ਼ਟੀ ਦੇ ਨਾਲ ਹੁਣ ਤੱਕ ਕੋਵਿਡ-19 ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ 2,13,830 ਹੋ ਗਈ ਹੈ। ਇਸ ਦੀ ਵਜ੍ਹਾ ਨਾਲ ਰੋਗੀਆਂ ਦੇ ਠੀਕ ਹੋਣ (ਰਿਕਵਰੀ) ਦੀ ਦਰ ਵਧਕੇ 54.13% ਹੋ ਗਈ ਹੈ।
ਵਰਤਮਾਨ ਵਿੱਚ 1,68,269 ਐਕਟਿਵ ਕੇਸ ਮੈਡੀਕਲ ਦੇਖ-ਰੇਖ ਵਿੱਚ ਹਨ।
ਸਰਕਾਰੀ ਲੈਬਾਂ ਦੀ ਸੰਖਿਆ ਵਧਾ ਕੇ 715 ਅਤੇ ਪ੍ਰਾਈਵੇਟ ਲੈਬਾਂ ਦੀ ਸੰਖਿਆ ਵਧਾ ਕੇ 259 (ਕੁੱਲ 974) ਕਰ ਦਿੱਤੀ ਗਈ ਹੈ। ਇਨ੍ਹਾਂ ਦਾ ਵੇਰਵਾ ਇਸ ਤਰ੍ਹਾਂ ਹੈ:
• ਰੀਅਲ-ਟਾਈਮ ਆਰਟੀ ਪੀਸੀਆਰ ਅਧਾਰਿਤ ਟੈਸਟਿੰਗ ਲੈਬਸ : 543 (ਸਰਕਾਰੀ : 350 + ਪ੍ਰਾਈਵੇਟ : 193)
• ਟਰੂ ਐੱਨਏਟੀ ਅਧਾਰਿਤ ਟੈਸਟਿੰਗ ਲੈਬਸ : 356 (ਸਰਕਾਰੀ : 338 + ਪ੍ਰਾਈਵੇਟ : 18 )
• ਸੀਬੀਐੱਨਏਏਟੀ ਅਧਾਰਿਤ ਟੈਸਟਿੰਗ ਲੈਬਸ : 75 ( ਸਰਕਾਰੀ : 27 + ਪ੍ਰਾਈਵੇਟ : 48 )
ਪਿਛਲੇ 24 ਘੰਟਿਆਂ ਵਿੱਚ 1,76,959 ਨਮੂਨਿਆਂ ਦੀ ਜਾਂਚ ਕੀਤੀ ਗਈ। ਇਸ ਤਰ੍ਹਾਂ ਹੁਣ ਤੱਕ ਜਾਂਚੇ ਗਏ ਨਮੂਨਿਆਂ ਦੀ ਕੁੱਲ ਸੰਖਿਆ 64,26,627 ਹੋ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ 1,89,869 ਸੈਂਪਲ ਟੈਸਟ ਕੀਤੇ ਗਏ। ਇਸ ਤਰ੍ਹਾਂ ਹੁਣ ਤੱਕ ਕੁੱਲ 66,16,496 ਸੈਂਪਲਾਂ ਦੇ ਟੈਸਟ ਕੀਤੇ ਗਏ ਹਨ।
ਕੋਵਿਡ–19 ਨਾਲ ਸਬੰਧਿਤ ਤਕਨੀਕੀ ਮਾਮਲਿਆਂ ’ਤੇ ਹਰ ਤਰ੍ਹਾਂ ਦੀ ਸਹੀ ਤੇ ਅੱਪਡੇਟਡ (ਤਾਜ਼ਾ) ਜਾਣਕਾਰੀ ਅਤੇ ਅਡਵਾਈਜ਼ਰੀ ਲਈ ਕਿਰਪਾ ਕਰਕੇ ਨਿਯਮਿਤ ਰੂਪ ’ਚ ਇੱਥੇ ਜਾਓ: https://www.mohfw.gov.in/ ਅਤੇ @MoHFW_INDIA.
ਕੋਵਿਡ–19 ਨਾਲ ਸਬੰਧਿਤ ਤਕਨੀਕੀ ਸੁਆਲ technicalquery.covid19[at]gov[dot]in ਉੱਤੇ ਅਤੇ ਹੋਰ ਸੁਆਲ ncov2019[at]gov[dot]in ਅਤੇ ਹੋਰ ਪ੍ਰਸ਼ਨ ncov2019[at]gov[dot]in ਅਤੇ @CovidIndiaSeva ਉੱਤੇ ਈਮੇਲ ਰਾਹੀਂ ਭੇਜੇ ਜਾ ਸਕਦੇ ਹਨ।
ਕੋਵਿਡ–19 ਬਾਰੇ ਕਿਸੇ ਵੀ ਤਰ੍ਹਾਂ ਦੇ ਸੁਆਲ ਹੋਣ, ਤਾਂ ਕਿਰਪਾ ਕਰਕੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਹੈਲਪਲਾਈਨ ਨੰਬਰ: +91-11-23978046 ਜਾਂ 1075 (ਟੋਲ–ਫ਼੍ਰੀ) ਜਾਂ 1075 (ਟੋਲ–ਫ਼੍ਰੀ) ਉੱਤੇ ਕਾਲ ਕਰੋ। ਕੋਵਿਡ–19 ਬਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹੈਲਪਲਾਈਨ ਨੰਬਰਾਂ ਦੀ ਸੂਚੀ ਵੀ ਇੱਥੇ ਉਪਲਬਧ ਹੈ https://www.mohfw.gov.in/pdf/coronvavirushelplinenumber.pdf
****
ਐੱਮਵੀ/ਐੱਸਜੀ
(Release ID: 1633059)
Read this release in:
English
,
Hindi
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Malayalam