ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵਧ ਕੇ 59.43% ਹੋਈ
ਠੀਕ ਹੋਏ ਕੇਸਾਂ ਅਤੇ ਐਕਟਿਵ ਕੇਸਾਂ ਵਿੱਚ ਅੰਤਰ ਵਧਕੇ ਇੱਕ ਲੱਖ ਤੀਹ ਹਜ਼ਾਰ ਦੇ ਕਰੀਬ ਹੋਇਆ
Posted On:
01 JUL 2020 5:22PM by PIB Chandigarh
ਕੋਵਿਡ-19 ਦੀ ਰੋਕਥਾਮ ਅਤੇ ਪ੍ਰਬੰਧਨ ਲਈ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਭਾਰਤ ਸਰਕਾਰ ਦੁਆਰਾ ਕੀਤੇ ਗਏ ਤਾਲਮੇਲ ਵਾਲੇ ਯਤਨਾਂ ਸਦਕਾ ਅੱਜ ਕੋਵਿਡ ਦੇ ਐਕਟਿਵ ਕੇਸਾਂ ਦੀ ਤੁਲਨਾ ਵਿੱਚ ਇਲਾਜ ਦੇ ਬਾਅਦ ਠੀਕ ਹੋਣ ਵਾਲਿਆਂ ਦੀ ਸੰਖਿਆ 1,27,864 ਅਧਿਕ ਹੋ ਚੁਕੀ ਹੈ। ਇਸ ਸਦਕਾ, ਰਿਕਵਰੀ ਦਰ ਵਧ ਕੇ 59.43 ਪ੍ਰਤੀਸ਼ਤ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ, ਕੋਵਿਡ-19 ਦੇ ਕੁੱਲ 13,157 ਮਰੀਜ਼ ਠੀਕ ਹੋਏ। ਇਨ੍ਹਾਂ ਦੀ ਕੁੱਲ ਸੰਖਿਆ 3,47,978 ਹੋ ਗਈ ਹੈ।
ਵਰਤਮਾਨ ਵਿੱਚ, 2,20,114 ਐਕਟਿਵ ਕੇਸ ਹਨ ਅਤੇ ਸਾਰੇ ਡਾਕਟਰੀ ਨਿਗਰਾਨੀ ਵਿੱਚ ਹਨ।
ਦੇਸ਼ ਵਿੱਚ ਟੈਸਟਿੰਗ ਲੈਬ ਨੈੱਟਵਰਕ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਸਰਕਾਰੀ ਖੇਤਰ ਵਿੱਚ 764 ਲੈਬਾਂ ਅਤੇ 292 ਪ੍ਰਾਈਵੇਟ ਲੈਬਾਂ ਦੇ ਨਾਲ, ਦੇਸ਼ ਵਿੱਚ 1056 ਲੈਬਾਂ ਹਨ।
ਇਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ :
• ਰੀਅਲ-ਟਾਈਮ ਆਰਟੀ ਪੀਸੀਆਰ ਅਧਾਰਿਤ ਟੈਸਟਿੰਗ ਲੈਬਾਂ: 576 (ਸਰਕਾਰੀ :365 + ਪ੍ਰਾਈਵੇਟ : 211)
• ਟਰੂਨੈਟ ਅਧਾਰਿਤ ਟੈਸਟ ਲੈਬਾਂ: 394 (ਸਰਕਾਰ :367 + ਪ੍ਰਾਈਵੇਟ : 27)
• ਸੀਬੀਐੱਨਏਏਟੀ ਅਧਾਰਿਤ ਟੈਸਟ ਲੈਬਾਂ: 86 ( ਸਰਕਾਰੀ : 32 + ਪ੍ਰਾਈਵੇਟ : 54)
ਟੈਸਟ ਕੀਤੇ ਜਾ ਰਹੇ ਸੈਂਪਲਾਂ ਦੀ ਕੁੱਲ ਸੰਖਿਆ ਵਿੱਚ ਵਧਦਾ ਰੁਝਾਨ ਦਿਖ ਰਿਹਾ ਹੈ, ਅਤੇ ਇਸ ਨੇ 88,26,58 ਦਾ ਅੰਕੜਾ ਛੂਹ ਲਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਕੁੱਲ 2,17,931 ਸੈਂਪਲ ਟੈਸਟ ਕੀਤੇ ਗਏ ਹਨ।
ਕੋਵਿਡ - 19 ਨਾਲ ਸਬੰਧਿਤ ਕਿਸੇ ਵੀ ਜਾਣਕਾਰੀ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਹੈਲਪਲਾਈਨ ਨੰਬਰ : + 91 - 11 - 23978046 ਜਾਂ 1075 ( ਟੋਲ - ਫ੍ਰੀ) ‘ਤੇ ਕਾਲ ਕਰੋ। ਕੋਵਿਡ - 19 ਬਾਰੇ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹੈਲਪਲਾਈਨ ਨੰਬਰਾਂ ਦੀ ਸੂਚੀ ਵੀ https://www.mohfw.gov.in/pdf/coronvavirushelplinenumber.pdf ‘ਤੇ ਉਪਲੱਬਧ ਹੈ।
ਕੋਵਿਡ-19 ਨਾਲ ਸਬੰਧਿਤ ਤਕਨੀਕੀ ਪ੍ਰਸ਼ਨਾਂ ਨੂੰ technicalquery.covid19[at]gov[dot]inਉੱਤੇ ਅਤੇ ਹੋਰ ਪ੍ਰਸ਼ਨਾਂ ਨੂੰ ncov2019[at]gov[dot]in‘ਤੇ ਈਮੇਲ ਅਤੇ @CovidIndiaSeva ‘ਤੇ ਟਵੀਟ ਕੀਤੀ ਜਾ ਸਕਦਾ ਹੈ।
ਕੋਵਿਡ-19 ਨਾਲ ਸਬੰਧਿਤ ਤਕਨੀਕੀ ਮੁੱਦਿਆਂ, ਦਿਸ਼ਾ-ਨਿਰਦੇਸ਼ਾਂ ਅਤੇ ਸਲਾਹ-ਮਸ਼ਵਰੇ ਬਾਰੇ ਸਾਰੇ ਪ੍ਰਮਾਣਿਕ ਅਤੇ ਅੱਪਡੇਟਡ ਜਾਣਕਾਰੀ ਲਈ, ਕਿਰਪਾ ਕਰਕੇ ਨਿਯਮਿਤ ਰੂਪ ਨਾਲ https://www.mohfw.gov.in/ਅਤੇ @MoHFW_INDIAਦੇਖੋ।
****
ਐੱਮਵੀ/ਐੱਸਜੀ
(Release ID: 1635777)
Visitor Counter : 233
Read this release in:
Malayalam
,
Telugu
,
English
,
Urdu
,
Marathi
,
Hindi
,
Manipuri
,
Bengali
,
Gujarati
,
Odia
,
Tamil