ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਤਮ ਨਿਰਭਰ ਉੱਤਰ ਪ੍ਰਦੇਸ਼ ਰੋਜਗਾਰ ਅਭਿਯਾਨ ਦਾ ਉਦਘਾਟਨ ਕੀਤਾ
Posted On:
26 JUN 2020 2:24PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਅੱਜ ਨਵੀਂ ਦਿੱਲੀ ਵਿੱਚ ਆਤਮ ਨਿਰਭਰ ਉੱਤਰ ਪ੍ਰਦੇਸ਼ ਰੋਜਗਾਰ ਅਭਿਯਾਨ ਦਾ ਉਦਘਾਟਨ ਕੀਤਾ। ਇਸ ਦੇ ਤਹਿਤ, ਪਲਾਇਨ ਕਰਕੇ ਆਏ ਮਜ਼ਦੂਰਾਂ ਨੂੰ ਰੋਜਗਾਰ ਦੇ ਅਵਸਰ ਪ੍ਰਦਾਨ ਕਰਨ ਦੇ ਨਾਲ ਸਥਾਨਕ ਉੱਦਮ ਨੂੰ ਹੁਲਾਰਾ ਦਿੱਤਾ ਜਾਵੇਗਾ।
ਇਸ ਅਵਸਰ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਕਾਰਨ ਹੋਣ ਵਾਲੀਆਂ ਕਠਿਨਾਈਆਂ ਨੂੰ ਪਾਰ ਕਰਨ ਵਿੱਚ ਹਰ ਕੋਈ ਸਮਰੱਥ ਹੋਵੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਤੱਕ ਇਸ ਦਾ ਕੋਈ ਟੀਕਾ ਨਹੀਂ ਮਿਲਦਾ ਹੈ, ਤੱਦ ਤੱਕ ਦੋ ਗਜ ਦੀ ਦੂਰੀ ਨੂੰ ਬਣਾਈ ਰੱਖਣਾ, ਚਿਹਰੇ ਨੂੰ ਮਾਸਕ ਨਾਲ ਢਕਣਾ ਸਭ ਤੋਂ ਚੰਗੀ ਸਾਵਧਾਨੀ ਹੈ।
ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਤਸੱਲੀ ਪ੍ਰਗਟਾਈ ਕਿ ਕਿਸ ਤਰ੍ਹਾਂ ਉੱਤਰ ਪ੍ਰਦੇਸ਼ ਨੇ ਆਪਦਾ ਨੂੰ ਅਵਸਰ ਵਿੱਚ ਬਦਲ ਦਿੱਤਾ ਹੈ, ਜਿਸ ਤਰ੍ਹਾਂ ਲੋਕ ਇਸ ਮਹਾਮਾਰੀ ਦੇ ਦੌਰਾਨ ਲਗੇ ਹੋਏ ਸਨ। ਉਨ੍ਹਾਂ ਨੇ ਕਿਹਾ ਕਿ ਹੋਰ ਰਾਜਾਂ ਨੂੰ ਵੀ ‘ਆਤਮ ਨਿਰਭਰ ਉੱਤਰ ਪ੍ਰਦੇਸ਼ ਰੋਜਗਾਰ ਅਭਿਯਾਨ’ ਤੋਂ ਬਹੁਤ ਕੁਝ ਸਿੱਖਣ ਨੂੰ ਮਿਲੇਗਾ ਅਤੇ ਇਸ ਤੋਂ ਪ੍ਰੇਰਿਤ ਹੋਣਗੇ।
