ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ – 19 ਬਾਰੇ ਅੱਪਡੇਟਸ
ਰਿਕਵਰੀ ਦੀ ਦਰ 60% ਦੇ ਨੇੜੇ ਪਹੁੰਚੀ
ਠੀਕ ਹੋਏ ਕੇਸਾਂ ਦੀ ਸੰਖਿਆ ਐਕਟਿਵ ਕੇਸਾਂ ਦੀ ਸੰਖਿਆ ਨਾਲੋਂ 1 ਲੱਖ 20 ਹਜ਼ਾਰ ਜ਼ਿਆਦਾ ਹੋਈ
Posted On:
30 JUN 2020 2:37PM by PIB Chandigarh
ਭਾਰਤ ਸਰਕਾਰ ਦੁਆਰਾ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨਾਲ ਮਿਲ ਕੇ ਕੋਵਿਡ-19 ਦੀ ਰੋਕਥਾਮ, ਨਿਯੰਤਰਣ ਅਤੇ ਪ੍ਰਬੰਧਨ ਲਈ ਉਠਾਏ ਗਏ ਵਰਗੀਕ੍ਰਿਤ ਅਤੇ ਕਿਰਿਆਸ਼ੀਲ ਕਦਮਾਂ ਦੇ ਕਾਰਨ ਰੋਗੀਆਂ ਦੇ ਠੀਕ ਹੋਣ ਦੀ ਦਰ ਤੇਜ਼ੀ ਨਾਲ ਵਧ ਕੇ 60% ਦੇ ਨਜ਼ਦੀਕ ਪਹੁੰਚ ਗਈ ਹੈ।
ਅੱਜ ਠੀਕ ਹੋਏ ਕੇਸਾਂ ਅਤੇ ਐਕਟਿਵ ਕੇਸਾਂ ਵਿੱਚ ਅੰਤਰ ਵਧਕੇ 1,19,696 ਹੋ ਚੁਕਿਆ ਹੈ।
ਇਸ ਦੇ ਇਲਾਵਾ, ਜਦਕਿ ਕੋਵਿਡ-19 ਦੇ 2,15,125 ਐਕਟਿਵ ਕੇਸ ਹਨ, ਸਾਰੇ ਐਕਟਿਵ ਕੇਸ ਮੈਡੀਕਲ ਨਿਗਰਾਨੀ ਅਧੀਨ ਹਨ, 3,34,821 ਰੋਗੀਆਂ ਨੂੰ ਠੀਕ/ਡਿਸਚਾਰਜ ਕੀਤਾ ਜਾ ਚੁਕਿਆ ਹੈ। ਇਸ ਸਦਕਾ, ਕੋਵਿਡ-19 ਰੋਗੀਆਂ ਦੀ ਰਿਕਵਰੀ ਦਰ ਵਧ ਕੇ 59.07% ਤੱਕ ਪਹੁੰਚ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ, ਕੋਵਿਡ-19 ਦੇ ਕੁੱਲ 13,099 ਰੋਗੀ ਠੀਕ ਹੋ ਚੁੱਕੇ ਹਨ।
ਕੋਵਿਡ-19 ਦੀ ਜਾਂਚ ਕਰਨ ਵਾਲੀਆਂ ਕਲੀਨਿਕਲ ਪ੍ਰਯੋਗਸ਼ਾਲਾਵਾਂ ਦਾ ਨੈੱਟਵਰਕ ਲਗਾਤਾਰ ਵਧ ਰਿਹਾ ਹੈ, ਭਾਰਤ ਵਿੱਚ ਹੁਣ ਪ੍ਰਯੋਗਸ਼ਾਲਾਵਾਂ ਦੀ ਸੰਖਿਆ ਵਧ ਕੇ 1049 ਹੋ ਗਈ ਹੈ। ਇਨ੍ਹਾਂ ਵਿੱਚ 761 ਸਰਕਾਰੀ ਅਤੇ 288 ਪ੍ਰਾਈਵੇਟ ਪ੍ਰਯੋਗਸ਼ਾਲਾਵਾਂ ਹਨ।
ਇਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ :
• ਰੀਅਲ-ਟਾਈਮ ਆਰਟੀ ਪੀਸੀਆਰ ਅਧਾਰਿਤ ਟੈਸਟਿੰਗ ਲੈਬਾਂ: 571 (ਸਰਕਾਰੀ :362 + ਪ੍ਰਾਈਵੇਟ : 209)
• ਟਰੂਨੈਟ ਅਧਾਰਿਤ ਟੈਸਟ ਲੈਬਾਂ: 393 (ਸਰਕਾਰ : 367 + ਪ੍ਰਾਈਵੇਟ : 26)
• ਸੀਬੀਐੱਨਏਏਟੀ ਅਧਾਰਿਤ ਟੈਸਟ ਲੈਬਾਂ: 85 ( ਸਰਕਾਰੀ : 32 + ਪ੍ਰਾਈਵੇਟ : 53)
