ਜਲ ਸ਼ਕਤੀ ਮੰਤਰਾਲਾ

ਰਾਜ ਵਿੱਚ ਜਲ ਜੀਵਨ ਮਿਸ਼ਨ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਕੇਂਦਰੀ ਜਲ ਸ਼ਕਤੀ ਮੰਤਰੀ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ

Posted On: 23 JUN 2020 3:31PM by PIB Chandigarh

ਕੇਂਦਰੀ ਜਲ ਸ਼ਕਤੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਰਾਜ ਵਿੱਚ ਜਲ ਜੀਵਨ ਮਿਸ਼ਨ (ਜੇਜੇਐੱਮ) ਦੀ ਧੀਮੀ ਪ੍ਰਗਤੀ 'ਤੇ ਆਪਣੀ ਚਿੰਤਾ ਜ਼ਾਹਰ ਕੀਤੀ ਹੈਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੁਆਰਾ ਪਿਛਲ਼ੇ ਸਾਲ ਸੁਤੰਤਰਤਾ ਦਿਵਸ ਮੌਕੇ ਭਾਸ਼ਣ ਵਿੱਚ ਕੀਤੀ ਗਈ ਘੋਸ਼ਣਾ ਤੋਂ ਬਾਅਦ ਰਾਜ ਜੇਜੇਐੱਮ ਨੂੰ ਲਾਗੂ ਕਰ ਰਹੇ ਹਨ ਜਿਸ ਦਾ ਉਦੇਸ਼ ਸਾਲ 2024 ਤੱਕ ਦੇਸ਼ ਦੇ ਹਰੇਕ ਗ੍ਰਾਮੀਣ ਪਰਿਵਾਰ ਨੂੰ ਕਾਰਜ਼ਸ਼ੀਲ ਘਰੇਲੂ ਟੂਟੀ ਕਨੈਕਸ਼ਨ (ਐੱਫਐੱਚਟੀਸੀਜ਼) ਪ੍ਰਦਾਨ ਕਰਵਉਣਾ ਹੈਇਹ ਮਿਸ਼ਨ ਗ੍ਰਾਮੀਣ ਮਹਿਲਾਵਾਂ ਖਾਸ ਕਰਕੇ ਲੜਕੀਆਂ ਨੂੰ ਸੁਰੱਖਿਆ ਅਤੇ ਉਨ੍ਹਾਂ ਦੀ ਮੁਸ਼ੱਕਤ ਘਟਾਕੇ ਮਾਣ ਪ੍ਰਦਾਨ ਕਰਨ ਦਾ ਇੱਕ ਸਾਧਨ ਹੈ

 

ਬਾਕੀ ਪਰਿਵਾਰਾਂ ਨੂੰ ਐੱਫਐੱਚਟੀਸੀ ਮਹੁੱਈਆ ਕਰਵਾਉਣ ਲਈ ਮੌਜੂਦਾ ਜਲ ਸਪਲਾਈ ਪ੍ਰਣਾਲੀਆਂ ਦੀ ਮੁੜ ਪ੍ਰਾਪਤੀ/ਵਾਧਾ ਕਰਨ 'ਤੇ ਧਿਆਨ ਕੇਂਦ੍ਰਿਤ ਕਰਦਿਆਂ ਜੇਜੇਐੱਮ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਉਚਿਤ ਯੋਜਨਾਬੰਦੀ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਰਾਜ ਦੁਆਰਾ  ਮੌਜੂਦਾ ਪਾਈਪ ਵਾਲੀਆਂ ਜਲ ਸਪਲਾਈ ਸਕੀਮਾਂ ਬਾਰੇ ਦੱਸੇ ਰਾਜ ਦੇ 655 ਪਿੰਡਾਂ ਵਿੱਚ ਤੁਰੰਤ ਕੰਮ ਕਰਨ ਲਈ ਮਿਸ਼ਨ ਮੋਡਵਿੱਚ ਧਿਆਨ ਦੇਣ ਤਾਕੀਦ ਕੀਤੀਇਸ ਦੇ ਨਾਲ ਹੀ ਖਾਹਿਸ਼ੀ ਜ਼ਿਲ੍ਹਿਆਂ, ਐੱਸਸੀ/ਐੱਸਟੀ ਆਬਾਦੀ ਵਾਲੇ ਪਿੰਡਾਂ/ਬਸਤੀਆਂ ਅਤੇ ਆਦਰਸ਼ ਗ੍ਰਾਮ ਯੋਜਨਾ ਦੇ ਤਹਿਤ ਚੁਣੇ ਪਿੰਡਾਂ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ

