ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ਛਤਰਪੁਰ ਸਥਿਤ ਸਰਦਾਰ ਪਟੇਲ ਕੋਵਿਡ ਕੇਅਰ ਸੈਂਟਰ ਦਾ ਦੌਰਾ ਕਰਕੇ ਤਿਆਰੀਆਂ ਦੀ ਸਮੀਖਿਆ ਕੀਤੀ
ਸ਼੍ਰੀ ਅਮਿਤ ਸ਼ਾਹ ਨੇ ਕਿਹਾ 10,000 ਬੈੱਡਾਂ ਵਾਲਾ ਸਰਦਾਰ ਪਟੇਲ ਕੋਵਿਡ ਕੇਅਰ ਸੈਂਟਰ ਦਿੱਲੀ ਦੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ
ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪ੍ਰਤੀਬੱਧ ਹੈ - ਸ਼੍ਰੀ ਅਮਿਤ ਸ਼ਾਹ
Posted On:
28 JUN 2020 11:55AM by PIB Chandigarh
ਕੇਂਦਰੀ ਗ੍ਰਹਿ ਮੰਤਰੀ ਨੇ ਇਸ ਚੁਣੌਤੀਪੂਰਨ ਸਮੇਂ ਵਿੱਚ ਸਰਦਾਰ ਪਟੇਲ ਕੋਵਿਡ ਕੇਅਰ ਸੈਂਟਰ ਦਾ ਸੰਚਾਲਨ ਕਰਨ ਲਈ ਆਈਟੀਬੀਪੀ ਕਰਮੀਆਂ ਦੇ ਸਾਹਸ ਦੀ ਸ਼ਲਾਘਾ ਕੀਤੀ ; ਕਿਹਾ ਰਾਸ਼ਟਰ ਅਤੇ ਦਿੱਲੀ ਦੇ ਲੋਕਾਂ ਦੀ ਸੇਵਾ ਕਰਨ ਦੀ ਉਨ੍ਹਾਂ ਦੀ ਪ੍ਰਤੀਬੱਧਤਾ ਅਦੁੱਤੀ ਹੈ
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਦਿੱਲੀ ਵਿੱਚ ਛਤਰਪੁਰ ਸਥਿਤ ਰਾਧਾ ਸੁਆਮੀ ਸਤਿਸੰਗ ਬਿਆਸ ਵਿੱਚ ਬਣਾਏ ਗਏ ਸਰਦਾਰ ਪਟੇਲ ਕੋਵਿਡ ਸੈਂਟਰ ਦਾ ਦੌਰਾ ਕਰਕੇ ਇਸ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ 10,000 ਬੈੱਡਾਂ ਵਾਲਾ ਇਹ ਕੋਵਿਡ ਕੇਅਰ ਸੈਂਟਰ ਦਿੱਲੀ ਦੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੇ ਨਾਗਰਿਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪ੍ਰਤੀਬੱਧ ਹੈ। ਸ਼੍ਰੀ ਅਮਿਤ ਸ਼ਾਹ ਨੇ ਇਸ ਚੁਣੌਤੀਪੂਰਨ ਸਮੇਂ ਵਿੱਚ ਇਸ ਕੋਵਿਡ ਕੇਅਰ ਸੈਂਟਰ ਦਾ ਸੰਚਾਲਨ ਕਰਨ ਲਈ ਆਈਟੀਬੀਪੀ ਕਰਮੀਆਂ ਦੇ ਸਾਹਸ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਰਾਸ਼ਟਰ ਅਤੇ ਦਿੱਲੀ ਦੇ ਲੋਕਾਂ ਦੀ ਸੇਵਾ ਕਰਨ ਦੀ ਉਨ੍ਹਾਂ ਦੀ ਪ੍ਰਤੀਬੱਧਤਾ ਅਦੁੱਤੀ ਹੈ।
ਸ਼੍ਰੀ ਅਮਿਤ ਸ਼ਾਹ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਅਤੇ ਇਸ ਵਿਸ਼ਾਲ ਕੋਵਿਡ ਸੁਵਿਧਾ ਦੀ ਸਥਾਪਨਾ ਵਿੱਚ ਮਦਦ ਕਰਨ ਵਾਲੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ। ਇਸ ਅਵਸਰ ਉੱਤੇ ਗ੍ਰਹਿ ਰਾਜ ਮੰਤਰੀ ਸ਼੍ਰੀ ਜੀ ਕਿਸ਼ਨ ਰੈੱਡੀ, ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ, ਗ੍ਰਹਿ ਸਕੱਤਰ ਸ਼੍ਰੀ ਅਜੈ ਭੱਲਾ ਸਹਿਤ ਕੇਂਦਰ ਅਤੇ ਦਿੱਲੀ ਸਰਕਾਰ ਦੇ ਅਨੇਕ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
https://twitter.com/AmitShah/status/1276894176827682819
https://twitter.com/AmitShah/status/1276894747412447233
*****
ਐੱਨਡਬਲਿਊ/ਆਰਕੇ/ਏਵਾਈ
(Release ID: 1635067)
Visitor Counter : 211