ਗ੍ਰਹਿ ਮੰਤਰਾਲਾ
ਮਿਜ਼ੋਰਮ ਵਿੱਚ ਆਏ ਭੁਚਾਲ ਦੇ ਬਾਅਦ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਰਾਜ ਦੇ ਮੁੱਖ ਮੰਤਰੀ ਨਾਲ ਗੱਲ ਕਰਕੇ ਸਥਿਤੀ ਦੀ ਸਮੀਖਿਆ ਕੀਤੀ
ਸ਼੍ਰੀ ਅਮਿਤ ਸ਼ਾਹ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਦੀ ਤਰਫੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ
ਕੇਂਦਰੀ ਗ੍ਰਹਿ ਮੰਤਰੀ ਨੇ ਰਾਜ ਦੇ ਲੋਕਾਂ ਦੀ ਸੁਰੱਖਿਆ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ
प्रविष्टि तिथि:
22 JUN 2020 9:08PM by PIB Chandigarh
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਮਿਜ਼ੋਰਮ ਵਿੱਚ ਆਏ ਭੁਚਾਲ ਦੇ ਬਾਅਦ ਰਾਜ ਦੇ ਮੁੱਖ ਮੰਤਰੀ ਸ਼੍ਰੀ ਜ਼ੋਰਮਥੰਗਾ ਨਾਲ ਗੱਲ ਕਰਕੇ ਸਥਿਤੀ ਦੀ ਸਮੀਖਿਆ ਕੀਤੀ। ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਕੇਂਦਰ ਸਰਕਾਰ ਦੀ ਤਰਫੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਸ਼੍ਰੀ ਅਮਿਤ ਸ਼ਾਹ ਨੇ ਰਾਜ ਦੇ ਲੋਕਾਂ ਦੀ ਸੁਰੱਖਿਆ ਅਤੇ ਸਲਾਮਤੀ ਦੀ ਕਾਮਨਾ ਵੀ ਕੀਤੀ।
ਮੁੱਖ ਮੰਤਰੀ ਸ਼੍ਰੀ ਜ਼ੋਰਮਥੰਗਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦਾ ਮਿਜ਼ੋਰਮ ਨੂੰ ਹਰ ਸੰਭਵ ਸਹਾਇਤਾ ਦੇਣ ਦੇ ਭਰੋਸੇ ਲਈ ਧੰਨਵਾਦ ਕੀਤਾ।
https://twitter.com/AmitShah/status/1274937072344682502
*****
ਐੱਨਡਬਲਿਊ/ਆਰਕੇ/ਪੀਕੇ/ਏਡੀ/ਡੀਡੀ
(रिलीज़ आईडी: 1633440)
आगंतुक पटल : 227