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੁਆਰਾ ਦਿਖਾਏ ਗਏ ਸਾਹਸ ਅਤੇ ਬੁੱਧੀਮਾਨੀ ਦੀ ਸ਼ਲਾਘਾ ਕੀਤੀ, ਜਦੋਂ ਦੁਨੀਆ ਕੋਰੋਨਾ ਦੇ ਕਾਰਨ ਇਤਨੇ ਵੱਡੇ ਸੰਕਟ ਵਿੱਚ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਰਾਜ ਸਫ਼ਲ ਹੋਇਆ ਅਤੇ ਜਿਸ ਤਰ੍ਹਾਂ ਸਥਿਤੀ ਨੂੰ ਸੰਭਾਲ਼ਿਆ ਉਹ ਬੇਮਿਸਾਲ ਅਤੇ ਪ੍ਰਸ਼ੰਸਾਯੋਗ ਹੈ।
ਪ੍ਰਧਾਨ ਮੰਤਰੀ ਨੇ ਯੂਪੀ ਵਿੱਚ ਡਾਕਟਰਾਂ, ਅਰਧ ਚਿਕਿਤਸਾ ਕਰਮਚਾਰੀਆਂ, ਸਵੱਛਤਾ ਕਰਮਚਾਰੀਆਂ, ਪੁਲਿਸ, ਆਸ਼ਾਵਾਂ (ASHAs), ਆਂਗਨਵਾੜੀ ਵਰਕਰਾਂ, ਬੈਂਕਾਂ ਅਤੇ ਡਾਕਘਰਾਂ, ਟ੍ਰਾਂਸਪੋਰਟ ਸੇਵਾਵਾਂ, ਮਜ਼ਦੂਰਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ।
ਪ੍ਰਧਾਨ ਮੰਤਰੀ ਨੇ ਸੈਂਕੜੇ ਸ਼੍ਰਮਿਕ ਐਕਸਪੈੱਸ ਟ੍ਰੇਨਾਂ ਦੀ ਸੁਵਿਧਾ ਪ੍ਰਦਾਨ ਕਰਕੇ, ਰਾਜ ਦੇ ਪ੍ਰਵਾਸੀ ਸ਼੍ਰਮਿਕਾਂ ਨੂੰ ਵਾਪਸ ਲਿਆਉਣ ਲਈ ਉੱਤਰ ਪ੍ਰਦੇਸ਼ ਸਰਕਾਰ ਦੀ ਸ਼ਲਾਘਾ ਕੀਤੀ।
ਉਨ੍ਹਾਂ ਨੇ ਕਿਹਾ ਕਿ ਦੇਸ਼ ਭਰ ਤੋਂ 30 ਲੱਖ ਤੋਂ ਅਧਿਕ ਪ੍ਰਵਾਸੀ ਸ਼੍ਰਮਿਕ ਪਿਛਲੇ ਕੁਝ ਹਫ਼ਤਿਆਂ ਵਿੱਚ ਉੱਤਰ ਪ੍ਰਦੇਸ਼ ਵਿੱਚ ਆਪਣੇ ਪਿੰਡ ਪਰਤ ਆਏ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸਥਿਤੀ ਦੀ ਗੰਭੀਰਤਾ ਨੂੰ ਸਮਝਿਆ ਅਤੇ ਉਨ੍ਹਾਂ ਦੀ ਸਰਕਾਰ ਨੇ ਇਸ ਸਥਿਤੀ ਨੂੰ ਦੇਖਦੇ ਹੋਏ ਯੁੱਧ ਪੱਧਰ ‘ਤੇ ਕੰਮ ਕੀਤਾ।
ਪ੍ਰਧਾਨ ਮੰਤਰੀ ਨੇ ਯੂਪੀ ਸਰਕਾਰ ਦੇ ਬੇਮਿਸਾਲ ਕਾਰਜ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਸ ਨੇ ਸੁਨਿਸ਼ਚਿਤ ਕੀਤਾ ਕਿ ਕੋਈ ਗ਼ਰੀਬ ਭੁੱਖਾ ਨਾ ਰਹੇ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਗ਼ਰੀਬਾਂ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਮੁਫ਼ਤ ਵਿੱਚ ਰਾਸ਼ਨ ਮੁਹੱਈਆ ਕਰਵਾਉਣ ਵਿੱਚ ਉੱਤਰ ਪ੍ਰਦੇਸ਼ ਸਰਕਾਰ ਨੇ ਬੇਹੱਦ ਤਤਪਰਤਾ ਨਾਲ ਕੰਮ ਕੀਤਾ ਹੈ। ਇਸ ਦਾ ਲਾਭ ਉਨ੍ਹਾਂ ਲੋਕਾਂ ਨੂੰ ਵੀ ਦਿੱਤਾ ਗਿਆ ਜਿਨ੍ਹਾਂ ਦੇ ਪਾਸ ਰਾਸ਼ਨ ਕਾਰਡ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇ ਇਲਾਵਾ, ਉੱਤਰ ਪ੍ਰਦੇਸ਼ ਦੀਆਂ 75 ਲੱਖ ਗ਼ਰੀਬ ਮਹਿਲਾਵਾਂ ਦੇ ਜਨ ਧਨ ਖਾਤੇ ਵਿੱਚ ਲਗਭਗ 5 ਹਜ਼ਾਰ ਕਰੋੜ ਰੁਪਏ ਸਿੱਧੇ ਟਰਾਂਸਫਰ ਕੀਤੇ ਗਏ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਗ਼ਰੀਬ ਕਲਿਆਣ ਰੋਜਗਾਰ ਅਭਿਯਾਨ ਦੀ ਤਰ੍ਹਾਂ ਉੱਤਰ ਪ੍ਰਦੇਸ਼ ਭਾਰਤ ਨੂੰ ਤੇਜ ਰਫ਼ਤਾਰ ਦੇ ਨਾਲ ਆਤਮਨਿਰਭਰਤਾ ਦੇ ਰਸਤੇ ‘ਤੇ ਲੈ ਜਾਣ ਦੇ ਅਭਿਯਾਨ ਵਿੱਚ ਮੋਹਰੀ ਹੈ। ਉਨ੍ਹਾਂ ਨੇ ਕਿਹਾ ਕਿ ਗ਼ਰੀਬ ਕਲਿਆਣ ਰੋਜਗਾਰ ਅਭਿਯਾਨ ਦੇ ਤਹਿਤ, ਮਜ਼ਦੂਰਾਂ ਦੀ ਆਮਦਨ ਵਧਾਉਣ ਲਈ ਪਿੰਡਾਂ ਵਿੱਚ ਕਈ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਵਿੱਚੋਂ ਲਗਭਗ 60 ਲੱਖ ਲੋਕਾਂ ਨੂੰ ਗ੍ਰਾਮੀਣ ਵਿਕਾਸ ਨਾਲ ਜੁੜੀਆਂ ਯੋਜਨਾਵਾਂ ਦੇ ਤਹਿਤ ਐੱਮਐੱਸਐੱਮਈ ਵਿੱਚ ਰੋਜਗਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇ ਇਲਾਵਾ, ਹਜ਼ਾਰਾਂ ਲੋਕਾਂ ਨੂੰ ਸਵੈ-ਰੋਜਗਾਰ ਪ੍ਰਦਾਨ ਕਰਨ ਲਈ ਮੁਦਰਾ ਯੋਜਨਾ ਤਹਿਤ 10,000 ਕਰੋੜ ਰੁਪਏ ਦੀ ਰਕਮ ਵੰਡੀ ਗਈ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਜਦੋਂ ਦੇਸ਼ ਭਰ ਵਿੱਚ ਆਤਮਨਿਰਭਰ ਰੋਜਗਾਰ ਅਭਿਯਾਨ ਦੇ ਤਹਿਤ ਅਜਿਹੇ ਸਥਾਨਕ ਉਤਪਾਦਾਂ ਨੂੰ ਹੁਲਾਰਾ ਦੇਣ ਲਈ ਉਦਯੋਗਾਂ ਦੇ ਸਮੂਹ ਬਣਾਏ ਜਾ ਰਹੇ ਹਨ, ਤਾਂ ਉੱਤਰ ਪ੍ਰਦੇਸ਼ ਨੂੰ ਕਾਫ਼ੀ ਫਾਇਦਾ ਹੋਵੇਗਾ।
ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਖੇਤੀਬਾੜੀ ਵਿੱਚ ਐਲਾਨੇ ਸੁਧਾਰਾਂ ‘ਤੇ ਪ੍ਰਕਾਸ਼ ਪਾਇਆ ਜਿਸ ਵਿੱਚ ਕਿਸਾਨਾਂ ਨੂੰ ਕਾਨੂੰਨ ਦੇ ਤਹਿਤ ਵਿਭਿੰਨ ਬੰਧਨਾਂ ਤੋਂ ਮੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਕਿਸਾਨ ਭਾਰਤ ਵਿੱਚ ਕਿਤੇ ਵੀ ਆਪਣੀ ਉਪਜ ਵੇਚਣ ਲਈ ਸੁਤੰਤਰ ਹਨ ਅਤੇ ਉਹ ਆਪਣੀ ਕੀਮਤ ਬਿਜਾਈ ਦੇ ਸਮੇਂ ਨਿਰਧਾਰਿਤ ਕਰ ਸਕਦੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਪਸ਼ੂਧਨ ਲਈ ਕਈ ਨਵੇਂ ਕਦਮ ਉਠਾਏ ਜਾ ਰਹੇ ਹਨ। ਪਸ਼ੂਧਨ ਅਤੇ ਡੇਅਰੀ ਖੇਤਰ ਲਈ 15 ਹਜ਼ਾਰ ਕਰੋੜ ਰੁਪਏ ਦਾ ਇੱਕ ਵਿਸ਼ੇਸ਼ ਬੁਨਿਆਦੀ ਢਾਂਚਾ ਫੰਡ ਬਣਾਇਆ ਗਿਆ ਹੈ।
ਪ੍ਰਧਾਨ ਮੰਤਰੀ ਨੇ ਕੁਸ਼ੀਨਗਰ ਹਵਾਈ ਅੱਡੇ ਨੂੰ ਇੱਕ ਅੰਤਰਰਾਸ਼ਟਰੀ ਹਵਾਈ ਅੱਡਾ ਐਲਾਨਣ ਦਾ ਵੀ ਜ਼ਿਕਰ ਕੀਤਾ, ਜੋ ਬੋਧੀ ਸਰਕਿਟ ਨੂੰ ਹੁਲਾਰਾ ਦੇਣ ਦੇ ਸੰਦਰਭ ਵਿੱਚ ਮਹੱਤਵਪੂਰਨ ਸਾਬਤ ਹੋਵੇਗਾ। ਇਸ ਨਾਲ ਪੂਰਵਾਂਚਲ ਵਿੱਚ ਹਵਾਈ ਸੰਪਰਕ ਮਜ਼ਬੂਤ ਹੋਵੇਗਾ ਅਤੇ ਦੇਸ਼-ਵਿਦੇਸ਼ ਵਿੱਚ ਮੌਜੂਦ ਮਹਾਤਮਾ ਬੁੱਧ ਦੇ ਕਰੋੜਾਂ ਸ਼ਰਧਾਲੂ ਅਸਾਨੀ ਨਾਲ ਉੱਤਰ ਪ੍ਰਦੇਸ਼ ਪਹੁੰਚ ਸਕਣਗੇ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਵਲ ਤਿੰਨ ਵਰ੍ਹਿਆਂ ਵਿੱਚ, ਗ਼ਰੀਬਾਂ ਲਈ 30 ਲੱਖ ਤੋਂ ਅਧਿਕ ਪੱਕੇ ਮਕਾਨ ਬਣਾਏ ਗਏ ਹਨ, ਯੂਪੀ ਨੂੰ ਖੁੱਲ੍ਹੇ ਵਿੱਚ ਸ਼ੌਚ ਤੋਂ ਮੁਕਤ ਐਲਾਨ ਕਰ ਦਿੱਤਾ ਗਿਆ ਹੈ, ਯੂਪੀ ਸਰਕਾਰ ਨੇ ਪਾਰਦਰਸ਼ੀ ਤਰੀਕੇ ਨਾਲ 3 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਹੈ।
