ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਗ਼ਰੀਬਾਂ ਲਈ ਮੁਫ਼ਤ ਰਾਸ਼ਨ ਉਪਲੱਬਧ ਕਰਵਾਉਣ ਵਾਲੀ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਨੂੰ ਨਵੰਬਰ ਤੱਕ ਵਧਾਏ ਜਨ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈ ਦਿੱਤੀ
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੁਆਰਾ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਦਾ ਦਾਇਰਾ ਵਧਾ ਕੇ ਗ਼ਰੀਬਾਂ ਦੀ ਭਲਾਈ ਲਈ ਸੰਵੇਦਨਸ਼ੀਲਤਾ ਅਤੇ ਪ੍ਰਤੀਬੱਧਤਾ ਦਰਸਾਈ ਹੈ
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਯੋਜਨਾ ਦੇ ਕਾਰਨ ਕੋਈ ਵੀ ਭੁੱਖਾ ਨਹੀਂ ਸੌਵੇਂਗਾ ਅਤੇ ਉਨ੍ਹਾਂ ਇਸ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ
ਸ਼੍ਰੀ ਅਮਿਤ ਸ਼ਾਹ ਨੇ ਦੇਸ਼ ਦੇ ਮਿਹਨਤੀ ਕਿਸਾਨਾਂ ਅਤੇ ਇਮਾਨਦਾਰ ਕਰਦਾਤਾਵਾਂ ਦਾ ਧੰਨਵਾਦ ਕੀਤਾ
Posted On:
30 JUN 2020 7:54PM by PIB Chandigarh
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਗ਼ਰੀਬਾਂ ਲਈ ਮੁਫ਼ਤ ਰਾਸ਼ਨ ਉਪਲੱਬਧ ਕਰਵਾਉਣ ਵਾਲੀ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਨੂੰ ਨਵੰਬਰ ਤੱਕ ਵਧਾਏ ਜਨ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰ ਨੂੰ ਸੰਬੋਧਨ ਕਰਨ ਮਗਰੋਂ ਟਵੀਟ ਰਾਹੀਂ ਸ਼੍ਰੀ ਅਮਿਤ ਸ਼ਾਹ ਨੇ ਦੇਸ਼ ਦੇ ਮਿਹਨਤੀ ਕਿਸਾਨਾਂ ਅਤੇ ਇਮਾਨਦਾਰ ਕਰਦਾਤਾਵਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਸਖਤ ਮਿਹਨਤ ਅਤੇ ਲਗਨ ਨਾਲ ਇਸ ਚੁਣੌਤੀ ਭਰਪੂਰ ਸਮੇਂ ਵਿੱਚ ਲੋੜਵੰਦਾਂ ਦੀ ਮਦਦ ਕੀਤੀ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਕਿ ਪ੍ਰਧਾਨ ਮੰਤਰੀ ਦੁਆਰਾ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਦਾ ਦਾਇਰਾ ਵਧਾ ਕੇ ਗ਼ਰੀਬਾਂ ਦੀ ਭਲਾਈ ਲਈ ਸੰਵੇਦਨਸ਼ੀਲਤਾ ਅਤੇ ਪ੍ਰਤੀਬੱਧਤਾ ਦਰਸਾਈ ਹੈ। ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਯੋਜਨਾ ਦੇ ਕਾਰਨ ਕੋਈ ਵੀ ਭੁੱਖਾ ਨਹੀਂ ਸੌਵੇਂਗਾ ਅਤੇ ਉਨ੍ਹਾਂ ਇਸ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।
https://twitter.com/AmitShah/status/1277945291312939008
https://twitter.com/AmitShah/status/1277945352197492736
******
ਐੱਨਡਬਲਿਊ/ਆਰਕੇ/ਪੀਕੇ/ਏਡੀ
(Release ID: 1635545)
Visitor Counter : 166