ਟੈਸਟਿੰਗ ਦੀ ਸੰਖਿਆ ਲਗਾਤਾਰ ਵਧ ਰਹੀ ਹੈ, ਪਿਛਲੇ 24 ਘੰਟਿਆਂ ਦੌਰਾਨ 2,10,292 ਸੈਂਪਲਾਂ ਦੀ ਜਾਂਚ ਕੀਤੀ ਗਈ ਹੈ। ਅੱਜ ਤੱਕ ਟੈਸਟ ਕੀਤੇ ਗਏ ਸੈਂਪਲਾਂ ਦੀ ਕੁੱਲ ਸੰਖਿਆ 86,08,654 ਹੈ।
ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਤਹਿਤ ਆਉਣ ਵਾਲੇ ਨੈਸ਼ਨਲ ਬਲੱਡ ਟਰਾਂਸਫਿਊਜ਼ਨ ਕੌਂਸਲ ਦੁਆਰਾ ਕੋਵਿਡ-19 ਮਹਾਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਅਤ ਬਲੱਡ ਟਰਾਂਸਫਿਊਜ਼ਨ ਸੇਵਾਵਾਂ ਦਾ ਸੰਚਾਲਨ ਕਰਨ ਲਈ ਦੂਜਾ ਅੰਤ੍ਰਿਮ ਨਿਰਦੇਸ਼ ਜਾਰੀ ਕੀਤਾ ਗਿਆ ਹੈ।
ਇਸ ਸੰਦਰਭ ਵਿੱਚ ਵਿਸਤ੍ਰਿਤ ਜਾਣਕਾਰੀ ਇੱਥੇ ਪ੍ਰਾਪਤ ਕੀਤੀ ਜਾ ਸਕਦੀ ਹੈ:
https://www.mohfw.gov.in/pdf/2ndNBTCGuidanceinLightofCOVID19Pandemic.pdf
ਕੋਵਿਡ - 19 ਨਾਲ ਸਬੰਧਿਤ ਕਿਸੇ ਵੀ ਜਾਣਕਾਰੀ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਹੈਲਪਲਾਈਨ ਨੰਬਰ : + 91 - 11 - 23978046 ਜਾਂ 1075 ( ਟੋਲ - ਫ੍ਰੀ) ‘ਤੇ ਕਾਲ ਕਰੋ। ਕੋਵਿਡ - 19 ਬਾਰੇ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹੈਲਪਲਾਈਨ ਨੰਬਰਾਂ ਦੀ ਸੂਚੀ ਵੀ https://www.mohfw.gov.in/pdf/coronvavirushelplinenumber.pdf ‘ਤੇ ਉਪਲੱਬਧ ਹੈ।
ਕੋਵਿਡ-19 ਨਾਲ ਸਬੰਧਿਤ ਤਕਨੀਕੀ ਪ੍ਰਸ਼ਨਾਂ ਨੂੰ technicalquery.covid19[at]gov[dot]in ਉੱਤੇ ਅਤੇ ਹੋਰ ਪ੍ਰਸ਼ਨਾਂ ਨੂੰ ncov2019[at]gov[dot]in ‘ਤੇ ਈਮੇਲ ਅਤੇ @CovidIndiaSeva ‘ਤੇ ਟਵੀਟ ਕੀਤੀ ਜਾ ਸਕਦਾ ਹੈ।
ਕੋਵਿਡ-19 ਨਾਲ ਸਬੰਧਿਤ ਤਕਨੀਕੀ ਮੁੱਦਿਆਂ, ਦਿਸ਼ਾ-ਨਿਰਦੇਸ਼ਾਂ ਅਤੇ ਸਲਾਹ-ਮਸ਼ਵਰੇ ਬਾਰੇ ਸਾਰੇ ਪ੍ਰਮਾਣਿਕ ਅਤੇ ਅੱਪਡੇਟਡ ਜਾਣਕਾਰੀ ਲਈ, ਕਿਰਪਾ ਕਰਕੇ ਨਿਯਮਿਤ ਰੂਪ ਨਾਲ https://www.mohfw.gov.in/ ਅਤੇ @MoHFW_INDIAਦੇਖੋ।
****
ਐੱਮਵੀ/ਐੱਸਜੀ
(Release ID: 1635550)
Visitor Counter : 214
Read this release in:
English
,
Urdu
,
Marathi
,
Hindi
,
Manipuri
,
Bengali
,
Gujarati
,
Odia
,
Tamil
,
Telugu
,
Malayalam