ਸ਼੍ਰੀ ਮੋਦੀ ਨੇ ਰਾਜ ਵਿੱਚ ਸ਼ਿਸ਼ੂ ਮੌਤ ਦਰ ਨੂੰ ਘੱਟ ਕਰਨ ਲਈ ਉਠਾਏ ਗਏ ਕਦਮਾਂ ਦਾ ਵੀ ਜ਼ਿਕਰ ਕੀਤਾ ਅਤੇ ਦੱਸਿਆ ਕਿ ਪਿਛਲੇ 3 ਵਰ੍ਹਿਆਂ ਵਿੱਚ ਪੂਰਵਾਂਚਲ ਖੇਤਰ ਵਿੱਚ ਐਨਸੇਫਲਾਇਟਿਸ (Encephalitis) ਦੇ ਰੋਗੀਆਂ ਦੀ ਸੰਖਿਆ 90% ਤੱਕ ਘੱਟ ਹੋ ਗਈ ਹੈ।
ਪ੍ਰਧਾਨ ਮੰਤਰੀ ਨੇ ਬਿਜਲੀ, ਪਾਣੀ ਅਤੇ ਸੜਕ ਜਿਹੀਆਂ ਬੁਨਿਆਦੀ ਸੁਵਿਧਾਵਾਂ ਵਿੱਚ ਬੇਮਿਸਾਲ ਸੁਧਾਰ ਦੀ ਗੱਲ ਕਹੀ।
ਪ੍ਰਧਾਨ ਮੰਤਰੀ ਨੇ ਵਿਭਿੰਨ ਲਾਭਾਰਥੀਆਂ ਅਤੇ ਹਿਤਧਾਰਕਾਂ ਦੇ ਨਾਲ ਉਨ੍ਹਾਂ ਦੇ ਅਨੁਭਵਾਂ ਬਾਰੇ ਗੱਲਬਾਤ ਕੀਤੀ, ਇਨ੍ਹਾਂ ਵਿੱਚ ਸੁਸ਼੍ਰੀ ਵਿਨੀਤਾ ਪਾਲ, ਜਿਨ੍ਹਾਂ ਨੇ ਗੋਂਡਾ ਵਿੱਚ ਇੱਕ ਸਵੈ-ਸਹਾਇਤਾ ਸਮੂਹ ਦੀ ਅਗਵਾਈ ਕੀਤੀ, ਸ਼੍ਰੀ ਤਿਲਕ ਰਾਮ, ਬਹਰਾਇਚ ਜ਼ਿਲ੍ਹੇ ਤੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਇੱਕ ਲਾਭਾਰਥੀ, ਸ਼੍ਰੀ ਅਮਰੇਂਦਰ ਕੁਮਾਰ, ਸੰਤ ਕਬੀਰ ਨਗਰ ਜ਼ਿਲ੍ਹੇ ਦੇ ਇੱਕ ਉੱਦਮੀ ਸ਼ਾਮਲ ਸਨ। ਉਨ੍ਹਾਂ ਨੇ ਵਿਭਿੰਨ ਪ੍ਰਵਾਸੀ ਮਜ਼ਦੂਰਾਂ ਜਿਵੇਂ ਸ਼੍ਰੀ ਕੁਰਬਾਨ ਅਲੀ, ਮੁੰਬਈ ਤੋਂ ਪਰਤੇ ਗੋਰਖਪੁਰ ਜ਼ਿਲ੍ਹੇ ਦੇ ਸ਼੍ਰੀ ਨਾਗੇਂਦਰ ਸਿੰਘ, ਜਾਲੌਨ ਜ਼ਿਲ੍ਹੇ ਦੇ ਸ਼੍ਰੀ ਦੀਪੂ ਦੇ ਨਾਲ ਵੀ ਗੱਲਬਾਤ ਕੀਤੀ।
******
ਵੀਆਰਆਰਕੇ/ਏਕੇ
(Release ID: 1634604)
Visitor Counter : 299
Read this release in:
Telugu
,
Bengali
,
Odia
,
English
,
Urdu
,
Marathi
,
Hindi
,
Assamese
,
Manipuri
,
Gujarati
,
Tamil
,
Kannada
,
Malayalam