 

ਸ਼੍ਰੀ ਸ਼ੇਖਾਵਤ ਨੇ ਦੱਸਿਆ ਕਿ ਜਲ ਜੀਵਨ ਮਿਸ਼ਨ ਲਈ, ਭਾਰਤ ਸਰਕਾਰ ਦੁਆਰਾ ਮੁਹੱਈਆ ਕੀਤੇ ਗਏ ਘਰੇਲੂ ਟੂਟੀ ਕਨੈਕਸ਼ਨਾਂ ਅਤੇ ਉਪਲੱਬਧ ਫੰਡਾਂ ਦੀ ਵਰਤੋਂ ਦੇ ਅਧਾਰ 'ਤੇ ਫੰਡ ਮੁਹੱਈਆ ਕਰਵਾਏ ਜਾਂਦੇ ਹਨਸਾਲ 2019-20 ਵਿੱਚ 23525 ਘਰਾਂ ਨੂੰ ਟੂਟੀ ਕਨੈਕਸ਼ਨ ਦੇਣ ਦੇ ਟੀਚੇ ਦੇ ਮੁਕਾਬਲੇ ਸਿਰਫ 15878 ਟੂਟੀ ਕਨੈਕਸ਼ਨ ਹੀ ਦਿੱਤੇ ਗਏ ਸਨਇਸ ਤੋਂ ਇਲਾਵਾ, ਮਿਜ਼ੋਰਮ ਨੂੰ 2019-20 ਵਿੱਚ 39.87 ਕਰੋੜ ਰੁਪਏ ਐਲੋਕੇਟ ਕੀਤੇ ਗਏ ਸਨ,ਪ੍ਰਦਰਸ਼ਨ ਗਰਾਂਟ ਦੇ ਨਾਲ, ਕੁੱਲ 68.05 ਕਰੋੜ ਜਾਰੀ ਕੀਤੇ ਗਏ ਜਿਸ ਵਿੱਚੋਂ ਰਾਜ ਨੇ ਸਿਰਫ 37.41 ਰੁਪਏ ਹੀ ਖਰਚੇ, 30.78 ਕਰੋੜ ਬਿਨਾ ਖਰਚੇ ਰਹਿ ਗਏ ਮਿਜ਼ੋਰਮ ਲਈ 2020-21 ਵਿੱਚ ਐਲੋਕੇਸ਼ਨ ਵਧਾ ਕੇ 79.30 ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ 30.78 ਕਰੋੜ ਦੇ ਸ਼ੁਰੂਆਤੀ ਬਕਾਏ ਦੇ ਨਾਲ ਮਿਜ਼ੋਰਮ ਨੂੰ 110.08 ਕਰੋੜ ਰੁਪਏ ਦੇ ਕੇਂਦਰੀ ਫੰਡਾਂ ਦੀ ਉਪਲੱਬਧਤਾ ਦਾ ਭਰੋਸਾ ਦਿੱਤਾ ਗਿਆ ਹੈਰਾਜ ਦੇ ਮੈਚਿੰਗ ਸ਼ੇਅਰ ਨਾਲ ਰਾਜ ਕੋਲ 2020-21 ਦੌਰਾਨ ਜੇਜੇਐੱਮ ਨੂੰ ਲਾਗੂ ਕਰਨ ਲਈ 122.30 ਕਰੋੜ ਰੁਪਏ ਹੋਣਗੇਕੇਂਦਰੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਹਰ ਗ੍ਰਾਮੀਣ ਘਰ ਨੂੰ ਪੀਣ ਯੋਗ ਪਾਣੀ ਦੀ ਸਪਲਾਈ ਕਰਨਾ ਰਾਸ਼ਟਰੀ ਤਰਜੀਹ ਹੈ ਅਤੇ ਰਾਜ ਨੂੰ ਟੀਚੇ ਨੂੰ ਨਿਰਧਾਰਿਤ ਸਮੇਂ ਵਿੱਚ ਪੂਰਾ ਕਰਨ ਲਈ ਯਤਨ ਕਰਨੇ ਚਾਹੀਦੇ ਹਨ

 

ਜਲ ਸਲਪਾਈ ਪ੍ਰਣਾਲੀਆਂ ਦੀ ਲੰਮੇ ਸਮੇਂ ਦੀ ਸਥਿਰਤਾ ਲਈ ਪਾਣੀ ਦੇ ਸਰੋਤਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੇਂਦਰੀ ਮੰਤਰੀ ਨੇ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਣਾਲੀਆਂ ਦੇ ਲੰਮੇ ਸਮੇਂ ਦੇ ਉਪਯੋਗ ਦੇ ਲਈ ਮੌਜੂਦਾ ਪੀਣ ਵਾਲੇ ਪਾਣੀ ਦੇ ਸਰੋਤਾਂ ਨੂੰ ਮਜ਼ਬੂਤ ਕਰਨ ਦੀ ਸਲਾਹ ਦਿੱਤੀ ਹੈ ਨੀਤੀ-ਨਿਰਮਾਣ, ਪਿੰਡ ਦੇ ਪੱਧਰ 'ਤੇ ਕੀਤਾ ਜਾਣਾ ਚਾਹੀਦਾ ਹੈ ਅਤੇ ਹਰੇਕ ਪਿੰਡ ਦੇ ਲਈ ਗਰਾਮ ਕਾਰਜ ਯੋਜਨਾ (ਵੀਏਪੀ) ਤਿਆਰ ਕੀਤੀ ਜਾਣੀ ਚਾਹੀਦੀ ਹੈਇਸ ਦੇ ਲਈ ਮਨਰੇਗਾ,ਐੱਸਬੀਐੱਸ,15ਵੇਂ ਵਿੱਤ ਕਮਿਸ਼ਨ ਦੀ ਗਰਾਂਟਾਂ,ਪੀਆਰਆਈਐੱਸ,ਸੀਏਐੱਮਪੀਏ,ਜ਼ਿਲ੍ਹਾ ਖਣਿਜ ਵਿਕਾਸ ਫੰਡ, ਲੋਕਲ ਏਰੀਆ ਵਿਕਾਸ ਫੰਡ ਆਦਿ ਦੇ ਸੰਸਾਧਨਾਂ ਦਾ ਉਪਯੋਗ ਕੀਤਾ ਜਾ ਸਕਦਾ ਹੈਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਸਥਾਨਕ ਗ੍ਰਾਮ ਭਾਈਚਾਰਾ/ਗ੍ਰਾਮ ਪੰਚਾਇਤਾਂ ਅਤੇ ਖਪਤਕਾਰ ਸਮੂਹਾਂ ਨੂੰ ਲੰਮੇ ਸਮੇ ਲਈ ਜਲ ਸੁਰੱਖਿਅਤ ਕਰਨ ਦੇ ਲਈ, ਜਲ ਸਪਲਾਈ ਪ੍ਰਣਾਲੀਆਂ ਦੀ ਯੋਜਨਾ,ਲਾਗੂ ਕਰਨ,ਪ੍ਰਬੰਧਨ,ਸੰਚਾਲਨ ਅਤੇ ਰੱਖ ਰਖਾਓ ਵਿੱਚ ਸ਼ਾਮਲ ਹੋਣ ਦੀ ਜ਼ਰੂਰਤ ਹੈਸਾਰੇ ਪਿੰਡਾਂ ਵਿੱਚ ਜਲ ਜੀਵਨ ਮਿਸ਼ਨ ਨੂੰ ਸਹੀ ਮਾਅਨਿਆਂ ਵਿੱਚ ਜਨ ਅੰਦੋਲਨ ਬਣਾਉਣ ਦੇ ਲਈ ਭਾਈਚਾਰੇ ਦੇ ਸਹਿਯੋਗ ਦੇ ਨਾਲ-ਨਾਲ ਆਈਈਸੀ ਮੁਹਿੰਮ ਨੂੰ ਜਾਰੀ ਰੱਖਣ ਦੀ ਜ਼ਰੂਰਤ ਹੈ

 

2020-21 ਵਿੱਚ ਮਿਜ਼ੋਰਮ ਨੂੰ ਪੰਚਾਇਤੀ ਰਾਜ ਸੰਸਥਾਵਾਂ (ਪੀਆਰਆਈ) ਲਈ 15ਵੇਂ ਵਿੱਤ ਕਮਿਸ਼ਨ ਦੀ ਗਰਾਂਟ ਵਜੋਂ 93 ਕਰੋੜ ਦੀ ਐਲੋਕੇਟ ਕੀਤੇ ਗਏ ਹੈ ਅਤੇ ਇਸ ਰਕਮ ਦਾ 50% ਲਾਜ਼ਮੀ ਤੌਰ 'ਤੇ ਜਲ ਸਪਲਾਈ ਅਤੇ ਸਵੱਛਤਾ ਲਈ ਵਰਤਿਆ ਜਾਣਾ ਹੈਸਵੱਛ ਭਾਰਤ ਮਿਸ਼ਨ (ਜੀ) ਦੇ ਤਹਿਤ ਮੁਹੱਈਆ ਕਰਵਾਏ ਗਏ ਫੰਡਾਂ ਦੀ ਵਰਤੋਂ ਗਰੇਅ ਵਾਟਰ ਟ੍ਰੀਟਮੈਂਟ ਅਤੇ ਦੁਬਾਰਾ ਵਰਤੋਂ ਦੇ ਕੰਮਾਂ ਲਈ ਕੀਤੀ ਜਾਣੀ ਹੈ

 

ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ, ਇਹ ਮਹੱਤਵਪੂਰਨ ਹੈ ਕਿ ਜਨਤਕ ਸਟੈਂਡ ਪੋਸਟ/ਜਨਤਕ ਜਲ ਸਰੋਤਾਂ 'ਤੇ ਲੋਕਾਂ ਦੀ ਭੀੜ ਨਾ ਹੋਵੇ ਮਿਜ਼ੋਰਮ ਦੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਸਾਰੇ ਪਿੰਡਾਂ ਵਿੱਚ ਘਰੇਲੂ ਟੂਟੀ ਕਨੈਕਸ਼ਨ ਪ੍ਰਦਾਨ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣਇਸ ਨਾਲ ਸਮਾਜਿਕ ਦੂਰੀ ਬਣਾਈ ਰੱਖਣ ਵਿੱਚ ਮਦਦ ਮਿਲੇਗੀ, ਸਥਾਨਕ ਲੋਕਾਂ ਨੂੰ ਰੋਜ਼ਗਾਰ ਮਿਲੇਗਾ ਅਤੇ ਗ੍ਰਾਮੀਣ ਅਰਥਵਿਵਸਥਾ ਨੂੰ ਪ੍ਰੋਤਸਾਹਨ ਦੇਣ ਵਿੱਚ ਸਹਾਇਤਾ ਮਿਲੇਗੀ

 

ਜਲ ਸ਼ਕਤੀ ਮੰਤਰੀ ਨੇ ਰਾਜ ਨੂੰ ਦਸੰਬਰ 2022 ਤੱਕ '100% ਐੱਫਐੱਚਟੀਸੀਜ਼ ਰਾਜ' ਬਣਾਉਣ ਵਿੱਚ ਆਪਣਾ ਸਮਰਥਨ ਦੇਣ ਦੇ ਲਈ ਮਿਜ਼ੋਰਮ ਦੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਅਤੇ ਉਹ ਛੇਤੀ ਹੀ ਵੀਡੀਓ ਕਾਨਫਰੰਸ ਜ਼ਰੀਏ ਮੁੱਖ ਮੰਤਰੀ ਨਾਲ ਜੇਜੇਐੱਮ ਯੋਜਨਾ ਅਤੇ ਇਸ ਦੇ ਲਾਗੂਕਰਨ ਬਾਰੇ ਚਰਚਾ ਕਰਨਾ ਚਾਹੁੰਦੇ ਹਨ

 

                                    

 *****

ਏਪੀਐੱਸ/ਪੀਕੇ


(Release ID: 1633763) Visitor Counter : 102